ਪਟਿਆਲਾ ਜੇਲ੍ਹ 'ਚ ਬੰਦ ਰਾਜੋਆਣਾ ਨਾਲ ਮੁਲਾਕਾਤ ਕਰਨ ਪਹੁੰਚੇ ਧਾਮੀ ਨੇ ਮੁੜ ਚੁੱਕੇ ਰਾਮ ਰਹੀਮ ਦੀ ਫਰਲੋ 'ਤੇ ਸਵਾਲ | SGPC chief Harjinder singh dhami met Balwant singh rajoana in Patiala jail raise question on ram Rahim parol detail in punjabi Punjabi news - TV9 Punjabi

ਪਟਿਆਲਾ ਜੇਲ੍ਹ ‘ਚ ਬੰਦ ਰਾਜੋਆਣਾ ਨਾਲ ਮੁਲਾਕਾਤ ਕਰਨ ਪਹੁੰਚੇ ਜੱਥੇਦਾਰ ਅਤੇ ਧਾਮੀ ਨੇ ਮੁੜ ਚੁੱਕੇ ਰਾਮ ਰਹੀਮ ਦੀ ਫਰਲੋ ‘ਤੇ ਸਵਾਲ

Updated On: 

13 Aug 2024 18:28 PM

Jathedaar & Dhami Met Rajoana in Patiala Jail: ਹਰਜਿੰਦਰ ਸਿੰਘ ਧਾਮੀ ਨੇ ਕਿਹਾ ,ਭਾਈ ਬਲਵੰਤ ਸਿੰਘ ਰਾਜੋਆਣਾ ਪਿਛਲੇ 28 ਸਾਲਾਂ ਤੋਂ ਜੇਲ੍ਹ ਵਿੱਚ ਹਨ ਅਤੇ ਕਰੀਬ 17 ਸਾਲਾਂ ਤੋਂ ਫਾਂਸੀ ਦੀ ਸਜ਼ਾ ਭੁਗਤ ਰਹੇ ਹਨ ਅਤੇ 8X8 ਫੁੱਟ ਦੀ ਕੋਠੜੀ ਵਿੱਚ ਸਜ਼ਾ ਦੀ ਉਡੀਕ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਵੱਲੋਂ 2012 ਵਿੱਚ ਭਾਰਤ ਦੇ ਰਾਸ਼ਟਰਪਤੀ ਨੂੰ ਪਾਈ ਗਈ ਰੀਵਿਊ ਪਟੀਸ਼ਨ ਤੇ 12 ਸਾਲਾਂ ਦਾ ਲੰਬਾ ਸਮਾਂ ਬੀਤ ਜਾਣ ਮਗਰੋਂ ਵੀ ਕੋਈ ਫੈਸਲਾ ਨਾ ਲੈਣਾ ਸਿੱਖਾਂ ਤੇ ਸਰਾਸਰ ਅੱਤਿਆਚਾਰ ਹੈ।

ਪਟਿਆਲਾ ਜੇਲ੍ਹ ਚ ਬੰਦ ਰਾਜੋਆਣਾ ਨਾਲ ਮੁਲਾਕਾਤ ਕਰਨ ਪਹੁੰਚੇ ਜੱਥੇਦਾਰ ਅਤੇ ਧਾਮੀ ਨੇ ਮੁੜ ਚੁੱਕੇ ਰਾਮ ਰਹੀਮ ਦੀ ਫਰਲੋ ਤੇ ਸਵਾਲ

ਹਰਜਿੰਦਰ ਸਿੰਘ ਧਾਮੀ, ਐਸਜੀਪੀਸੀ ਪ੍ਰਧਾਨ

Follow Us On

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਲਈ ਪੁੱਜੇ। ਉਨ੍ਹਾਂ ਨੇ ਰਾਜੋਆਣਾ ਲਈ ਹਰਿਮੰਦਰ ਸਾਹਿਬ ਦਾ ਪ੍ਰਸਾਦ ਅਤੇ ਜਲ ਵੀ ਦਿੱਤਾ।

ਜਥੇਦਾਰ ਅਤੇ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਮੁਲਾਕਾਤ ਨੂੰ ਮਹਿਜ਼ ਪਰਿਵਾਰਕ ਮੁਲਾਕਾਤ ਦੱਸਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਬਲਵੰਤ ਸਿੰਘ ਨੇ ਰਾਜੋਆਣਾ ਲਈ ਹਰਿਮੰਦਰ ਸਾਹਿਬ ਤੋਂ ਲਿਆਂਦਾ ਪ੍ਰਸ਼ਾਦ ਅਤੇ ਜਲ ਵੀ ਲੈ ਕੇ ਗਏ।

ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹੈ ਰਾਜੋਆਣਾ

ਬਲਵੰਤ ਸਿੰਘ ਰਾਜੋਆਣਾ ਨੂੰ 31 ਅਗਸਤ 1995 ਨੂੰ ਬੇਅੰਤ ਸਿੰਘ (ਸਾਬਕਾ ਮੁੱਖ ਮੰਤਰੀ ਪੰਜਾਬ) ਦੇ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਸੀ। ਰਾਜੋਆਣਾ ਨੂੰ ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 1 ਅਗਸਤ 2007 ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਬੇਅੰਤ ਸਿੰਘ ਦਾ ਕਤਲ ਬਲਵੰਤ ਸਿੰਘ ਦੇ ਇੱਕ ਸਾਥੀ ਦਿਲਾਵਰ ਸਿੰਘ ਬੱਬਰ ਨੇ ਕੀਤਾ ਸੀ ਅਤੇ ਬਲਵੰਤ ਸਿੰਘ ਬੈਕਅੱਪ ਮਨੁੱਖੀ ਬੰਬ ਸੀ। ਜਿਸਦੀ ਵਰਤੋਂ ਦਿਲਾਵਰ ਆਪਣੇ ਮਿਸ਼ਨ ਵਿੱਚ ਨਾਕਾਮ ਹੋਣ ‘ਤੇ ਕੀਤੀ ਜਾਣੀ ਸੀ।

ਭਾਵੇਂ ਰਾਜੋਆਣਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਦੋਸ਼ੀ ਠਹਿਰਾਇਆ ਗਿਆ ਅਤੇ ਕਤਲ ਵਿੱਚ ਸ਼ਾਮਲ ਹੋਣ ਲਈ ਮੌਤ ਦੀ ਸਜ਼ਾ ਸੁਣਾਈ ਗਈ, ਪਰ ਵੱਖ-ਵੱਖ ਕਾਨੂੰਨੀ ਕਾਰਵਾਈਆਂ ਅਤੇ ਅਪੀਲਾਂ ਕਾਰਨ ਉਨ੍ਹਾਂ ਦੀ ਫਾਂਸੀ ਨੂੰ ਕਈ ਵਾਰ ਰੋਕ ਦਿੱਤਾ ਗਿਆ ਸੀ।

ਸਿੱਖਾਂ ‘ਤੇ ਹੋ ਰਹੇ ਅੱਤਿਆਚਾਰਾਂ ਦਾ ਮੁੱਦਾ ਉਠਾਉਂਦੀ ਰਹੇਗੀ SGPC – ਧਾਮੀ

SGPC ਸਿੱਖਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਰੱਖਣ ਦਾ ਮੁੱਦਾ ਉਠਾਉਂਦੀ ਰਹੀ ਹੈ। ਐਸਜੀਪੀਸੀ ਅਨੁਸਾਰ, ਸਰਕਾਰ ਸਿੱਖਾਂ ‘ਤੇ ਅਤਿਆਚਾਰ ਕਰਦੀ ਹੈ ਅਤੇ ਉਨ੍ਹਾਂ ਨੂੰ ਅਲੱਗ-ਥਲੱਗ ਮਹਿਸੂਸ ਕਰਾਇਆ ਜਾਂਦਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਨੂੰ ਵੱਖਰਾ ਮਹਿਸੂਸ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਿੱਖ ਬੰਦੀਆਂ ਦੇ ਮੁੱਦੇ ਤੇ ਮੀਟਿੰਗਾਂ ਲਈ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਵੀ ਸਮਾਂ ਨਹੀਂ ਦਿੱਤਾ ਜਾ ਰਿਹਾ। ਜੇਕਰ ਸਰਕਾਰ ਸੰਵਿਧਾਨ ਦੀ ਨੁਮਾਇੰਦਗੀ ਕਰ ਰਹੀ ਹੁੰਦੀ ਤਾਂ ਸਿੱਖ ਕੈਦੀਆਂ ਦੇ ਮਾਮਲੇ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਂਦੀ।

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸੀ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਪਿਛਲੇ 28 ਸਾਲਾਂ ਤੋਂ ਜੇਲ੍ਹ ਵਿੱਚ ਹਨ ਅਤੇ ਕ

ਤਕਰੀਬਨ 17 ਸਾਲਾਂ ਤੋਂ ਫਾਂਸੀ ਦੀ ਸਜ਼ਾ ਭੁਗਤ ਰਹੇ ਹਨ ਅਤੇ 8X8 ਫੁੱਟ ਦੀ ਕੋਠੜੀ ਵਿੱਚ ਸਜ਼ਾ ਦੀ ਉਡੀਕ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਵੱਲੋਂ 2012 ਵਿੱਚ ਭਾਰਤ ਦੇ ਰਾਸ਼ਟਰਪਤੀ ਨੂੰ ਪਾਈ ਗਈ ਰੀਵਿਊ ਪਟੀਸ਼ਨ ਤੇ 12 ਸਾਲਾਂ ਦਾ ਲੰਬਾ ਸਮਾਂ ਬੀਤ ਜਾਣ ਮਗਰੋਂ ਵੀ ਕੋਈ ਫੈਸਲਾ ਨਾ ਲੈਣਾ ਸਿੱਖਾਂ ਤੇ ਸਰਾਸਰ ਅੱਤਿਆਚਾਰ ਹੈ।

Exit mobile version