AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੀਨੀਅਰ ਐਡਵੋਕੇਟ ਤੇ ਸਾਬਕਾ AAP ਵਿਧਾਇਕ ਭਾਜਪਾ ‘ਚ ਹੋਣਗੇ ਸ਼ਾਮਲ, 2027 ਚੋਣਾਂ ‘ਤੇ ਨਜ਼ਰ!

ਵਕੀਲ ਐਚ.ਐਸ. ਫੂਲਕਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ 'ਚ ਪੀੜਤਾ ਨੂੰ ਇਨਸਾਫ਼ ਦਿਵਾਉਣ ਲਈ ਲੰਬੀ ਲੜ੍ਹਾਈ ਲੜ੍ਹੀ। ਉਨ੍ਹਾਂ ਨੇ 2017 ਚੋਣਾਂ 'ਚ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਦਾਖਾ ਵਿਧਾਨ ਸਭਾ ਸੀਟ ਤੋਂ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਭੂਮਿਕਾ ਵੀ ਨਿਭਾਈ।

ਸੀਨੀਅਰ ਐਡਵੋਕੇਟ ਤੇ ਸਾਬਕਾ AAP ਵਿਧਾਇਕ ਭਾਜਪਾ 'ਚ ਹੋਣਗੇ ਸ਼ਾਮਲ, 2027 ਚੋਣਾਂ 'ਤੇ ਨਜ਼ਰ!
ਸੀਨੀਅਰ ਐਡਵੋਕੇਟ ਤੇ ਸਾਬਕਾ AAP ਵਿਧਾਇਕ ਭਾਜਪਾ ‘ਚ ਹੋਣਗੇ ਸ਼ਾਮਲ
amanpreet-kaur
| Updated On: 01 Apr 2026 10:28 AM IST

ਦਿੱਲੀ ਹਾਈ ਕੋਰਟ ਦੇ ਸੀਨੀਅਰ ਵਕੀਲ ਤੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਵਿਧਾਇਕ ਹਰਵਿੰਦਰ ਸਿੰਘ ਫੂਲਕਾ (ਐਚ.ਐਸ. ਫੂਲਕਾ) ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋਣਗੇ। ਉਹ ਦਿੱਲੀ ਭਾਜਪਾ ਆਫਿਸ ‘ਚ ਦੁਪਹਿਰ 12:30 ਵਜੇ ਪਾਰਟੀ ਜੁਆਇੰਨ ਕਰਨਗੇ, ਜਿੱਥੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਸਮੇਤ ਹੋਰ ਵੱਡੇ ਆਗੂ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਉਣਗੇ। ਦੱਸ ਦੇਈਏ ਕਿ ਐਚ.ਐਸ. ਫੂਲਕਾ ਨੇ ਇਸ ਤੋਂ ਪਹਿਲਾਂ 2014 ‘ਚ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹਿਆ ਸੀ। ਹਾਲਾਂਕਿ, ਹੁਣ ਉਹ ਰਾਜਨੀਤੀ ‘ਚ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਹਨ।

ਵਕੀਲ ਐਚ.ਐਸ. ਫੂਲਕਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ‘ਚ ਪੀੜਤਾ ਨੂੰ ਇਨਸਾਫ਼ ਦਿਵਾਉਣ ਲਈ ਲੰਬੀ ਲੜ੍ਹਾਈ ਲੜ੍ਹੀ। ਉਨ੍ਹਾਂ ਨੇ 2017 ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਦਾਖਾ ਵਿਧਾਨ ਸਭਾ ਸੀਟ ਤੋਂ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਭੂਮਿਕਾ ਵੀ ਨਿਭਾਈ। ਹਾਲਾਂਕਿ, 2019 ‘ਚ ਉਨ੍ਹਾਂ ਨੇ 84 ਦੰਗਿਆਂ ਦੀ ਕਾਨੂੰਨੀ ਲੜ੍ਹਾਈ ‘ਤੇ ਧਿਆਨ ਕੇਂਦ੍ਰਿਤ ਕਰਨ ਲਈ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ।

2027 ਚੋਣਾਂ ‘ਤੇ ਨਜ਼ਰ?

ਦੱਸ ਦੇਈਏ ਕਿ ਪੰਜਾਬ ‘ਚ ਅਗਲੇ ਸਾਲ ਯਾਨੀ 2027 ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਐਚ.ਐਸ. ਫੂਲਕਾ ਦਾ ਭਾਜਪਾ ‘ਚ ਸ਼ਾਮਲ ਹੋਣਾ, ਇਸ ਨੂੰ ਰਾਜਨੀਤੀ ‘ਚ ਇੱਕ ਵੱਡੇ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ। ਭਾਜਪਾ ਨੂੰ ਫੂਲਕਾ ਦੇ ਵਿਧਾਇਕ ਤੇ ਸੀਨੀਅਰ ਐਡਵੋਕੇਟ ਵਜੋਂ ਤਜ਼ਰਬੇ ਦਾ ਵੱਡਾ ਫਾਇਦਾ ਹੋ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੀ ਐਚ.ਐਸ. ਫੂਲਕਾ ਭਾਜਪਾ ‘ਚ ਸ਼ਾਮਲ ਹੋ ਰਹੇ ਹਨ।

Follow Us
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...
ਬੀਜੇਪੀ ਸਾਡੇ ਕੰਮਾਂ ਤੋਂ ਡਰੀ... 7 ਰਾਜਸਭਾ MPs ਦੇ BJP 'ਚ ਜਾਣ 'ਤੇ ਬੋਲੇ CM ਮਾਨ
ਬੀਜੇਪੀ ਸਾਡੇ ਕੰਮਾਂ ਤੋਂ ਡਰੀ... 7 ਰਾਜਸਭਾ MPs ਦੇ BJP 'ਚ ਜਾਣ 'ਤੇ ਬੋਲੇ CM ਮਾਨ...
"ਗੱਦਾਰਾਂ ਨੂੰ ਮੁਆਫ਼ ਨਹੀਂ ਕਰਨਗੇ ਪੰਜਾਬ ਦੇ ਲੋਕ," ਬਗਾਵਤ 'ਤੇ ਸੰਜੇ ਸਿੰਘ ਦਾ ਤਿੱਖਾ ਹਮਲਾ
'ਲਾਰੈਂਸ ਆਫ਼ ਪੰਜਾਬ' Docu Series 'ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ...
'ਲਾਰੈਂਸ ਆਫ਼ ਪੰਜਾਬ' Docu Series 'ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ......
Weather Update: Heatwave ਤੋਂ ਲੈ ਕੇ Monsoon ਤੱਕ, ਇਸ ਸਾਲ ਕਿਵੇਂ ਦੀ ਰਹੇਗੀ ਗਰਮੀ? ਮੌਸਮ ਮਾਹਰ ਤੋਂ ਜਾਣੋਂ
Weather Update: Heatwave ਤੋਂ ਲੈ ਕੇ Monsoon ਤੱਕ, ਇਸ ਸਾਲ ਕਿਵੇਂ ਦੀ ਰਹੇਗੀ ਗਰਮੀ? ਮੌਸਮ ਮਾਹਰ ਤੋਂ ਜਾਣੋਂ...
ਚੰਡੀਗੜ੍ਹ ਮੇਅਰ ਦਾ ਕਾਰਜਕਾਲ ਢਾਈ ਸਾਲ ਤੱਕ ਵਧਾਉਣ ਦੀ ਤਿਆਰੀ, ਕੇਂਦਰ ਦੀ ਮਨਜੂਰੀ ਮਿਲਣ 'ਤੇ ਲਾਗੂ ਹੋਵੇਗਾ ਸਿਸਟਮ
ਚੰਡੀਗੜ੍ਹ ਮੇਅਰ ਦਾ ਕਾਰਜਕਾਲ ਢਾਈ ਸਾਲ ਤੱਕ ਵਧਾਉਣ ਦੀ ਤਿਆਰੀ, ਕੇਂਦਰ ਦੀ ਮਨਜੂਰੀ ਮਿਲਣ 'ਤੇ ਲਾਗੂ ਹੋਵੇਗਾ ਸਿਸਟਮ...