Beadbi Case: ਮਾਨ ਸਰਕਾਰ ਦੀ ਨਕਾਮੀ ਦਰਸਾਉਂਦਾ ਹੈ ਸੁਪਰੀਮ ਕੋਰਟ ਦਾ ਫੈਸਲਾ – SGPC ਪ੍ਰਧਾਨ
SGPC Chief on Beadbi Case: ਧਾਮੀ ਨੇ ਕਿਹਾ ਕਿ ਬਰਗਾੜੀ ਬੇਅਦਬੀ ਮਾਮਲਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਪੰਜਾਬ ਸਰਕਾਰ ਦੇ ਮੱਥੇ ਤੇ ਕਲੰਕ ਵਰਗ੍ਹਾ ਹੈ। ਇਸ ਤੋਂ ਮਾਨ ਸਰਕਾਰ ਦੀ ਇਸ ਪ੍ਰਤੀ ਗੰਭੀਰਤਾ ਦੀ ਸੱਚਾਈ ਦਾ ਪਤਾ ਲਗਦਾ ਹੈ।
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ ਨਿਊਜ: ਬੇਅਦਬੀ ਮਾਮਲੇ ‘ਚ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਵੱਡਾ ਹੁਕਮ ਦਿੰਦਿਆਂ ਬਰਗਾੜੀ ਬੇਅਦਬੀ ਮਾਮਲੇ (Bargari Beadbi Case) ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦੇ ਹੁਕਮ ਦਿੱਤੇ ਸਨ। ਦਰਅਸਲ, ਡੇਰਾ ਸੱਚਾ ਸੌਦਾ ਦੇ ਪੈਰੋਕਾਰਾਂ ਨੇ 2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦੀ ਮੰਗ ਕਰਦਿਆਂ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਸਵੀਕਾਰ ਕਰ ਲਿਆ ਸੀ।ਹੁਣ ਇਸ ਮਾਮਲੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਐਸਜੀਪੀਸੀ ਪ੍ਰਧਾਨ ਨੇ ਸੁਪਰੀਮ ਕੋਰਟ ਦੇ ਇਸ ਫੈਸਲੇ ਨੂੰ ਸੂਬਾ ਸਰਕਾਰ ਦਾ ਫੇਲੀਅਰ ਦੱਸਿਆ ਹੈ।


