ਖਾਲਿਸਤਾਨੀ ਅੱਤਵਾਦੀ ਪੰਨੂ ਨੇ ਗੈਂਗਸਟਰ ਗੋਲਡੀ ਬਰਾੜ ਨੂੰ ਦਿੱਤੀ ਸਿੱਧੀ ਧਮਕੀ, ਕਿਹਾ- ‘ਖ਼ਾਲਸਾਈ ਇਨਸਾਫ਼ ਤੋਂ ਨਹੀਂ ਬਚ ਸਕੋਗੇ’
ਖ਼ਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਗੋਲਡੀ ਬਰਾੜ ਨੂੰ ਭਾਰਤ ਵਿੱਚ ਪਾਬੰਦੀਸ਼ੁਦਾ ਸੰਗਠਨ 'ਸਿੱਖਸ ਫ਼ਾਰ ਜਸਟਿਸ' (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਬਦਲਾ ਲੈਣ ਦੀ ਸਿੱਧੀ ਧਮਕੀ ਦਿੱਤੀ ਹੈ। ਇਸ ਸਬੰਧੀ ਪੰਨੂ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਦਾਅਵਾ ਕੀਤਾ ਹੈ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲੈ ਕੇ ਖ਼ੁਦ ਆਪਣੇ ਪੈਰਾਂ 'ਤੇ ਕੁਹਾੜਾ ਮਾਰ ਲਿਆ ਹੈ।
File Photo
ਖ਼ਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਗੋਲਡੀ ਬਰਾੜ ਨੂੰ ਭਾਰਤ ਵਿੱਚ ਪਾਬੰਦੀਸ਼ੁਦਾ ਸੰਗਠਨ ‘ਸਿੱਖਸ ਫ਼ਾਰ ਜਸਟਿਸ’ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਬਦਲਾ ਲੈਣ ਦੀ ਸਿੱਧੀ ਧਮਕੀ ਦਿੱਤੀ ਹੈ। ਇਸ ਸਬੰਧੀ ਪੰਨੂ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਦਾਅਵਾ ਕੀਤਾ ਹੈ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲੈ ਕੇ ਖ਼ੁਦ ਆਪਣੇ ਪੈਰਾਂ ‘ਤੇ ਕੁਹਾੜਾ ਮਾਰ ਲਿਆ ਹੈ।
ਪੰਨੂ ਨੇ ਵੀਡੀਓ ਵਿੱਚ ਕਿਹਾ ਕਿ ਕੈਨੇਡਾ ਜਾਂ ਅਮਰੀਕਾ ਦੀਆਂ ਅਦਾਲਤਾਂ ਵਿੱਚ ਭਾਵੇਂ ਕੇਸ ਖ਼ਤਮ ਹੋ ਜਾਣ, ਪਰ ਇਹ ਲੋਕ ‘ਖ਼ਾਲਸਾਈ ਇਨਸਾਫ਼’ ਅਤੇ ਸਜ਼ਾ ਤੋਂ ਕਿਸੇ ਵੀ ਹਾਲਤ ਵਿੱਚ ਨਹੀਂ ਬਚ ਸਕਣਗੇ ਅਤੇ ਖ਼ਾਲਸਾਈ ਇਨਸਾਫ਼ ਦੀ ਗੋਲੀ ਉਨ੍ਹਾਂ ਦੇ ਮੱਥੇ ‘ਤੇ ਲੱਗੇਗੀ। ਇਹ ਵੀਡੀਓ ਅਜਿਹੇ ਸਮੇਂ ਸਾਹਮਣੇ ਆਈ ਹੈ ਜਦੋਂ ਦੋ ਦਿਨ ਪਹਿਲਾਂ ਨਿੱਝਰ ਕਤਲ ਕਾਂਡ ਨੂੰ ਲੈ ਕੇ ਗੋਲਡੀ ਬਰਾੜ ਅਤੇ ਅਰਸ਼ ਡੱਲਾ ਦੀ ਇੱਕ ਕਥਿਤ ਆਡੀਓ ਰਿਕਾਰਡਿੰਗ ਵਾਇਰਲ ਹੋਈ ਸੀ। ਵੀਡੀਓ ਵਿੱਚ ਪੰਨੂ ਨੇ ਲਾਰੈਂਸ, ਗੋਲਡੀ ਬਰਾੜ, ਕਰਨ ਬਰਾੜ, ਅਮਨਦੀਪ ਸਿੰਘ, ਕਮਲਪ੍ਰੀਤ ਅਤੇ ਕਰਨਪ੍ਰੀਤ ਸਿੰਘ ਦੀਆਂ ਤਸਵੀਰਾਂ ਦਿਖਾਉਂਦਿਆਂ ਉਨ੍ਹਾਂ ‘ਤੇ ਨਿੱਝਰ ਦੇ ਕਤਲ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ।
FBI ਅਤੇ RCMP ਨੇ ਪੰਨੂ ਨੂੰ ਦਿੱਤੀ ਜਾਨ ਦੇ ਖ਼ਤਰੇ ਦੀ ਚੇਤਾਵਨੀ
ਦੂਜੇ ਪਾਸੇ ਗੁਰਪਤਵੰਤ ਸਿੰਘ ਪੰਨੂ ਨੇ ਦਾਅਵਾ ਕੀਤਾ ਹੈ ਕਿ ਉਸ ਦੀ ਜਾਨ ਨੂੰ ਵੀ ਗੰਭੀਰ ਖ਼ਤਰਾ ਬਣਿਆ ਹੋਇਆ ਹੈ। ਪੰਨੂ ਮੁਤਾਬਕ ਅਮਰੀਕੀ ਜਾਂਚ ਏਜੰਸੀ ਐੱਫ.ਬੀ.ਆਈ. (FBI) ਦੇ ਅਧਿਕਾਰੀਆਂ ਨੇ ਉਸ ਨੂੰ ਚੇਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਇਹ ਖ਼ਤਰਾ ਟਲ ਨਹੀਂ ਜਾਂਦਾ, ਉਦੋਂ ਤੱਕ ਉਹ ਕਿਸੇ ਕਿਸਮ ਦਾ ਸਫ਼ਰ ਕਰਨ ਤੋਂ ਗੁਰੇਜ਼ ਕਰੇ। ਜੇਕਰ ਕੋਈ ਜ਼ਰੂਰੀ ਯਾਤਰਾ ਕਰਨੀ ਪੈਂਦੀ ਹੈ ਤਾਂ ਪਹਿਲਾਂ ਏਜੰਸੀ ਨੂੰ ਇਸ ਦੀ ਸੂਚਨਾ ਦਿੱਤੀ ਜਾਵੇ। ਪੰਨੂ ਨੇ ਇਹ ਵੀ ਦੱਸਿਆ ਕਿ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (RCMP) ਨੇ ਵੀ ਮੰਗਲਵਾਰ ਨੂੰ ਫ਼ੋਨ ਕਰਕੇ ਉਸ ਨੂੰ ਖ਼ਤਰੇ ਬਾਰੇ ਸੁਚੇਤ ਕੀਤਾ ਸੀ।
ਹਾਲਾਂਕਿ ਦੋਵਾਂ ਸੁਰੱਖਿਆ ਏਜੰਸੀਆਂ ਨੇ ਇਸ ਕਥਿਤ ਖ਼ਤਰੇ ਦੀ ਸਾਜ਼ਿਸ਼ ਬਾਰੇ ਅਧਿਕਾਰਤ ਤੌਰ ‘ਤੇ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਹੈ। ਅਮਰੀਕਾ ਅਤੇ ਕੈਨੇਡਾ ਦੀ ਦੋਹਰੀ ਨਾਗਰਿਕਤਾ ਰੱਖਣ ਵਾਲੇ ਪੰਨੂ ਦਾ ਕਹਿਣਾ ਹੈ ਕਿ ਉਸ ਨੂੰ ਅਮਰੀਕਾ ਦੇ ‘ਡਿਊਟੀ ਟੂ ਵਾਰਨ’ (Duty to Warn) ਕਾਨੂੰਨ ਤਹਿਤ ਇਹ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਕਾਨੂੰਨ ਦੇ ਅਧੀਨ ਅਮਰੀਕੀ ਖ਼ੁਫ਼ੀਆ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਕਿਸੇ ਵਿਅਕਤੀ ‘ਤੇ ਕਤਲ, ਸਰੀਰਕ ਨੁਕਸਾਨ ਜਾਂ ਅਗਵਾ ਦੇ ਪੁਖ਼ਤਾ ਖ਼ਤਰੇ ਦੀ ਜਾਣਕਾਰੀ ਮਿਲਣ ‘ਤੇ ਉਸ ਨੂੰ ਸੂਚਿਤ ਕਰਨ ਲਈ ਪਾਬੰਦ ਹੁੰਦੀਆਂ ਹਨ।
ਅਰਸ਼ ਡੱਲਾ ਨੇ ਵੀ ਗੋਲਡੀ ਬਰਾੜ ਨੂੰ ਦਿੱਤੀ ਸੀ ਬਦਲਾ ਲੈਣ ਦੀ ਧਮਕੀ
ਜ਼ਿਕਰਯੋਗ ਹੈ ਕਿ ਗੋਲਡੀ ਬਰਾੜ ਵੱਲੋਂ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ ਜਾਣ ਦੇ ਕੁਝ ਘੰਟਿਆਂ ਬਾਅਦ ਕੈਨੇਡਾ ਵਿੱਚ ਰਹਿ ਰਹੇ ਗੈਂਗਸਟਰ ਅਰਸ਼ਦੀਪ ਸਿੰਘ ਗਿੱਲ ਉਰਫ਼ ਅਰਸ਼ ਡੱਲਾ ਨੇ ਵੀ ਬਦਲਾ ਲੈਣ ਦੀ ਚਿਤਾਵਨੀ ਦਿੱਤੀ ਸੀ। ਇੱਕ ਵਾਇਰਲ ਆਡੀਓ ਰਿਕਾਰਡਿੰਗ ਵਿੱਚ ਗੋਲਡੀ ਬਰਾੜ ਨੇ ਨਿੱਝਰ ‘ਤੇ ਦੋਸ਼ ਲਾਇਆ ਸੀ ਕਿ ਉਹ ਅਰਸ਼ ਡੱਲਾ ਨੂੰ ਸ਼ਰਨ, ਹਥਿਆਰ ਅਤੇ ਵਿੱਤੀ ਮਦਦ ਮੁਹੱਈਆ ਕਰਵਾਉਂਦਾ ਸੀ ਅਤੇ ਨੌਜਵਾਨਾਂ ਵਿੱਚ ਨਸ਼ੇ ਨੂੰ ਉਤਸ਼ਾਹਿਤ ਕਰਦਾ ਸੀ।
ਇਹ ਵੀ ਪੜ੍ਹੋ
ਇਸ ਦੇ ਜਵਾਬ ਵਿੱਚ ਅਰਸ਼ ਡੱਲਾ ਨੇ ਸੋਸ਼ਲ ਮੀਡੀਆ ‘ਤੇ ਕਰੀਬ 15 ਮਿੰਟ ਦਾ ਇੱਕ ਵੀਡੀਓ ਜਾਰੀ ਕਰਕੇ ਬਰਾੜ ਦੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਜ ਕਰ ਦਿੱਤਾ ਸੀ। ਡੱਲਾ ਨੇ ਦਾਅਵਾ ਕੀਤਾ ਕਿ ਕਤਲ ਤੋਂ ਲਗਭਗ ਇੱਕ ਸਾਲ ਪਹਿਲਾਂ ਤੱਕ ਉਸ ਦੀ ਨਿੱਝਰ ਨਾਲ ਕੋਈ ਮੁਲਾਕਾਤ ਨਹੀਂ ਹੋਈ ਸੀ ਅਤੇ ਨਾ ਹੀ ਨਿੱਝਰ ਨੇ ਉਸ ਨੂੰ ਕੋਈ ਪੈਸੇ, ਪਨਾਹ ਜਾਂ ਹਥਿਆਰ ਮੁਹੱਈਆ ਕਰਵਾਏ ਸਨ। ਇਸ ਤੋਂ ਇਲਾਵਾ ਡੱਲਾ ਅਤੇ ਬਰਾੜ ਦੋਵਾਂ ਨੇ ਇੱਕ-ਦੂਜੇ ‘ਤੇ ਖ਼ੁਫ਼ੀਆ ਏਜੰਸੀਆਂ ਲਈ ਕੰਮ ਕਰਨ ਦੇ ਦੋਸ਼ ਵੀ ਲਾਏ ਹਨ।
