ਦਿੱਲੀ ਚਲੋਂ ਮਾਰਚ ਦਾ ਸੱਤਵਾਂ ਦਿਨ: ਸਰਕਾਰ ਦੀਆਂ ਤਜਵੀਜ਼ਾਂ ਤੇ ਮਸ਼ਵਰਾ ਕਰਨਗੇ ਕਿਸਾਨ, ਫਿਰ ਹੋਵੇਗਾ ਅਗਲੀ ਰਣਨੀਤੀ ਦਾ ਐਲਾਨ

Updated On: 

19 Feb 2024 11:14 AM

Kisan Day Plan 7th Day: ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਗਏ ਦਿੱਲੀ ਚੱਲੋ ਮਾਰਚ ਅੱਜ ਸੱਤਵੇਂ ਦਿਨ ਵਿੱਚ ਦਾਖਿਲ ਹੋ ਗਿਆ ਹੈ। ਕਿਸਾਨ ਪੰਜਾਬ ਹਰਿਆਣਾ ਦੀ ਸਰਹੱਦ ਤੇ ਸੰਭੂ ਬਾਰਡਰ ਤੇ ਰੁਕੇ ਹੋਏ ਹਨ। ਫਿਲਹਾਲ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ। ਬੀਤੇ ਦਿਨ ਹੋਈ ਬੈਠਕ ਵਿੱਚ ਕੇਂਦਰੀ ਮੰਤਰੀਆਂ ਨੇ ਕਿਸਾਨ ਆਗੂਆਂ ਸਾਹਮਣੇ ਕਈ ਪ੍ਰਕਾਰ ਦੇ ਪ੍ਰਸਤਾਵ ਰੱਖੇ। ਜਿਨ੍ਹਾਂ ਤੇ ਹੁਣ ਕਿਸਾਨ ਵਿਚਾਰ ਕਰਕੇ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰਨਗੇ।

ਦਿੱਲੀ ਚਲੋਂ ਮਾਰਚ ਦਾ ਸੱਤਵਾਂ ਦਿਨ: ਸਰਕਾਰ ਦੀਆਂ ਤਜਵੀਜ਼ਾਂ ਤੇ ਮਸ਼ਵਰਾ ਕਰਨਗੇ ਕਿਸਾਨ, ਫਿਰ ਹੋਵੇਗਾ ਅਗਲੀ ਰਣਨੀਤੀ ਦਾ ਐਲਾਨ

ਕਿਸਾਨਾਂ ਦੇ ਅੰਦੋਲਨ ਦੀ ਤਸਵੀਰ

Follow Us On

ਅੱਜ ਕਿਸਾਨ ਅੰਦੋਲਨ ਦਾ ਸੱਤਵਾਂ ਦਿਨ ਹੈ। ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨ ਖੜ੍ਹੇ ਹਨ। ਚੰਡੀਗੜ੍ਹ ਵਿੱਚ ਕੇਂਦਰ-ਕਿਸਾਨਾਂ ਦੀ ਮੀਟਿੰਗ ਦਾ ਚੌਥਾ ਦੌਰ ਐਤਵਾਰ ਦੇਰ ਰਾਤ ਸਮਾਪਤ ਹੋ ਗਿਆ। ਬੈਠਕ ਤੋਂ ਬਾਅਦ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਦੀ ਕਿਸਾਨਾਂ ਗੱਲਬਾਤ ਸਕਾਰਾਤਮਕ ਰਹੀ। ਗੱਲਬਾਤ ਦੌਰਾਨ ਉਹਨਾਂ ਨੇ ਕਿਸਾਨਾਂ ਨੂੰ ਦਾਲਾਂ, ਕਪਾਹ ਅਤੇ ਮੱਕੀ 5 ਸਾਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਦਾ ਪ੍ਰਸਤਾਵ ਦਿੱਤਾ ਹੈ। ਇਸ ‘ਤੇ ਕਿਸਾਨਾਂ ਨੇ ਕਿਹਾ ਕਿ ਉਹ ਇਸ ‘ਤੇ ਵਿਚਾਰ ਕਰਨਗੇ |

ਦੂਜੇ ਪਾਸੇ ਮੀਟਿੰਗ ਤੋਂ ਬਾਅਦ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਪੰਧੇਰ ਨੇ ਕਿਹਾ ਕਿ ਉਹ ਬਾਕੀ ਕਿਸਾਨ ਆਗੂਆਂ ਨਾਲ ਸਰਕਾਰ ਦੀ ਤਜਵੀਜ਼ ‘ਤੇ ਵਿਚਾਰ ਕਰਨਗੇ। ਇਸ ‘ਤੇ ਅੱਜ ਸਵੇਰੇ ਜਾਂ ਸ਼ਾਮ ਜਾਂ ਕੱਲ੍ਹ ਤੱਕ ਕੋਈ ਫੈਸਲਾ ਲਿਆ ਜਾ ਸਕਦਾ ਹੈ। ਜਿਸ ਤੋਂ ਉਹ ਮੁੜ ਕੇਂਦਰੀ ਮੰਤਰੀਆਂ ਨਾਲ ਰਾਬਤਾ ਕਰਨਗੇ। ਨਾਲ ਹੀ ਪੰਧੇਰ ਨੇ ਕਿਹਾ ਕਿ ਉਹ ਆਪਣੀਆਂ ਹੋਰ ਮੰਗਾਂ ‘ਤੇ ਵੀ ਚਰਚਾ ਕਰਨਗੇ। ਅਜੇ ਤੱਕ ਉਹਨਾਂ ਦੀਆਂ ਸਾਰੀਆਂ ਮੰਗਾਂ ‘ਤੇ ਸਰਕਾਰ ਨਾਲ ਕੋਈ ਚਰਚਾ ਨਹੀਂ ਹੋਈ। ਇਸ ਲਈ ਅਗਲੇ ਦੋ ਦਿਨਾਂ (19-20 ਫਰਵਰੀ) ਵਿੱਚ ਸਰਕਾਰ ਦੇ ਪ੍ਰਸਤਾਵ ‘ਤੇ ਵਿਚਾਰ ਕੀਤਾ ਜਾਵੇਗਾ।

ਸਰਕਾਰ ਅਤੇ ਕਿਸਾਨਾਂ ਦੀ ਬੈਠਕ ‘ਚ ਕੇਂਦਰ ਦੇ ਤਿੰਨ ਮੰਤਰੀ ਅਰਜੁਨ ਮੁੰਡਾ, ਨਿਤਿਆਨੰਦ ਰਾਏ ਅਤੇ ਪੀਯੂਸ਼ ਗੋਇਲ ਮੌਜੂਦ ਸਨ। ਇਸ ਵਿੱਚ ਸਰਵਨ ਪੰਧੇਰ ਅਤੇ ਜਗਜੀਤ ਡੱਲੇਵਾਲ ਤੋਂ ਇਲਾਵਾ 12 ਹੋਰ ਕਿਸਾਨ ਆਗੂ ਵੀ ਸ਼ਾਮਲ ਸਨ। ਇਸ ਦੌਰਾਨ ਪੰਜਾਬ ਵਾਲੇ ਪਾਸੇ ਤੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੀਟਿੰਗ ਵਿੱਚ ਸ਼ਾਮਿਲ ਹੋਏ।

Exit mobile version