SGPC ਤੇ ਜਥੇਦਾਰ ਵੱਲੋਂ ਸੁਖਬੀਰ ‘ਤੇ ਹੋਏ ਹਮਲੇ ਦੀ ਨਿੰਦਾ, ਕਿਉਂ ਹੋਇਆ ਹਮਲਾ?

Updated On: 

04 Dec 2024 15:00 PM

ਜਥੇਦਾਰ ਨੇ ਕਿਹਾ ਕਿ ਸੇਵਾਦਾਰਾਂ ਅਤੇ ਸਕਿਓਰਟੀ ਦੀ ਮੁਸਤੈਦੀ ਕਾਰਨ ਸੁਖਬੀਰ ਦੇ ਗੋਲੀ ਨਹੀਂ ਲੱਗੀ। ਉਨ੍ਹਾਂ ਕਰੜੇ ਸ਼ਬਦਾਂ ਵਿੱਚ ਕਿਹਾ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ 'ਤੇ ਨਹੀਂ ਹੈ। ਇਹ ਹਮਲਾ ਸ੍ਰੀ ਅਕਾਲ ਤਖਤ ਸਾਹਿਬ ਜੀ ਵੱਲੋਂ ਲੱਗੀ ਸੇਵਾ ਦੌਰਾਨ ਘੰਟਾ ਘਰ ਡਿਉਢੀ ਦੇ ਬਾਹਰ ਸੇਵਾ ਕਰ ਰਹੇ ਸੇਵਾਦਾਰ 'ਤੇ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਘਟਨਾ ਦੀ ਜਿੰਨੀ ਵੀ ਘੋਰ ਨਿੰਦਾ ਕਰੀਏ ਉਨੀ ਘੱਟ ਹੈ।

SGPC ਤੇ ਜਥੇਦਾਰ ਵੱਲੋਂ ਸੁਖਬੀਰ ਤੇ ਹੋਏ ਹਮਲੇ ਦੀ ਨਿੰਦਾ, ਕਿਉਂ ਹੋਇਆ ਹਮਲਾ?

ਸੁਖਬੀਰ ਸਿੰਘ ਬਾਦਲ

Follow Us On

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲੱਗੀ ਤਨਖਾਹ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਹੋਇਆ। ਜਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਅਤੇ ਐਸਜੀਪੀਸੀ ਵੱਲੋਂ ਨਿਖੇਧੀ ਕੀਤੀ ਗਈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਵਿਖੇ ਪੰਜ ਸਿੰਘ ਸਾਹਿਬਾਨ ਵੱਲੋਂ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਨੇ ਕਿਹਾ ਤਨਖਾਹੀਆ ਸੁਖਬੀਰ ਬਾਦਲ ਸੇਵਾਦਾਰ ਦਾ ਚੋਲਾ ਪਾ ਕੇ ਅਤੇ ਹੱਥ ਵਿੱਚ ਬਰਛਾ ਫੜ ਕੇ ਦਰਬਾਰ ਸਾਹਿਬ ਦੇ ਘੰਟਾ ਘਰ ਡਿਉਢੀ ਦੇ ਬਾਹਰ ਸੇਵਾ ਨਿਭਾ ਰਹੇ ਸਨ। ਇਸ ਦੌਰਾਨ ਉਨ੍ਹਾਂ ਤੇ ਜਾਨਲੇਵਾ ਹਮਲਾ ਹੋਇਆ।

ਜਥੇਦਾਰ ਨੇ ਕਿਹਾ ਕਿ ਸੇਵਾਦਾਰਾਂ ਅਤੇ ਸਕਿਓਰਟੀ ਦੀ ਮੁਸਤੈਦੀ ਕਾਰਨ ਸੁਖਬੀਰ ਦੇ ਗੋਲੀ ਨਹੀਂ ਲੱਗੀ। ਉਨ੍ਹਾਂ ਕਰੜੇ ਸ਼ਬਦਾਂ ਵਿੱਚ ਕਿਹਾ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ ‘ਤੇ ਨਹੀਂ ਹੈ। ਇਹ ਹਮਲਾ ਸ੍ਰੀ ਅਕਾਲ ਤਖਤ ਸਾਹਿਬ ਜੀ ਵੱਲੋਂ ਲੱਗੀ ਸੇਵਾ ਦੌਰਾਨ ਘੰਟਾ ਘਰ ਡਿਉਢੀ ਦੇ ਬਾਹਰ ਸੇਵਾ ਕਰ ਰਹੇ ਸੇਵਾਦਾਰ ‘ਤੇ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਘਟਨਾ ਦੀ ਜਿੰਨੀ ਵੀ ਘੋਰ ਨਿੰਦਾ ਕਰੀਏ ਉਨੀ ਘੱਟ ਹੈ।

ਇਸ ਦੌਰਾਨ ਸਰਕਾਰ ਨੂੰ ਤਾੜਨਾ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਦੀ ਬਰੀਕੀ ਨਾਲ ਮੁਕਮਲ ਜਾਂਚ ਕੀਤੀ ਜਾਵੇ। ਇਸ ਦੌਰਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਵੀ ਮੌਜੂਦ ਸਨ।

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੁਖਬੀਰ ਬਾਦਲ ਆਪਣੀ ਸੇਵਾ ਨਿਭਾ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਪੁਲਿਸ ਨੇ ਦੱਸਿਆ ਕਿ ਨਰਾਇਣ ਸਿੰਘ ਚੌੜਾ ਨੇ ਚਰਨ ਕੁੰਡ ਵਿੱਚ ਐਂਟਰ ਕਰ ਕੇ ਪਿਸਤੌਲ ਨਾਲ ਹਮਲਾ ਕੀਤਾ। ਪਰ ਸੇਵਾਦਾਰਾਂ ਅਤੇ ਸੁਰੱਖਿਆ ਮੁਲਜ਼ਮਾਂ ਦੇ ਕਾਰਨ ਹਮਲੇ ਨੂੰ ਨਾਕਮ ਕਰ ਦਿੱਤਾ ਅਤੇ ਗੋਲੀ ਕੰਧ ਵਿੱਚ ਜਾ ਲੱਗੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਸ ਹਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਗੁਰੂ ਸਿੱਖ ‘ਤੇ ਹਮਲਾ ਕਰਨਾ ਅਤੇ ਗੁਰੂ ਘਰ ਵਿੱਚ ਇਸ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਦੇਣਾ ਦੀ ਸਖ਼ਤ ਨਿੰਦਾ ਕਰਦਾ ਹਾਂ।

ਜਾਨਲੇਵਾ ਹਮਲੇ ਦਾ ਕਾਰਨ ?

ਸਵਾਲ ਇਹ ਪੈਦਾ ਹੋ ਰਹੇ ਹਨ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਹੋਏ ਜਾਨਲੇਵਾ ਹਮਲੇ ਦਾ ਮੁੱਖ ਕਾਰਨ ਕੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਨਰਾਇਣ ਸਿੰਘ ਬੇਅਦਬੀ ਮਾਮਲਿਆਂ ਨੂੰ ਲੈ ਕੇ ਅਕਾਲੀ ਆਗੂ ਸੁਖਬੀਰ ਬਾਦਲ ਤੋਂ ਕਾਫੀ ਨਾਰਾਜ਼ ਸੀ। ਇਸ ਤੋਂ ਇਲਾਵਾ ਸਲਾਬਤਪੁਰਾ ‘ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ‘ਤੇ 2007 ‘ਚ ਦਰਜ ਕੀਤਾ ਗਿਆ ਕੇਸ ਵਾਪਸ ਲੈਣ ਤੋਂ ਵੀ ਉਹ ਨਾਖੁਸ਼ ਸੀ।