ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ…ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਹਿਮ ਫੈਸਲੇ, ਰਾਜੋਆਣਾ ਨੂੰ ਭੁੱਖ ਹੜਤਾਲ ਨਾ ਕਰਨ ਦੀ ਅਪੀਲ
SGPC Meeting: ਗਿਆਨੀ ਰਘਬੀਰ ਸਿੰਘ ਨੇ ਮੰਗਲਵਾਰ ਨੂੰ ਐਸਜੀਪੀਸੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਪੀਸੀ) ਨੂੰ ਪੱਤਰ ਲਿਖ ਕੇ ਬੰਦੀ ਸਿੱਖਾਂ ਦੀ ਰਿਹਾਈ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਦੋਵਾਂ ਕਮੇਟੀਆਂ ਨੂੰ ਆਪਣੇ ਵੱਲੋਂ ਕੀਤੇ ਗਏ ਯਤਨਾਂ ਦੀ ਰਿਪੋਰਟ ਦੋ ਦਿਨਾਂ ਅੰਦਰ ਦਾਖ਼ਲ ਕਰਨ ਲਈ ਵੀ ਕਿਹਾ ਗਿਆ ਹੈ, ਜਿਸ ਦਾ ਸਮਾਂ ਸ਼ੁੱਕਰਵਾਰ ਨੂੰ ਖ਼ਤਮ ਹੋ ਰਿਹਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੀਰਵਾਰ ਨੂੰ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ, ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਸਭ ਤੋਂ ਵੱਡਾ ਫੈਸਲਾ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਿਆ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਪੱਤਰ ਤੋਂ ਇਕ ਦਿਨ ਬਾਅਦ ਸੱਦੀ ਗਈ।
ਜਥੇਦਾਰ ਵੱਲੋਂ ਮੰਗਲਵਾਰ ਨੂੰ ਲਿਖਿਆ ਇਹ ਪੱਤਰ ਇੱਕ ਰਿਮਾਂਇੰਡਰ ਸੀ। ਦੱਸ ਦੇਈਏ ਕਿ ਕਰੀਬ ਦੋ ਹਫ਼ਤੇ ਪਹਿਲਾਂ ਗਿਆਨੀ ਰਘਬੀਰ ਸਿੰਘ ਨੇ ਦੋਵਾਂ ਜਥੇਬੰਦੀਆਂ ਨੂੰ ਬੰਦੀ ਸਿੱਖਾਂ ਦੀ ਰਿਹਾਈ ਲਈ ਉਪਰਾਲੇ ਕਰਨ ਅਤੇ ਇਸ ਸਬੰਧੀ ਰਿਪੋਰਟ ਦੇਣ ਲਈ ਕਿਹਾ ਸੀ।
2 ਦਸੰਬਰ ਨੂੰ ਰਾਜੋਆਣਾ ਦੇ ਮੁੱਦੇ ‘ਤੇ ਬੈਠਕ
ਮੀਡੀਆ ਨਾਲ ਗੱਲਬਾਤ ਦੌਰਾਨ ਧਾਮੀ 5 ਦਸੰਬਰ ਨੂੰ ਰਾਜੋਆਨਾ ਵੱਲੋਂ ਭੁੱਖ ਹੜਤਾਲ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੁੱਦੇ ਨੂੰ ਲੈ ਕੇ 2 ਦਸੰਬਰ ਨੂੰ ਐਸਜੀਪੀਸੀ ਵੱਲੋ ਇੱਕ ਮੀਟਿੰਗ ਸੱਦੀ ਹੈ ਜਿਸ ਵਿੱਚ ਇਸ ਮੁੱਦੇ ਸਮੇਤ ਕਈ ਹੋਰ ਵੱਡੇ ਫੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਇਸਤੋਂ ਪਹਿਲਾਂ ਜਿਹੜੀ 11 ਮੈਂਬਰੀ ਕਮੇਟੀ ਬਣਾਈ ਗਈ ਸੀ, ਉਸ ਵਿੱਚੋਂ ਤਿੰਨ ਮੈਂਬਰ ਛੱਡ ਗਏ ਹਨ ਬਾਕੀ ਅੱਠ ਮੈਂਬਰ ਰਹਿ ਗਏ ਸਨ। ਉਹਨਾਂ ਦੀ ਮੀਟਿੰਗ ਦੋ ਦਸੰਬਰ ਨੂੰ ਸਾਮ 6 ਵਜੇਕੀਤੀ ਜਾਵੇਗੀ। ਇਸ ਬੈਠਕ ਵਿੱਚ ਸਿਰਫ ਰਾਜੋਆਣਾ ਦੇ ਮੁੱਦੇ ਉੱਤੇ ਹੀ ਗੱਲਬਾਤ ਕੀਤੀ ਜਾਵੇਗੀ।ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਮਾਮਲਾ ਵਿਚਾਰਨ ਉਪਰੰਤ ਪ੍ਰੈੱਸ ਕਾਨਫ਼ਰੰਸ#SGPCPressConference #SGPCPresident #HarjinderSinghDhami #SGPCPresident2023 #FreeSikhPrisoners #Sikhs #SGPChttps://t.co/oXX0BOb8Be
— Shiromani Gurdwara Parbandhak Committee (@SGPCAmritsar) November 30, 2023ਇਹ ਵੀ ਪੜ੍ਹੋ


