ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਗ੍ਰਿਫ਼ਤਾਰ, ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਕੀਤੀ ਕਾਰਵਾਈ
ਪੰਜਾਬ ਸਰਕਾਰ ਭ੍ਰਿਸ਼ਟਾਚਾਰ ਕਰਨ ਵਾਲਿਆਂ ਦੇ ਖਿਲਾਫ ਲਾਗਤਾਰ ਕਾਰਵਾਈ ਕਰ ਰਹੀ ਹੈ। ਹੁਣ ਤੱਕ ਪੰਜਾਬ ਵਿਜੀਲੈਂਸ ਕਈ ਸਾਬਕਾ ਮੰਤਰੀਆਂ ਦੇ ਖਿਲਾਫ ਕਾਰਵਾਈ ਕਰ ਚੁੱਕੀ ਹੈ। ਤੇ ਹੁਣ ਸਾਬਕਾ ਉਪ ਮੁੱਖ ਮੰਤਰੀ ਓ.ਪੀ ਸੋਨੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ 'ਤੇ ਵੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਹਨ।
ਪੰਜਾਬ ਨਿਊਜ। ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Om Prakash Soni) ਨੂੰ ਗ੍ਰਿਫਤਾਰ ਕਰ ਲਿਆ ਹੈ। ਉਨਾਂ ਨੂੰ 2016 ਤੋਂ 2022 ਦਰਮਿਆਨ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਵਿਜੀਲੈਂਸ ਉਸ ਨੂੰ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕਰੇਗੀ।
ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਵੱਲੋਂ ਸੋਨੀ ਨੂੰ ਪਹਿਲੀ ਵਾਰ 25 ਨਵੰਬਰ 2022 ਨੂੰ ਤਲਬ ਕੀਤਾ ਗਿਆ ਸੀ। ਕਰੀਬ 8 ਮਹੀਨਿਆਂ ਦੀ ਪੁੱਛਗਿੱਛ ਤੋਂ ਬਾਅਦ ਐਤਵਾਰ ਨੂੰ ਵਿਜੀਲੈਂਸ ਦਫਤਰ ਅੰਮ੍ਰਿਤਸਰ ਵਿਖੇ ਐਫ.ਆਈ.ਆਰ ਦਰਜ ਕੀਤੀ ਗਈ ਹੈ। ਸੋਨੀ ‘ਤੇ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ।
ਪਤਨੀ ਅਤੇ ਬੇਟੇ ਦੇ ਨਾਂਅ ਖਰੀਦੀ ਜਾਇਦਾਦ
1 ਅਪ੍ਰੈਲ 2016 ਤੋਂ 31 ਮਾਰਚ 2022 ਤੱਕ ਸਾਬਕਾ ਡਿਪਟੀ ਸੀਐਮ (Deputy CM) ਸੋਨੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 4.52 ਕਰੋੜ ਰੁਪਏ ਸੀ। ਜਦਕਿ ਖਰਚਾ 12.48 ਕਰੋੜ ਰੁਪਏ ਸੀ। ਉਸ ਦਾ ਖਰਚਾ ਅਣਪਛਾਤੇ ਸਰੋਤਾਂ ਤੋਂ ਉਸ ਦੀ ਆਮਦਨ ਨਾਲੋਂ 7.96 ਕਰੋੜ ਰੁਪਏ ਵੱਧ ਸੀ। ਇਸ ਦੌਰਾਨ ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਅਤੇ ਬੇਟੇ ਰਾਘਵ ਸੋਨੀ ਦੇ ਨਾਂ ‘ਤੇ ਜਾਇਦਾਦਾਂ ਖਰੀਦੀਆਂ
ਤਰੁਣ ਚੁੱਘ ਨੂੰ 21 ਹਜ਼ਾਰ ਵੋਟਾਂ ਨਾਲ ਹਰਾਇਆ ਸੀ
ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਅਤੇ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਮੁੱਖ ਮੰਤਰੀ ਬਣਨ ਤੋਂ ਬਾਅਦ 2021 ਵਿੱਚ ਓਪੀ ਸੋਨੀ ਨੂੰ ਉਪ ਮੁੱਖ ਮੰਤਰੀ ਦਾ ਅਹੁਦਾ ਸੌਂਪਿਆ ਗਿਆ ਸੀ। ਓਪੀ ਸੋਨੀ 1997, 2002, 2007, 2012 ਅਤੇ 2017 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਜਿੱਤ ਚੁੱਕੇ ਹਨ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੋਨੀ ਨੇ ਅੰਮ੍ਰਿਤਸਰ ਕੇਂਦਰੀ ਸੀਟ ਤੋਂ ਭਾਜਪਾ ਦੇ ਤਰੁਣ ਚੁੱਘ ਨੂੰ 21 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ ਸੀ।
1991 ‘ਚ ਅੰਮ੍ਰਿਤਸਰ ਦੇ ਬਣੇ ਸਨ ਮੇਅਰ
ਉਹ 1991 ਵਿੱਚ ਅੰਮ੍ਰਿਤਸਰ ਦੇ ਪਹਿਲੇ ਮੇਅਰ ਬਣੇ ਸਨ। ਉਹ ਦੋ ਸਾਲ ਪੰਜਾਬ ਕਾਂਗਰਸ ਪਬਲਿਕ ਕਮੇਟੀ ਦੇ ਜਨਰਲ ਸਕੱਤਰ ਅਤੇ ਆਲ ਇੰਡੀਆ ਕੌਂਸਲ ਆਫ ਮੇਅਰਜ਼ ਦੇ ਚੇਅਰਮੈਨ ਵੀ ਰਹੇ ਹਨ। ਇਸ ਤੋਂ ਇਲਾਵਾ ਉਹ ਵਿਧਾਨ ਸਭਾ ਵਿੱਚ ਲੋਕ ਲੇਖਾ ਕਮੇਟੀ ਦੇ ਮੈਂਬਰ ਅਤੇ 2017-18 ਵਿੱਚ ਪੰਜਾਬ ਵਿਧਾਨ ਸਭਾ ਦੀ ਲੋਕਲ ਬਾਡੀਜ਼ ਅਤੇ ਪਬਲਿਕ ਅੰਡਰਟੇਕਿੰਗਜ਼ ਬਾਰੇ ਕਮੇਟੀ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ। ਓਪੀ ਸੋਨੀ ਜਦੋਂ ਤੋਂ ਮੰਤਰੀ ਬਣੇ ਹਨ, ਉਦੋਂ ਤੋਂ ਹੀ ਵਿਵਾਦਾਂ ਵਿੱਚ ਘਿਰ ਗਏ ਹਨ।
ਇਹ ਵੀ ਪੜ੍ਹੋ
ਜਦੋਂ ਉਹ ਸਿੱਖਿਆ ਮੰਤਰੀ ਬਣੇ ਤਾਂ ਅਧਿਆਪਕ ਜੱਥੇਬੰਦੀਆਂ ਨੇ ਉਨ੍ਹਾਂ ਵਿਰੁੱਧ ਸੰਘਰਸ਼ ਜਾਰੀ ਰੱਖਿਆ। ਜਦੋਂ ਉਹ ਸਿਹਤ ਮੰਤਰੀ ਬਣੇ ਤਾਂ ਉਨ੍ਹਾਂ ਦਾ ਨੌਕਰਸ਼ਾਹਾਂ ਨਾਲ ਝਗੜਾ ਹੋ ਗਿਆ। ਇਸ ਦੇ ਨਾਲ ਹੀ ਉਸ ਦਾ ਨਾਂ ਦੋ ਘੁਟਾਲਿਆਂ ਵਿੱਚ ਵਾਰ-ਵਾਰ ਸਾਹਮਣੇ ਆਇਆ। ਓਪੀ ਸੋਨੀ ਜਦੋਂ ਤੋਂ ਮੰਤਰੀ ਬਣੇ ਹਨ, ਉਦੋਂ ਤੋਂ ਹੀ ਵਿਵਾਦਾਂ ਵਿੱਚ ਘਿਰ ਗਏ ਹਨ। ਜਦੋਂ ਉਹ ਸਿੱਖਿਆ ਮੰਤਰੀ ਬਣੇ ਤਾਂ ਅਧਿਆਪਕ ਜੱਥੇਬੰਦੀਆਂ ਨੇ ਉਨ੍ਹਾਂ ਵਿਰੁੱਧ ਸੰਘਰਸ਼ ਜਾਰੀ ਰੱਖਿਆ। ਜਦੋਂ ਉਹ ਸਿਹਤ ਮੰਤਰੀ ਬਣੇ ਤਾਂ ਉਨ੍ਹਾਂ ਦਾ ਨੌਕਰਸ਼ਾਹਾਂ ਨਾਲ ਝਗੜਾ ਹੋ ਗਿਆ। ਇਸ ਦੇ ਨਾਲ ਹੀ ਉਸ ਦਾ ਨਾਂ ਦੋ ਘੁਟਾਲਿਆਂ ਵਿੱਚ ਵਾਰ-ਵਾਰ ਸਾਹਮਣੇ ਆਇਆ।
ਸੈਨੇਟਾਈਜ਼ਰ ਘੋਟਾਲੇ ਨਾਲ ਵੀ ਜੁੜਿਆ ਨਾਂਅ
ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੇ ਹੀ ਓਮ ਪ੍ਰਕਾਸ਼ ਸੋਨੀ ‘ਤੇ ਸੈਨੇਟਾਈਜ਼ਰ ਘੁਟਾਲੇ ਦਾ ਦੋਸ਼ ਲੱਗਾ ਸੀ। ਜਿਸ ਵਿਚ ਕਿਹਾ ਜਾ ਰਿਹਾ ਸੀ ਕਿ ਸਿਹਤ ਵਿਭਾਗ ਨੇ ਮਹਿੰਗੇ ਭਾਅ ‘ਤੇ ਸੈਨੀਟਾਈਜ਼ਰ ਖਰੀਦੇ ਹਨ। ਇਸ ਦੇ ਨਾਲ ਹੀ ਰਾਜ ਚੋਣ ਕਮਿਸ਼ਨ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਰਾਹੀਂ ਸੈਨੇਟਾਈਜ਼ਰ ਵੀ ਖਰੀਦਿਆ, ਜੋ ਸਸਤਾ ਸੀ। ਚੋਣ ਕਮਿਸ਼ਨ ਲਈ 54.54 ਰੁਪਏ ਪ੍ਰਤੀ ਬੋਤਲ ਦੇ ਹਿਸਾਬ ਨਾਲ 1.80 ਲੱਖ ਬੋਤਲਾਂ ਖਰੀਦੀਆਂ ਗਈਆਂ, ਜਦਕਿ ਸਿਹਤ ਵਿਭਾਗ ਨੇ ਸੈਨੇਟਾਈਜ਼ਰ ਤਿੰਨ ਗੁਣਾ 160 ਰੁਪਏ ਪ੍ਰਤੀ ਬੋਤਲ ਦੇ ਹਿਸਾਬ ਨਾਲ ਖਰੀਦਿਆ। ਸਾਬਕਾ ਮੰਤਰੀ ਸੋਨੀ ਨੇ ਸਿਹਤ ਵਿਭਾਗ ਲਈ ਸੈਨੇਟਾਈਜ਼ਰ ਖਰੀਦਣ ਦੀ ਫਾਈਲ ‘ਤੇ ਮਨਜ਼ੂਰੀ ਦਿੱਤੀ ਸੀ। ਸਾਬਕਾ ਮੰਤਰੀ ਸੋਨੀ ਨੇ ਸਿਹਤ ਵਿਭਾਗ ਲਈ ਸੈਨੇਟਾਈਜ਼ਰ ਖਰੀਦਣ ਦੀ ਫਾਈਲ ‘ਤੇ ਮਨਜ਼ੂਰੀ ਦਿੱਤੀ ਸੀ।
ਕੁੰਵਰ ਵਿਜੇ ਪ੍ਰਤਾਪ ਨੇ ਚੁੱਕਿਆ ਸੀ ਮੁੱਦਾ
‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਵਿਧਾਨ ਸਭਾ ‘ਚ ਪੰਜਾਬ ਦੇ ਤਿੰਨ ਸਰਕਟ ਹਾਊਸਾਂ ਦਾ ਮੁੱਦਾ ਉਠਾਇਆ। ਜਿਸ ਵਿੱਚ ਉਨ੍ਹਾਂ ਦੋਸ਼ ਲਾਇਆ ਕਿ ਪਿਛਲੀ ਕੈਪਟਨ ਸਰਕਾਰ ਨੇ ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਦੇ ਸਰਕਟ ਹਾਊਸਾਂ ਨੂੰ ਪੀਪੀਪੀ ਮੋਡ ਤੇ ਦਿੱਤਾ ਸੀ। ਇਨ੍ਹਾਂ ਸਰਕਟ ਹਾਊਸਾਂ ਦੇ ਰੱਖ-ਰਖਾਅ ਦੀ ਜ਼ਿੰਮੇਵਾਰੀ ਚਮਨ ਲਾਲ ਐਂਡ ਸੰਨਜ਼, ਸਰਵ ਅਲਾਇੰਸ ਹਾਸਪਿਟੈਲਿਟੀ ਅਤੇ ਸਰੋਵਰ ਹੋਟਲ ਅੰਮ੍ਰਿਤਸਰ ਨੂੰ ਦਿੱਤੀ ਗਈ ਸੀ। ਕੁੰਵਰ ਨੇ ਦੋਸ਼ ਲਾਇਆ ਕਿ ਇਨ੍ਹਾਂ ਵਿੱਚੋਂ 2 ਕੰਪਨੀਆਂ ਓਪੀ ਸੋਨੀ ਦੇ ਰਿਸ਼ਤੇਦਾਰਾਂ ਦੀਆਂ ਹਨ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ