AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

G-20 Summit: GNDU ਦੇ ਬਾਹਰ ਲਿੱਖੇ ਗਏ ਖਾਲਿਸਤਾਨੀ ਨਾਅਰੇ, ਪੰਨੂ ਨੇ ਕਿਹਾ – ‘ਵੈਲਕਮ ਟੂ ਖਾਲਿਸਤਾਨ’

CM On Summit: ਅਮ੍ਰਿਤਸਰ ਵਿੱਚ ਸਿੱਖਿਆ ਅਤੇ ਲੈਬਰ ਤੇ ਜੀ-20 ਦੀਆਂ ਦੋ ਬੈਠਕਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਸੀਐੱਮ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਸ਼ਾਨਦਾਰ ਪ੍ਰਬੰਧਾਂ ਨੂੰ ਦੇਖ ਕੇ ਦੁਨੀਆ ਹੈਰਾਨ ਰਹਿ ਜਾਵੇਗੀ।

G-20 Summit: GNDU ਦੇ ਬਾਹਰ ਲਿੱਖੇ ਗਏ ਖਾਲਿਸਤਾਨੀ ਨਾਅਰੇ, ਪੰਨੂ ਨੇ ਕਿਹਾ - 'ਵੈਲਕਮ ਟੂ ਖਾਲਿਸਤਾਨ'
GNDU ਦੇ ਬਾਹਰ ਲਿੱਖੇ ਗਏ ਖਾਲਿਸਤਾਨੀ ਨਾਅਰੇ, ਪੰਨੂ ਨੇ ਕਿਹਾ – ‘ਵੈਲਕਮ ਟੂ ਖਾਲਿਸਤਾਨ’,
tv9-punjabi
| Updated On: 09 Mar 2023 13:20 PM IST
Share
ਅਮ੍ਰਿਤਸਰ ਨਿਊਜ: ਆਉਣ ਵਾਲੀ 15 ਤੋਂ 20 ਤਰੀਕ ਦੇ ਵਿਚਕਾਰ ਗੁਰੂ ਨਗਰੀ ਅਮ੍ਰਿਤਸਰ (Amritsar) ਵਿੱਚ ਜੀ-20 ਸਮਿਟ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ ਸੂਬਾ ਸਰਕਾਰ ਨੇ ਤਕਰੀਬਨ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਪਰ ਇਸ ਵਿਚਾਲੇ ਮੁੜ ਤੋਂ ਇਕ ਅਜਿਹੀ ਘਟਨਾ ਵਾਪਰੀ ਹੈ, ਜਿਸਨੇ ਪੰਜਾਬ ਦੀ ਕਾਨੂੰਨ-ਵਿਵਸਥਾ ਤੇ ਵੱਡੇ ਸਵਾਲ ਖੜੇ ਕਰ ਦਿੱਤੇ ਹਨ।

ਖਾਲਿਸਤਾਨ ਦੇ ਸਮਰਥਨ ਵਿੱਚ ਲਿਖੇ ਗਏ ਨਾਅਰੇ

ਜਾਣਕਾਰੀ ਮੁਤਾਬਕ, ਨਾਮੀ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਦੇ ਬਾਹਰ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਨਾਅਰਿਆਂ ਨੂੰ ਲਿਖਾਉਣ ਪਿੱਛੇ ਮੁੜ ਤੋਂ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਦਾ ਨਾਂ ਸਾਹਮਣੇ ਆਇਆ ਹੈ। ਪੰਨੂ ਨੇ ਵੀਡੀਓ ਵਾਇਰਲ ਕਰਕੇ ਖੁਦ ਇਸਦੀ ਜਿੰਮੇਵਾਰੀ ਲਈ ਹੈ।

ਪਨੂੰ ਦਾ ਦਾਅਵਾ – ‘ਖਾਲਿਸਤਾਨ ਭਾਰਤ ਦਾ ਹਿੱਸਾ ਨਹੀਂ ਹੈ’

ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਹੁਣ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਲਿਖੇ ਗਏ ਹਨ। ਇਨ੍ਹਾਂ ਨਾਅਰਿਆਂ ‘ਤੇ ਜੀ-20 ਦਾ ਵੈਲਕਮ ਟੂ ਖਾਲਿਸਤਾਨ ਲਿਖਿਆ ਹੋਇਆ ਹੈ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਖਾਲਿਸਤਾਨ ਭਾਰਤ ਦਾ ਹਿੱਸਾ ਨਹੀਂ ਹੈ। ਇਨ੍ਹਾਂ ਨਾਅਰੇ ਨੂੰ ਲਿਖਵਾਉਣ ਦੀ ਜਿੰਮੇਦਾਰੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਪੰਨੂ ਨੇ ਲਈ ਹੈ। ਪੰਨੂ ਨੇ ਆਪਣੀ ਇੱਕ ਵੀਡੀਓ ਜਾਰੀ ਕਰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਬਾਦਲ ਪਰਿਵਾਰ ਕੇਂਦਰ ਸਰਕਾਰ ਦੀ ਕਠਪੁਤਲੀ ਵੀਡਿਓ ਵਿੱਚ SFJ ਮੁਖੀ ਪੰਨੂੰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Jathedar Gyani Harpreet Singh) ਨੂੰ ਵੀ ਤਿੱਖੀ ਨਸੀਹਤ ਦਿੰਦਿਆਂ ਕਿਹਾ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਟੁੱਟਣ ਦੀ ਗੱਲ ਕਰ ਰਹੇ ਹਨ। ਇਸ ਨੂੰ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਕਹਿ ਰਹੇ ਹਨ ਪਰ ਉਹ ਜਾਣਦੇ ਹਨ ਕਿ ਇਹ ਬਾਦਲ ਪਰਿਵਾਰ ਦੇ ਕਬਜ਼ੇ ਹੇਠ ਹੈ। ਇਸ ਬਾਦਲ ਪਰਿਵਾਰ ਨੇ ਸਿੱਖਾਂ ‘ਤੇ ਪਹਿਲਾ ਹਮਲਾ ਕਰਵਾਇਆ ਸੀ। ਹਰਿਮੰਦਰ ਸਾਹਿਬ ‘ਤੇ ਹਮਲਾ ਵੀ ਉਨ੍ਹਾਂ ਦੇ ਇਸ਼ਾਰੇ ‘ਤੇ ਹੋਇਆ ਸੀ। ਉਹ ਖੁਦ ਕੇਂਦਰ ਦੇ ਇਸ਼ਾਰਿਆਂ ਤੇ ਨੱਚਦੇ ਹਨ।

ਅੰਮ੍ਰਿਤਸਰ ਤੋਂ ਬਠਿੰਡਾ ਰੇਲਵੇ ਮਾਰਗ ਨੂੰ ਜਾਮ ਕਰਨ ਦੀ ਧਮਕੀ

ਪੰਨੂ ਨੇ ਆਪਣੀ ਵੀਡੀਓ ‘ਚ ਕਿਹਾ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਬੈਨਰ ‘ਤੇ ਲਿਖੇ ਖਾਲਿਸਤਾਨ ਦੇ ਸਮਰਥਨ ‘ਚ ਨਾਅਰੇ ਲਗਾਏ ਗਏ। ਦੂਜੇ ਪਾਸੇ ਇਨ੍ਹਾਂ ਬੈਨਰਾਂ ‘ਤੇ ਜੀ-20 ਦਾ ਵੈਲਕਮ ਟੂ ਖਾਲਿਸਤਾਨ ਲਿਖਿਆ ਹੋਇਆ ਹੈ। ਇਸਦੇ ਨਾਲ ਹੀ ਲਿਖਿਆ ਗਿਆ ਹੈ ਕਿ ਖਾਲਿਸਤਾਨ ਭਾਰਤ ਦਾ ਹਿੱਸਾ ਨਹੀਂ ਹੈ। ਇਸ ਦੇ ਨਾਲ ਹੀ ਪੰਨੂ ਨੇ 15 ਤੋਂ 17 ਮਾਰਚ ਤੱਕ ਅੰਮ੍ਰਿਤਸਰ ਤੋਂ ਬਠਿੰਡਾ ਰੇਲਵੇ ਮਾਰਗ ਨੂੰ ਜਾਮ ਕਰਨ ਦੀ ਧਮਕੀ ਵੀ ਦਿੱਤੀ ਹੈ। ਹਾਲਾਂਕਿ, ਪ੍ਰਸ਼ਾਸਨ ਨੇ ਬਾਅਦ ਵਿੱਚ ਇਨ੍ਹਾਂ ਨਾਅਰਿਆਂ ਨੂੰ ਹਟਾ ਦਿੱਤਾ। ਦੱਸ ਦੇਈਏ ਕਿ ਇਸੇ ਥਾਂ ਤੇ ਦੀ ਜੀ-20ਬੈਠਕ ਹੋਣੀ ਹੈ। ਅਜਿਹੇ ਵਿੱਚ ਪਰ ਵੱਡਾ ਸਵਾਲ ਇਥੋਂ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਖੜਾ ਹੋ ਰਿਹਾ ਹੈ। ਬੀਤੇ ਸੋਮਵਾਰ ਨੂੰ ਅਮ੍ਰਿਤਸਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ( CM Bhagwant Maan)ਬੈਠਕਾਂ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜਾ ਲਿਆ ਸੀ ਅਤੇ ਦਾਅਵਾ ਕੀਤਾ ਸੀ ਕਿ ਪੰਜਾਬ ਕੌਮਾਂਤਰੀ ਪ੍ਰੋਗਰਾਮਾਂ ਦਾ ਪ੍ਰਬੰਧ ਕਰਨ ਦੇ ਕਾਬਿਲ ਹੈ। ਉਨ੍ਹਾਂ ਨੇ ਕਿਹਾ ਸੀ ਕਿ ਅਜਿਹਾ ਸ਼ਾਨਦਾਰ ਪ੍ਰਬੰਧ ਕੀਤਾ ਜਾਵੇਗਾ ਕਿ ਦੁਨੀਆ ਵੀ ਹੈਰਾਨ ਹੋ ਕੇ ਵੇਖੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...