SGPC ਨੇ ਬੰਦੀ ਸਿੱਖਾਂ ਲਈ ਬੁਲਾਈ ਮੀਟਿੰਗ: ਇਨਸਾਫ਼ ਮੋਰਚਾ ਵੀ ਕਰੇਗਾ ਜ਼ੋਰਦਾਰ ਵਿਰੋਧ; ਸ਼ਨੀਵਾਰ ਨੂੰ ਟੋਲ ਪਲਾਜ਼ਾ 3 ਘੰਟੇ ਲਈ ਫ੍ਰੀ

Updated On: 

19 Jan 2024 15:50 PM

ਕੌਮੀ ਇਨਸਾਫ਼ ਮੋਰਚਾ ਵੱਲੋਂ ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਧਰਨਾ ਸ਼ੁਰੂ ਕੀਤੇ ਨੂੰ ਇੱਕ ਸਾਲ ਹੋ ਗਿਆ ਹੈ। ਇਸ ਦੀ ਸ਼ੁਰੂਆਤ ਪਿਛਲੇ ਸਾਲ 6 ਜਨਵਰੀ ਨੂੰ ਹੋਈ ਸੀ। ਮੰਗਾਂ ਦੀ ਪੂਰਤੀ ਲਈ ਨਵੀਂ ਰਣਨੀਤੀ ਤਿਆਰ ਕੀਤੀ ਗਈ ਹੈ। ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਨਾ ਤਾਂ ਸੂਬਾ ਸਰਕਾਰ ਅਤੇ ਨਾ ਹੀ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਹੈ। ਹੁਣ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ। ਸ਼ਨੀਵਾਰ ਨੂੰ ਪੰਜਾਬ ਦੇ ਕਈ ਟੋਲ ਪਲਾਜ਼ਿਆਂ ਨੂੰ ਤਿੰਨ ਘੰਟੇ ਲਈ ਮੁਫਤ ਕਰ ਦਿੱਤਾ ਜਾਵੇਗਾ।

SGPC ਨੇ ਬੰਦੀ ਸਿੱਖਾਂ ਲਈ ਬੁਲਾਈ ਮੀਟਿੰਗ: ਇਨਸਾਫ਼ ਮੋਰਚਾ ਵੀ ਕਰੇਗਾ ਜ਼ੋਰਦਾਰ ਵਿਰੋਧ; ਸ਼ਨੀਵਾਰ ਨੂੰ ਟੋਲ ਪਲਾਜ਼ਾ 3 ਘੰਟੇ ਲਈ ਫ੍ਰੀ
Follow Us On

ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਨੂੰ ਪੰਜਾਬ ਦੇ ਕਈ ਟੋਲ ਪਲਾਜ਼ਿਆਂ ਨੂੰ ਤਿੰਨ ਘੰਟੇ ਲਈ ਮੁਫਤ ਕਰ ਦਿੱਤਾ ਜਾਵੇਗਾ। ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੱਖਾਂ ਦੇ ਮਾਮਲੇ ਵਿੱਚ ਮੀਟਿੰਗ ਸੱਦ ਲਈ ਹੈ।

ਕੌਮੀ ਇਨਸਾਫ਼ ਮੋਰਚਾ ਵੱਲੋਂ ਮੁਹਾਲੀ-ਚੰਡੀਗੜ੍ਹ ਬਾਰਡਰ ‘ਤੇ ਧਰਨਾ ਸ਼ੁਰੂ ਕੀਤੇ ਨੂੰ ਇੱਕ ਸਾਲ ਹੋ ਗਿਆ ਹੈ। ਇਸ ਦੀ ਸ਼ੁਰੂਆਤ ਪਿਛਲੇ ਸਾਲ 6 ਜਨਵਰੀ ਨੂੰ ਹੋਈ ਸੀ। ਮੰਗਾਂ ਦੀ ਪੂਰਤੀ ਲਈ ਨਵੀਂ ਰਣਨੀਤੀ ਤਿਆਰ ਕੀਤੀ ਗਈ ਹੈ। ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਨਾ ਤਾਂ ਸੂਬਾ ਸਰਕਾਰ ਅਤੇ ਨਾ ਹੀ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਹੈ। ਹੁਣ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ।

9 ਜ਼ਿਲ੍ਹਿਆਂ ਵਿੱਚ ਟੋਲ ਪਲਾਜ਼ੇ ਬੰਦ ਰਹਿਣਗੇ

ਕੌਮੀ ਇਨਸਾਫ਼ ਮੋਰਚਾ ਨੇ ਐਲਾਨ ਕੀਤਾ ਹੈ ਕਿ 20 ਜਨਵਰੀ ਨੂੰ ਪੰਜਾਬ ਦੇ 9 ਜ਼ਿਲ੍ਹਿਆਂ ਦੇ 13 ਟੋਲ ਪਲਾਜ਼ਿਆਂ ‘ਤੇ 3 ਘੰਟੇ ਮੁਫ਼ਤ ਕੀਤੇ ਜਾਣਗੇ ਤਾਂ ਜੋ ਉਨ੍ਹਾਂ ਦਾ ਸੁਨੇਹਾ ਸਰਕਾਰ ਤੱਕ ਪਹੁੰਚ ਸਕੇ। ਫ਼ਿਰੋਜ਼ਪੁਰ ਦਾ ਫ਼ਿਰੋਜ਼ਸ਼ਾਹ ਟੋਲ ਪਲਾਜ਼ਾ ਤੇ ਤਾਰਾਪੁਰ ਟੋਲ ਪਲਾਜ਼ਾ, ਮੁਹਾਲੀ ਦਾ ਅਜ਼ੀਜ਼ਪੁਰ ਟੋਲ ਪਲਾਜ਼ਾ, ਭਾਗੋਮਾਜਰਾ ਟੋਲ ਪਲਾਜ਼ਾ, ਸੋਲਖੀਆਂ ਟੋਲ ਪਲਾਜ਼ਾ, ਬੜੌਦੀ ਟੋਲ ਪਲਾਜ਼ਾ, ਪਟਿਆਲਾ ਜ਼ਿਲ੍ਹੇ ਦਾ ਪਰੇੜੀ ਜੱਟਾ ਟੋਲ ਪਲਾਜ਼ਾ, ਜਲੰਧਰ ਦਾ ਬੰਮਣੀਵਾਲ ਟੋਲ ਪਲਾਜ਼ਾ, ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ, ਫਰੀਦਕੋਟ ਦਾ ਟੋਲ ਪਲਾਜ਼ਾ। ਤਲਵੰਡੀ ਭਾਈ ਟੋਲ ਪਲਾਜ਼ਾ ਅਤੇ ਨਵਾਂਸ਼ਹਿਰ ਟੋਲ ਪਲਾਜ਼ਾ ਤਿੰਨ ਘੰਟੇ ਲਈ ਬੰਦ ਰਹੇਗਾ।

SGPC ਨੇ ਮੀਟਿੰਗ ਬੁਲਾਈ

ਸ਼੍ਰੋਮਣੀ ਕਮੇਟੀ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਅਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਮੀਟਿੰਗ ਸੱਦੀ ਗਈ ਹੈ। ਪੰਜ ਕਮੇਟੀ ਮੈਂਬਰਾਂ ਤੋਂ ਇਲਾਵਾ ਕਈ ਸਿੱਖ ਬੁੱਧੀਜੀਵੀ ਵੀ ਹਾਜ਼ਰੀ ਭਰਨਗੇ। ਇਹ ਮੀਟਿੰਗ 4 ਵਜੇ ਸ਼ੁਰੂ ਹੋਵੇਗੀ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ 27 ਜਨਵਰੀ ਤੱਕ ਦਾ ਅਲਟੀਮੇਟਮ ਦਿੱਤਾ ਹੈ। ਅਲਟੀਮੇਟਮ ਖਤਮ ਹੋਣ ਵਿੱਚ ਬਹੁਤਾ ਸਮਾਂ ਨਹੀਂ ਬਚਿਆ ਹੈ। ਇਸ ਸਬੰਧੀ ਹੀ ਰਣਨੀਤੀ ਤਿਆਰ ਕੀਤੀ ਜਾਵੇਗੀ।

Exit mobile version