AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸ੍ਰੀ ਗੰਗਾਨਗਰ ਗੁਰਦੁਆਰਾ ਸਾਹਿਬ ‘ਚ ਪੁਲਿਸ ਕਾਰਵਾਈ ‘ਤੇ ਭੜਕੇ ਐਡਵੋਕੇਟ ਧਾਮੀ, ਭਾਈ ਟਿੰਮਾ ਦੀ ਗ੍ਰਿਫ਼ਤਾਰੀ ਦਾ ਵਿਰੋਧ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਸ੍ਰੀ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਗਈ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਐਡਵੋਕੇਟ ਧਾਮੀ ਨੇ ਦੋਸ਼ ਲਾਇਆ ਕਿ ਰਾਜਸਥਾਨ ਪੁਲਿਸ ਨੇ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਦਾਖ਼ਲ ਹੋ ਕੇ ਗੁਰੂ ਕੇ ਲੰਗਰ ਦੀ ਬੇਅਦਬੀ ਕੀਤੀ ਅਤੇ ਸਿੱਖ ਸ਼ਹੀਦਾਂ ਦੇ ਪੋਸਟਰ ਪਾੜ ਕੇ ਬੇਹੱਦ ਸ਼ਰਮਨਾਕ ਰਵੱਈਆ ਅਪਣਾਇਆ ਹੈ।

ਸ੍ਰੀ ਗੰਗਾਨਗਰ ਗੁਰਦੁਆਰਾ ਸਾਹਿਬ 'ਚ ਪੁਲਿਸ ਕਾਰਵਾਈ 'ਤੇ ਭੜਕੇ ਐਡਵੋਕੇਟ ਧਾਮੀ, ਭਾਈ ਟਿੰਮਾ ਦੀ ਗ੍ਰਿਫ਼ਤਾਰੀ ਦਾ ਵਿਰੋਧ
File Photo
tv9-punjabi
| Updated On: 05 Oct 2026 17:55 PM IST
Share

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਸ੍ਰੀ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਗਈ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਐਡਵੋਕੇਟ ਧਾਮੀ ਨੇ ਦੋਸ਼ ਲਾਇਆ ਕਿ ਰਾਜਸਥਾਨ ਪੁਲਿਸ ਨੇ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਦਾਖ਼ਲ ਹੋ ਕੇ ਗੁਰੂ ਕੇ ਲੰਗਰ ਦੀ ਬੇਅਦਬੀ ਕੀਤੀ ਅਤੇ ਸਿੱਖ ਸ਼ਹੀਦਾਂ ਦੇ ਪੋਸਟਰ ਪਾੜ ਕੇ ਬੇਹੱਦ ਸ਼ਰਮਨਾਕ ਰਵੱਈਆ ਅਪਣਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਮੁੱਖ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਦੀ ਗ੍ਰਿਫ਼ਤਾਰੀ ਦਾ ਵੀ ਤਿੱਖਾ ਵਿਰੋਧ ਕਰਦਿਆਂ ਇਸ ਨੂੰ ਸਰਾਸਰ ਧੱਕੇਸ਼ਾਹੀ ਕਰਾਰ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਆਖਿਆ ਕਿ ਗੁਰਦੁਆਰਾ ਸਾਹਿਬ ਦੇ ਪਵਿੱਤਰ ਅਹਾਤੇ ਅੰਦਰ ਲੰਗਰ ਹਾਲ ਵਿੱਚ ਅਜਿਹਾ ਅਣਉਚਿਤ ਵਿਹਾਰ ਕਰਨਾ ਅਤੇ ਕੌਮੀ ਸ਼ਹੀਦਾਂ ਦੇ ਪੋਸਟਰ ਪਾੜਨਾ ਸਮੁੱਚੇ ਸਿੱਖ ਜਗਤ ਦੇ ਹਿਰਦਿਆਂ ਨੂੰ ਵਲੂੰਧਰਨ ਵਾਲੀ ਕਾਰਵਾਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਵਾਦ ਜਾਂ ਮਾਮਲੇ ਨੂੰ ਸੁਲਝਾਉਣ ਵਾਸਤੇ ਕਾਨੂੰਨੀ ਅਤੇ ਸੰਵਿਧਾਨਕ ਰਾਹ ਮੌਜੂਦ ਹੁੰਦੇ ਹਨ, ਪਰ ਕਿਸੇ ਵੀ ਧਾਰਮਿਕ ਅਸਥਾਨ ਦੀ ਮਰਯਾਦਾ ਭੰਗ ਕਰਕੇ ਕੀਤੀ ਗਈ ਅਜਿਹੀ ਪੁਲਿਸ ਕਾਰਵਾਈ ਨੂੰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।

ਸਿੱਖਾਂ ਦੀ ਆਵਾਜ਼ ਦਬਾਉਣ ਲਈ ਕੀਤੀ ਗਈ ਭਾਈ ਟਿੰਮਾ ਦੀ ਗ੍ਰਿਫ਼ਤਾਰੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਰਾਜਸਥਾਨ ਦੇ ਜਾਣੇ-ਪਛਾਣੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਲੰਬੇ ਅਰਸੇ ਤੋਂ ਸਿੱਖਾਂ ਦੇ ਹੱਕਾਂ ਅਤੇ ਕੌਮੀ ਮੁੱਦਿਆਂ ਲਈ ਮੋਹਰੀ ਹੋ ਕੇ ਆਵਾਜ਼ ਬੁਲੰਦ ਕਰਦੇ ਆ ਰਹੇ ਹਨ। ਉਨ੍ਹਾਂ ਇਲਜ਼ਾਮ ਲਗਾਇਆ ਕਿ ਉਨ੍ਹਾਂ ਖ਼ਿਲਾਫ਼ ਮਨਘੜਤ ਅਤੇ ਕਥਿਤ ਤੌਰ ਤੇ ਝੂਠਾ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕਰਨਾ ਦਰਅਸਲ ਇਲਾਕੇ ਵਿੱਚ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਦੀ ਇੱਕ ਸਾਜ਼ਿਸ਼ ਹੈ। ਉਨ੍ਹਾਂ ਰਾਜਸਥਾਨ ਪੁਲਿਸ ਦੇ ਇਸ ਵਤੀਰੇ ਨੂੰ ਸਿੱਖਾਂ ਪ੍ਰਤੀ ਪੱਖਪਾਤੀ ਅਤੇ ਬੇਇਨਸਾਫ਼ੀ ਵਾਲਾ ਕਰਾਰ ਦਿੱਤਾ।

ਸਮੁੱਚੇ ਘਟਨਾਕ੍ਰਮ ਦੀ ਉੱਚ ਪੱਧਰੀ ਨਿਰਪੱਖ ਜਾਂਚ ਦੀ ਮੰਗ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਸਰਕਾਰ ਅਤੇ ਸੂਬਾਈ ਪੁਲਿਸ ਪ੍ਰਸ਼ਾਸਨ ਕੋਲੋਂ ਪੁਰਜ਼ੋਰ ਮੰਗ ਕੀਤੀ ਕਿ ਸ੍ਰੀ ਗੰਗਾਨਗਰ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਇਸ ਪੂਰੀ ਘਟਨਾ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪਵਿੱਤਰ ਮਰਿਯਾਦਾ ਅਤੇ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਸ ਦੇ ਨਾਲ ਹੀ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਖ਼ਿਲਾਫ਼ ਦਰਜ ਕੇਸ ਦੀ ਮੁੜ ਨਿਰਪੱਖ ਪੜਤਾਲ ਕਰਵਾ ਕੇ ਉਨ੍ਹਾਂ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।

ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਬਰਦਾਸ਼ਤ ਨਹੀਂ: ਐਡਵੋਕੇਟ ਧਾਮੀ

ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੇ ਸੰਵਿਧਾਨ ਨੇ ਹਰ ਧਰਮ ਦੇ ਬਾਸ਼ਿੰਦਿਆਂ ਨੂੰ ਆਪਣੇ ਧਾਰਮਿਕ ਵਿਸ਼ਵਾਸਾਂ, ਮਾਨਤਾਵਾਂ, ਪਰੰਪਰਾਵਾਂ ਅਤੇ ਅਦਾਰਿਆਂ ਦੀ ਮਰਯਾਦਾ ਅਨੁਸਾਰ ਜੀਵਨ ਬਤੀਤ ਕਰਨ ਦੀ ਪੂਰੀ ਆਜ਼ਾਦੀ ਦਿੱਤੀ ਹੈ। ਕਿਸੇ ਵੀ ਧਾਰਮਿਕ ਘੱਟ-ਗਿਣਤੀ ਭਾਈਚਾਰੇ ਨਾਲ ਵਿਤਕਰਾ ਜਾਂ ਜ਼ਬਰਦਸਤੀ ਕਰਨਾ ਦੇਸ਼ ਦੇ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦਾ ਸਿੱਧਾ ਉਲੰਘਣ ਹੈ। ਧਾਮੀ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਅਤੇ ਬੇਚੈਨੀ ਪਾਈ ਜਾ ਰਹੀ ਹੈ, ਇਸ ਲਈ ਸਰਕਾਰ ਮਾਮਲੇ ਦੀ ਨਜ਼ਾਕਤ ਅਤੇ ਗੰਭੀਰਤਾ ਨੂੰ ਸਮਝਦਿਆਂ ਭਾਈ ਟਿੰਮਾ ਨੂੰ ਤੁਰੰਤ ਰਿਹਾਅ ਕਰੇ ਅਤੇ ਸੰਗਤ ਦੇ ਗੁੱਸੇ ਨੂੰ ਸ਼ਾਂਤ ਕਰੇ।

Follow Us
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...