AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

SGPC ਦਾ ਵੱਡਾ ਐਕਸ਼ਨ, ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਕੀਤੀ ਖ਼ਤਮ, ਜਾਣੋ ਪੂਰਾ ਮਾਮਲਾ

ਗਿਆਨੀ ਰਘਬੀਰ ਸਿੰਘ ਵੱਲੋਂ ਸਵੇਰੇ-ਸ਼ਾਮ ਦੀ ਸੇਵਾ ਨਿਯਮਤ ਤੌਰ ਤੇ ਨਾ ਨਿਭਾਉਣਾ ਅਤੇ ਮੁੱਖ ਗ੍ਰੰਥੀ ਵਰਗੇ ਉੱਚ ਸਤਿਕਾਰ ਅਤੇ ਜ਼ਿੰਮੇਵਾਰ ਅਹੁਦੇ ਨਾਲ ਇਨਸਾਫ਼ ਨਾ ਕਰਨਾ, ਗੁਰੂ ਘਰ ਦੀ ਮਰਿਆਦਾ ਦੇ ਖਿਲਾਫ਼ ਹੈ। ਇਸ ਕਾਰਨ ਅੰਤਰਿਮ ਕਮੇਟੀ ਨੇ ਇਕਮਤ ਨਾਲ ਫੈਸਲਾ ਲਿਆ ਕਿ ਗਿਆਨੀ ਰਘਬੀਰ ਸਿੰਘ ਨੂੰ ਅੱਜ ਤੋਂ ਸੇਵਾ ਮੁਕਤ (ਰਿਟਾਇਰ) ਕੀਤਾ ਜਾਂਦਾ ਹੈ।

SGPC ਦਾ ਵੱਡਾ ਐਕਸ਼ਨ, ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਕੀਤੀ ਖ਼ਤਮ, ਜਾਣੋ ਪੂਰਾ ਮਾਮਲਾ
lalit-sharma
| Updated On: 26 Feb 2026 19:03 PM IST

ਅੰਮ੍ਰਿਤਸਰ ਵਿੱਚ ਹੋਈ SGPC ਦੀ ਅੰਤਰਿਮ ਕਮੇਟੀ ਮੀਟਿੰਗ ਤੋਂ ਬਾਅਦ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕਰਦਿਆਂ ਵੱਡਾ ਫੈਸਲਾ ਸਾਂਝਾ ਕੀਤਾ। ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ SGPC ਖ਼ਿਲਾਫ਼ ਲਗਾਤਾਰ ਲਗਾਏ ਜਾ ਰਹੇ ਇਲਜ਼ਾਮਾਂ ਸਬੰਧੀ ਉਨ੍ਹਾਂ ਨੂੰ 72 ਘੰਟਿਆਂ ਦਾ ਨੋਟਿਸ ਦਿੱਤਾ ਗਿਆ ਸੀ, ਪਰ ਨਿਰਧਾਰਿਤ ਸਮੇਂ ਅੰਦਰ ਕੋਈ ਵੀ ਜਵਾਬ ਨਹੀਂ ਮਿਲਿਆ।

ਮਰਿਆਦਾ ਅਤੇ ਜ਼ਿੰਮੇਵਾਰੀ ਨਿਭਾਉਣ ਚ ਕਮੀ SGPC ਪ੍ਰਧਾਨ

ਐਡਵੋਕੇਟ ਧਾਮੀ ਨੇ ਕਿਹਾ ਕਿ ਮੀਟਿੰਗ ਦੌਰਾਨ ਸਾਰੇ ਪੱਖਾਂ ਤੇ ਗੰਭੀਰਤਾ ਨਾਲ ਵਿਚਾਰ ਕਰਨ ਤੋਂ ਬਾਅਦ ਇਹ ਨਤੀਜਾ ਨਿਕਲਿਆ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਸਵੇਰੇ-ਸ਼ਾਮ ਦੀ ਸੇਵਾ ਨਿਯਮਤ ਤੌਰ ਤੇ ਨਾ ਨਿਭਾਉਣਾ ਅਤੇ ਮੁੱਖ ਗ੍ਰੰਥੀ ਵਰਗੇ ਉੱਚ ਸਤਿਕਾਰ ਅਤੇ ਜ਼ਿੰਮੇਵਾਰ ਅਹੁਦੇ ਨਾਲ ਇਨਸਾਫ਼ ਨਾ ਕਰਨਾ, ਗੁਰੂ ਘਰ ਦੀ ਮਰਿਆਦਾ ਦੇ ਖਿਲਾਫ਼ ਹੈ। ਇਸ ਕਾਰਨ ਅੰਤਰਿਮ ਕਮੇਟੀ ਨੇ ਇਕਮਤ ਨਾਲ ਫੈਸਲਾ ਲਿਆ ਕਿ ਗਿਆਨੀ ਰਘਬੀਰ ਸਿੰਘ ਨੂੰ ਅੱਜ ਤੋਂ ਸੇਵਾ ਮੁਕਤ (ਰਿਟਾਇਰ) ਕੀਤਾ ਜਾਂਦਾ ਹੈ।

SGPC ਪ੍ਰਧਾਨ ਨੇ ਸਪਸ਼ਟ ਕੀਤਾ ਕਿ ਇਹ ਫੈਸਲਾ ਕਿਸੇ ਦਬਾਅ ਹੇਠ ਨਹੀਂ, ਸਗੋਂ ਗੁਰੂ ਘਰ ਦੀ ਮਰਿਆਦਾ ਅਤੇ ਸੰਸਥਾ ਦੀ ਇਜ਼ਜ਼ਤ ਨੂੰ ਧਿਆਨ ਚ ਰੱਖ ਕੇ ਲਿਆ ਗਿਆ ਹੈ। ਇਸ ਦੇ ਨਾਲ ਹੀ SGPC ਨੇ ਇੱਕ ਵੱਖਰੀ ਕਮੇਟੀ ਬਣਾਉਣ ਦਾ ਵੀ ਐਲਾਨ ਕੀਤਾ, ਜੋ ਜਾਇਦਾਦਾਂ ਅਤੇ ਹੋਰ ਵਿਵਾਦਤ ਮਾਮਲਿਆਂ ਸਬੰਧੀ ਖੁੱਲ੍ਹੇ ਤੌਰ ਤੇ ਸ਼ਿਕਾਇਤਾਂ ਸੁਣੇਗੀ ਤਾਂ ਜੋ ਸੱਚਾਈ ਸਪਸ਼ਟ ਤੌਰ ਤੇ ਸਾਹਮਣੇ ਆ ਸਕੇ।

FDR ‘ਚ 375 ਕਰੋੜ ਤੋਂ ਵੱਧ ਦਾ ਵਾਧਾ- SGPC ਪ੍ਰਧਾਨ

ਐਡਵੋਕੇਟ ਧਾਮੀ ਨੇ SGPC ਦੀ ਵਿੱਤੀ ਸਥਿਤੀ ਤੇ ਗੱਲ ਕਰਦਿਆਂ ਕਿਹਾ ਕਿ ਪਿਛਲੇ ਪੰਜ ਸਾਲਾਂ (20212026) ਦੌਰਾਨ SGPC ਅਤੇ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਦੀਆਂ FDRs ਵਿੱਚ ਸੈਂਕੜੇ ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਿਰਫ਼ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੀਆਂ FDRs ਵਿੱਚ ਹੀ 375 ਕਰੋੜ ਰੁਪਏ ਤੋਂ ਵੱਧ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਸੰਸਥਾ ਦੀ ਪਾਰਦਰਸ਼ੀ ਅਤੇ ਮਜ਼ਬੂਤ ਪ੍ਰਬੰਧਕੀ ਨੀਤੀ ਨੂੰ ਦਰਸਾਉਂਦਾ ਹੈ।

ਪ੍ਰਧਾਨ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਕਿਸੇ ਵੀ ਮਾਮਲੇ ਚ ਇੱਕ ਪੱਖੀ ਖ਼ਬਰਾਂ ਚਲਾਉਣ ਤੋਂ ਪਹਿਲਾਂ SGPC ਦਾ ਪੱਖ ਜ਼ਰੂਰ ਲਿਆ ਜਾਵੇ, ਤਾਂ ਜੋ ਸੰਗਤਾਂ ਤੱਕ ਸਹੀ ਅਤੇ ਸੰਤੁਲਿਤ ਜਾਣਕਾਰੀ ਪਹੁੰਚ ਸਕੇ।

ਗਿਆਨੀ ਰਘਬੀਰ ਸਿੰਘ ਨੇ SGPC ਦੇ ਫੈਸਲੇ ਦਾ ਕੀਤਾ ਸਵਾਗਤ

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੇ ਗਏ 72 ਘੰਟਿਆਂ ਦੇ ਸਮੇਂ ਅੰਦਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੀਆਂ ਸੇਵਾਵਾਂ ਤੋਂ ਮੁਕਤ ਕਰ ਦਿੱਤਾ ਗਿਆ ਹੈ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅੱਜ 26 ਫ਼ਰਵਰੀ ਨੂੰ SGPC ਦੀ ਮੀਟਿੰਗ ਹੋਈ। ਜਿਸ ਵਿੱਚ ਉਹੀ ਫੈਸਲਾ ਲਿਆ ਗਿਆ। ਜਿਸ ਦਾ ਅਨੁਮਾਨ ਸੰਗਤ ਪਹਿਲਾਂ ਤੋਂ ਹੀ ਲਗਾ ਰਹੀ ਸੀ। ਗਿਆਨੀ ਰਘਬੀਰ ਸਿੰਘ ਨੇ ਸਪਸ਼ਟ ਕੀਤਾ ਕਿ ਇਸ ਫੈਸਲੇ ਨੂੰ ਉਹ ਸਿਰ ਝੁਕਾ ਕੇ ਸਵੀਕਾਰ ਕਰਦੇ ਹਨ ਅਤੇ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸ਼ਿਕਾਇਤ ਜਾਂ ਮਨਮੁਟਾਵ ਨਹੀਂ ਹੈ।

Follow Us
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...