SGPC ਨੇ AI ਪਲੈਟਫਾਰਮਸ ਦਾ ਲਿਆ ਨੋਟਿਸ, ਗੁਰਬਾਣੀ ਦੀ ਗਲਤ ਵਿਆਖਿਆ ਉਪਲਬਧ ਕਰਵਾਉਣ ਨੂੰ ਲੈ ਕੇ ਵਿਵਾਦ

Updated On: 

01 Aug 2025 10:21 AM IST

SGPC Notice Artificial Intelligence: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਧਰਮ ਦੀਆਂ ਬੁਨਿਆਦੀ ਪਰੰਪਰਾਵਾਂ ਹਨ, ਜਿਨ੍ਹਾਂ ਨੂੰ ਬਦਲਣ ਦੀ ਇਜਾਜ਼ਤ ਕਿਸੇ ਨੂੰ ਵੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਜਰੀਏ ਸਿੱਖ ਗੁਰੂਆਂ ਦਾ ਇਤਿਹਾਸ ਤੇ ਤਸਵੀਰਾਂ ਨਾਲ ਛੇੜ-ਛਾੜ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਨਾਪਾਕ ਹਰਕਤਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

SGPC ਨੇ AI ਪਲੈਟਫਾਰਮਸ ਦਾ ਲਿਆ ਨੋਟਿਸ, ਗੁਰਬਾਣੀ ਦੀ ਗਲਤ ਵਿਆਖਿਆ ਉਪਲਬਧ ਕਰਵਾਉਣ ਨੂੰ ਲੈ ਕੇ ਵਿਵਾਦ
Follow Us On

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਕਈ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਪਲੈਟਫਾਰਮਸ ਦਾ ਗੰਭੀਰਤਾ ਨਾਲ ਨੋਟਿਸ ਲਿਆ ਹੈ। ਐਸਜੀਪੀਸੀ ਨੇ ਕਾਰਾਵਾਈ ਕਰਦੇ ਹੋਏ AI ਪਲੈਟਫਾਰਮਸ ਨੂੰ ਗੁਰਬਾਣੀ ਦੀ ਗਲਤ ਵਿਆਖਿਆ, ਸਿੱਖ ਇਤਿਹਾਸ ਤੇ ਗੁਰੂਆਂ ਬਾਰੇ ਗਲਤ ਜਾਣਕਾਰੀ ਉਪਲਬਧ ਕਰਵਾਉਣ ਨੂੰ ਲੈ ਕੇ ਈਮੇਲ ਭੇਜਦੇ ਹੋਇਆ ਇਤਰਾਜ਼ ਜਤਾਇਆ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਧਰਮ ਦੀਆਂ ਬੁਨਿਆਦੀ ਪਰੰਪਰਾਵਾਂ ਹਨ, ਜਿਨ੍ਹਾਂ ਨੂੰ ਬਦਲਣ ਦੀ ਇਜਾਜ਼ਤ ਕਿਸੇ ਨੂੰ ਵੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਜਰੀਏ ਸਿੱਖ ਗੁਰੂਆਂ ਦਾ ਇਤਿਹਾਸ ਤੇ ਤਸਵੀਰਾਂ ਨਾਲ ਛੇੜ-ਛਾੜ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਨਾਪਾਕ ਹਰਕਤਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਕਈ ਏਆਈ ਪਲੈਟਫਾਰਮਸ ਰਾਹੀਂ ਅਜਿਹੀ ਸਮੱਗਰੀ ਉਪਲਬਧ ਕਰਵਾਈ ਜਾ ਰਹੀ ਹੈ, ਜਿਸ ਦੇ ਜਰੀਏ ਸਿੱਖ ਧਾਰਮਿਕ ਹਸਤੀਆਂ, ਪਵਿੱਤਰ ਗੰਥਾਂ ਤੇ ਸਿੱਖ ਪ੍ਰਤੀਕਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਧਾਮੀ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਗੰਭੀਰ ਮੁੱਦੇ ਨੂੰ ਲੈ ਕੇ ਗੰਭੀਰਤਾ ਦਿਖਾਉਣ ਤੇ ਸਰਕਾਰੀ ਲੈਵਲ ‘ਤੇ ਇਸ ਮੁੱਦੇ ਨੂੰ ਧਿਆਨ ‘ਚ ਲਿਆ ਜਾਵੇ।

ਕੀ ਹੈ ਆਰਟੀਫਿਸ਼ੀਅਲ ਇੰਟੈਲੀਜੈਂਸ?

AI ਦੀਆਂ ਬਹੁੱਤ ਸਾਰੀਆਂ ਵਿਆਖਿਆਵਾਂ ਹਨ। ਹਾਲਾਂਕਿ, ਮੂਲ ਰੂਪ ਚ ਇਸ ਨੂੰ ਮਸ਼ੀਨਾਂ ਰਾਹੀਂ ਮਨੁੱਖੀ ਬੁੱਧੀ ਵਰਗੇ ਕੰਮ ਕਰਨ ਵਜੋਂ ਪਰਿਭਾਸ਼ਿਤ ਕੀਤਾ ਜਾ ਸਕਦਾ ਹੈ।

ਦੂਜੇ ਸ਼ਬਦਾਂ ਚ, AI ਕੰਪਿਊਟਰ ਵਰਗੇ ਯੰਤਰਾਂ ਨੂੰ ਉਨ੍ਹਾਂ ਕਾਰਜਾਂ ਤੇ ਪ੍ਰਕਿਰਿਆਵਾਂ ਨੂੰ ਕਰਨ ਦੇ ਯੋਗ ਬਣਾਉਦਾ ਹੈ, ਜਿਨ੍ਹਾਂ ਲਈ ਆਮ ਤੌਰ ‘ਤੇ ਮਨੁੱਖੀ-ਪੱਧਰ ਦੀ ਬੁੱਧੀ ਦੀ ਲੋੜ ਹੁੰਦੀ ਹੈ, ਜਿਵੇਂ ਕਿ ਪੜ੍ਹਨਾ, ਸਮਝਣਾ ਤੇ ਭਾਸ਼ਾ ਦਾ ਜਵਾਬ ਦੇਣਾ, ਡਾਟਾ ਦਾ ਵਿਸ਼ਲੇਸ਼ਣ ਕਰਨਾ ਤੇ ਸਮੱਸਿਆਵਾਂ ਨੂੰ ਹੱਲ ਕਰਨਾ। ਇਸ ਤੋਂ ਇਲਾਵਾ AI ਸਿੱਖਦਾ ਤੇ ਸੁਧਾਰ ਕਰਦਾ ਹੈ, ਜਿਵੇਂ ਕਿ ਮਨੁੱਖ ਕਰਦੇ ਹਨ।