G-20 Summit: GNDU ਦੇ ਬਾਹਰ ਲਿੱਖੇ ਗਏ ਖਾਲਿਸਤਾਨੀ ਨਾਅਰੇ, ਪੰਨੂ ਨੇ ਕਿਹਾ – ‘ਵੈਲਕਮ ਟੂ ਖਾਲਿਸਤਾਨ’
CM On Summit: ਅਮ੍ਰਿਤਸਰ ਵਿੱਚ ਸਿੱਖਿਆ ਅਤੇ ਲੈਬਰ ਤੇ ਜੀ-20 ਦੀਆਂ ਦੋ ਬੈਠਕਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਸੀਐੱਮ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਸ਼ਾਨਦਾਰ ਪ੍ਰਬੰਧਾਂ ਨੂੰ ਦੇਖ ਕੇ ਦੁਨੀਆ ਹੈਰਾਨ ਰਹਿ ਜਾਵੇਗੀ।
ਅਮ੍ਰਿਤਸਰ ਨਿਊਜ: ਆਉਣ ਵਾਲੀ 15 ਤੋਂ 20 ਤਰੀਕ ਦੇ ਵਿਚਕਾਰ ਗੁਰੂ ਨਗਰੀ ਅਮ੍ਰਿਤਸਰ (Amritsar) ਵਿੱਚ ਜੀ-20 ਸਮਿਟ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ ਸੂਬਾ ਸਰਕਾਰ ਨੇ ਤਕਰੀਬਨ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਪਰ ਇਸ ਵਿਚਾਲੇ ਮੁੜ ਤੋਂ ਇਕ ਅਜਿਹੀ ਘਟਨਾ ਵਾਪਰੀ ਹੈ, ਜਿਸਨੇ ਪੰਜਾਬ ਦੀ ਕਾਨੂੰਨ-ਵਿਵਸਥਾ ਤੇ ਵੱਡੇ ਸਵਾਲ ਖੜੇ ਕਰ ਦਿੱਤੇ ਹਨ।
ਖਾਲਿਸਤਾਨ ਦੇ ਸਮਰਥਨ ਵਿੱਚ ਲਿਖੇ ਗਏ ਨਾਅਰੇ
ਜਾਣਕਾਰੀ ਮੁਤਾਬਕ, ਨਾਮੀ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਦੇ ਬਾਹਰ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਨਾਅਰਿਆਂ ਨੂੰ ਲਿਖਾਉਣ ਪਿੱਛੇ ਮੁੜ ਤੋਂ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਦਾ ਨਾਂ ਸਾਹਮਣੇ ਆਇਆ ਹੈ। ਪੰਨੂ ਨੇ ਵੀਡੀਓ ਵਾਇਰਲ ਕਰਕੇ ਖੁਦ ਇਸਦੀ ਜਿੰਮੇਵਾਰੀ ਲਈ ਹੈ।
ਪਨੂੰ ਦਾ ਦਾਅਵਾ – ‘ਖਾਲਿਸਤਾਨ ਭਾਰਤ ਦਾ ਹਿੱਸਾ ਨਹੀਂ ਹੈ’
ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਹੁਣ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਲਿਖੇ ਗਏ ਹਨ। ਇਨ੍ਹਾਂ ਨਾਅਰਿਆਂ ‘ਤੇ ਜੀ-20 ਦਾ ਵੈਲਕਮ ਟੂ ਖਾਲਿਸਤਾਨ ਲਿਖਿਆ ਹੋਇਆ ਹੈ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਖਾਲਿਸਤਾਨ ਭਾਰਤ ਦਾ ਹਿੱਸਾ ਨਹੀਂ ਹੈ। ਇਨ੍ਹਾਂ ਨਾਅਰੇ ਨੂੰ ਲਿਖਵਾਉਣ ਦੀ ਜਿੰਮੇਦਾਰੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਪੰਨੂ ਨੇ ਲਈ ਹੈ। ਪੰਨੂ ਨੇ ਆਪਣੀ ਇੱਕ ਵੀਡੀਓ ਜਾਰੀ ਕਰ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਬਾਦਲ ਪਰਿਵਾਰ ਕੇਂਦਰ ਸਰਕਾਰ ਦੀ ਕਠਪੁਤਲੀ
ਵੀਡਿਓ ਵਿੱਚ SFJ ਮੁਖੀ ਪੰਨੂੰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Jathedar Gyani Harpreet Singh) ਨੂੰ ਵੀ ਤਿੱਖੀ ਨਸੀਹਤ ਦਿੰਦਿਆਂ ਕਿਹਾ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਟੁੱਟਣ ਦੀ ਗੱਲ ਕਰ ਰਹੇ ਹਨ। ਇਸ ਨੂੰ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਕਹਿ ਰਹੇ ਹਨ ਪਰ ਉਹ ਜਾਣਦੇ ਹਨ ਕਿ ਇਹ ਬਾਦਲ ਪਰਿਵਾਰ ਦੇ ਕਬਜ਼ੇ ਹੇਠ ਹੈ। ਇਸ ਬਾਦਲ ਪਰਿਵਾਰ ਨੇ ਸਿੱਖਾਂ ‘ਤੇ ਪਹਿਲਾ ਹਮਲਾ ਕਰਵਾਇਆ ਸੀ। ਹਰਿਮੰਦਰ ਸਾਹਿਬ ‘ਤੇ ਹਮਲਾ ਵੀ ਉਨ੍ਹਾਂ ਦੇ ਇਸ਼ਾਰੇ ‘ਤੇ ਹੋਇਆ ਸੀ। ਉਹ ਖੁਦ ਕੇਂਦਰ ਦੇ ਇਸ਼ਾਰਿਆਂ ਤੇ ਨੱਚਦੇ ਹਨ।
ਇਹ ਵੀ ਪੜ੍ਹੋ
ਅੰਮ੍ਰਿਤਸਰ ਤੋਂ ਬਠਿੰਡਾ ਰੇਲਵੇ ਮਾਰਗ ਨੂੰ ਜਾਮ ਕਰਨ ਦੀ ਧਮਕੀ
ਪੰਨੂ ਨੇ ਆਪਣੀ ਵੀਡੀਓ ‘ਚ ਕਿਹਾ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਬੈਨਰ ‘ਤੇ ਲਿਖੇ ਖਾਲਿਸਤਾਨ ਦੇ ਸਮਰਥਨ ‘ਚ ਨਾਅਰੇ ਲਗਾਏ ਗਏ। ਦੂਜੇ ਪਾਸੇ ਇਨ੍ਹਾਂ ਬੈਨਰਾਂ ‘ਤੇ ਜੀ-20 ਦਾ ਵੈਲਕਮ ਟੂ ਖਾਲਿਸਤਾਨ ਲਿਖਿਆ ਹੋਇਆ ਹੈ। ਇਸਦੇ ਨਾਲ ਹੀ ਲਿਖਿਆ ਗਿਆ ਹੈ ਕਿ ਖਾਲਿਸਤਾਨ ਭਾਰਤ ਦਾ ਹਿੱਸਾ ਨਹੀਂ ਹੈ। ਇਸ ਦੇ ਨਾਲ ਹੀ ਪੰਨੂ ਨੇ 15 ਤੋਂ 17 ਮਾਰਚ ਤੱਕ ਅੰਮ੍ਰਿਤਸਰ ਤੋਂ ਬਠਿੰਡਾ ਰੇਲਵੇ ਮਾਰਗ ਨੂੰ ਜਾਮ ਕਰਨ ਦੀ ਧਮਕੀ ਵੀ ਦਿੱਤੀ ਹੈ।
ਹਾਲਾਂਕਿ, ਪ੍ਰਸ਼ਾਸਨ ਨੇ ਬਾਅਦ ਵਿੱਚ ਇਨ੍ਹਾਂ ਨਾਅਰਿਆਂ ਨੂੰ ਹਟਾ ਦਿੱਤਾ। ਦੱਸ ਦੇਈਏ ਕਿ ਇਸੇ ਥਾਂ ਤੇ ਦੀ ਜੀ-20ਬੈਠਕ ਹੋਣੀ ਹੈ। ਅਜਿਹੇ ਵਿੱਚ ਪਰ ਵੱਡਾ ਸਵਾਲ ਇਥੋਂ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਖੜਾ ਹੋ ਰਿਹਾ ਹੈ। ਬੀਤੇ ਸੋਮਵਾਰ ਨੂੰ ਅਮ੍ਰਿਤਸਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ( CM Bhagwant Maan)ਬੈਠਕਾਂ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜਾ ਲਿਆ ਸੀ ਅਤੇ ਦਾਅਵਾ ਕੀਤਾ ਸੀ ਕਿ ਪੰਜਾਬ ਕੌਮਾਂਤਰੀ ਪ੍ਰੋਗਰਾਮਾਂ ਦਾ ਪ੍ਰਬੰਧ ਕਰਨ ਦੇ ਕਾਬਿਲ ਹੈ। ਉਨ੍ਹਾਂ ਨੇ ਕਿਹਾ ਸੀ ਕਿ ਅਜਿਹਾ ਸ਼ਾਨਦਾਰ ਪ੍ਰਬੰਧ ਕੀਤਾ ਜਾਵੇਗਾ ਕਿ ਦੁਨੀਆ ਵੀ ਹੈਰਾਨ ਹੋ ਕੇ ਵੇਖੇਗੀ।