AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦੀ ਪਾਕਿਸਤਾਨ ਹਾਈ ਕਮਿਸ਼ਨ ਨਾਲ ਮੀਟਿੰਗ, 7500 ਸ਼ਰਧਾਲੂਆਂ ਲਈ ਵੀਜ਼ਿਆਂ ਦੀ ਕੀਤੀ ਮੰਗ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠਲੇ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ 7500 ਤੋਂ ਵੱਧ ਸਿੱਖ ਸ਼ਰਧਾਲੂਆਂ ਲਈ ਖੁੱਲ੍ਹ-ਦਿਲੀ ਨਾਲ ਵੀਜ਼ੇ ਜਾਰੀ ਕਰਨ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦੀ ਪਾਕਿਸਤਾਨ ਹਾਈ ਕਮਿਸ਼ਨ ਨਾਲ ਮੀਟਿੰਗ, 7500 ਸ਼ਰਧਾਲੂਆਂ ਲਈ ਵੀਜ਼ਿਆਂ ਦੀ ਕੀਤੀ ਮੰਗ
tv9-punjabi
| Published: 18 Aug 2026 20:26 PM IST
Share

ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਅਧਿਕਾਰੀ ਸਾਦ ਅਹਿਮਦ ਵੜੈਚ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਵਫ਼ਦ ਨੇ ਆਗਾਮੀ ਨਵੰਬਰ ਮਹੀਨੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਖੁੱਲ੍ਹ-ਦਿਲੀ ਨਾਲ ਵੱਧ ਤੋਂ ਵੱਧ ਵੀਜ਼ੇ ਜਾਰੀ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ। ਇਸ ਸਬੰਧੀ ਵਫ਼ਦ ਵੱਲੋਂ ਹਾਈ ਕਮਿਸ਼ਨਰ ਨੂੰ ਇੱਕ ਰਸਮੀ ਮੰਗ ਪੱਤਰ ਵੀ ਸੌਂਪਿਆ ਗਿਆ।

ਇਸ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ., ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਅਤੇ ਮੈਨੇਜਰ ਰਜਿੰਦਰ ਸਿੰਘ ਰੂਬੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਕੋਟੇ ਦੀ ਸੀਮਾ ਵਧਾਉਣ ਦੀ ਮੰਗ

ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਕਰਵਾਏ ਜਾਣ ਵਾਲੇ ਅਲੌਕਿਕ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦੀ ਹਰ ਨਾਨਕ ਲੇਵਾ ਸਿੱਖ ਦੇ ਮਨ ਵਿੱਚ ਡੂੰਘੀ ਤਾਂਘ ਅਤੇ ਭਾਵਨਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਵਿਚਾਲੇ ਹੋਏ ਦੁਵੱਲੇ ਸਮਝੌਤਿਆਂ ਤਹਿਤ ਸ਼੍ਰੋਮਣੀ ਕਮੇਟੀ ਰਾਹੀਂ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਂਦਾ ਹੈ, ਜਿਸ ਤਹਿਤ ਆਮ ਤੌਰ ‘ਤੇ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਲਗਭਗ 1800 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਜਾਂਦੇ ਹਨ।

7500 ਤੋਂ ਵੱਧ ਪਾਸਪੋਰਟ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ

ਐਡਵੋਕੇਟ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਨਿੱਜੀ ਪੱਧਰ ‘ਤੇ ਸੰਗਠਿਤ ਜਥਿਆਂ ਨੂੰ ਵੀਜ਼ੇ ਮਿਲਣ ਵਿੱਚ ਆ ਰਹੀਆਂ ਔਕੜਾਂ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਬੰਦ ਹੋਣ ਕਾਰਨ ਸੰਗਤਾਂ ਅੰਦਰ ਪਾਕਿਸਤਾਨ ਸਥਿਤ ਵਿਛੜੇ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਦੀ ਤਾਂਘ ਬੇਹੱਦ ਵਧ ਚੁੱਕੀ ਹੈ। ਇਸੇ ਕਾਰਨ ਨਵੰਬਰ 2026 ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਹੁਣ ਤੱਕ 7500 ਤੋਂ ਵੱਧ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਵਿਖੇ ਜਮ੍ਹਾਂ ਕਰਵਾ ਚੁੱਕੇ ਹਨ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸੰਖਿਆ ਮਹਿਜ਼ ਕੋਈ ਅੰਕੜਾ ਨਹੀਂ ਹੈ, ਸਗੋਂ ਸਿੱਖ ਕੌਮ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਪਾਕਿਸਤਾਨ ਸਥਿਤ ਇਤਿਹਾਸਕ ਅਸਥਾਨਾਂ ਪ੍ਰਤੀ ਅਥਾਹ ਸ਼ਰਧਾ ਅਤੇ ਅਟੁੱਟ ਭਾਵਨਾਤਮਕ ਸਾਂਝ ਦਾ ਪ੍ਰਤੀਕ ਹੈ। ਇਸ ਲਈ ਪਾਕਿਸਤਾਨ ਹਾਈ ਕਮਿਸ਼ਨ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਰਧਾਰਤ ਕੋਟੇ ਦੇ ਦਾਇਰੇ ਤੋਂ ਬਾਹਰ ਆ ਕੇ ਸ਼੍ਰੋਮਣੀ ਕਮੇਟੀ ਰਾਹੀਂ ਭੇਜੀ ਜਾ ਰਹੀ 7500 ਤੋਂ ਵੱਧ ਸ਼ਰਧਾਲੂਆਂ ਦੀ ਸਮੁੱਚੀ ਸੂਚੀ ਨੂੰ ਪ੍ਰਵਾਨ ਕਰੇ ਅਤੇ ਵਿਸ਼ੇਸ਼ ਪ੍ਰਬੰਧ ਤਹਿਤ ਸਾਰਿਆਂ ਨੂੰ ਵੀਜ਼ੇ ਮੁਹੱਈਆ ਕਰਵਾਏ।

ਭਾਰਤ ਸਰਕਾਰ ਅੱਗੇ ਵੀ ਰੱਖਿਆ ਪੱਖ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਸ ਪ੍ਰਗਟਾਈ ਕਿ ਪਾਕਿਸਤਾਨ ਸਰਕਾਰ ਅਤੇ ਹਾਈ ਕਮਿਸ਼ਨ ਇਸ ਨੂੰ ਕੇਵਲ ਕੂਟਨੀਤਕ ਨਜ਼ਰੀਏ ਨਾਲ ਦੇਖਣ ਦੀ ਬਜਾਏ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਹਾਂ-ਪੱਖੀ ਫ਼ੈਸਲਾ ਲਵੇਗਾ। ਇਸ ਦੇ ਨਾਲ ਹੀ ਉਨ੍ਹਾਂ ਭਾਰਤ ਸਰਕਾਰ ਨੂੰ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਪਾਕਿਸਤਾਨ ਸਰਕਾਰ ਕੋਲ ਇਸ ਮਾਮਲੇ ਨੂੰ ਉੱਚ ਪੱਧਰ ‘ਤੇ ਉਠਾ ਕੇ ਸਿੱਖ ਸੰਗਤ ਦੀ ਪਾਕਿਸਤਾਨ ਯਾਤਰਾ ਨੂੰ ਸੁਖਾਲਾ ਅਤੇ ਨਿਰਵਿਘਨ ਬਣਾਉਣ ਲਈ ਠੋਸ ਯਤਨ ਕਰੇ।

ਉਨ੍ਹਾਂ ਭਾਰਤ ਸਰਕਾਰ ਤੋਂ ਸੰਗਤ ਦੀਆਂ ਚਿਰੋਕਣੀ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਬਿਨਾਂ ਦੇਰੀ ਮੁੜ ਖੋਲ੍ਹਣ ਦੀ ਮੰਗ ਕੀਤੀ। ਇਸ ਅਹਿਮ ਬੈਠਕ ਦੇ ਅੰਤ ਵਿੱਚ ਐਡਵੋਕੇਟ ਧਾਮੀ ਵੱਲੋਂ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਅਧਿਕਾਰੀ ਨੂੰ ਯਾਦਗਾਰੀ ਚਿੰਨ੍ਹ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸਨਮਾਨ ਵਜੋਂ ਸ਼ਾਲ ਭੇਟ ਕੀਤੀ ਗਈ।

Follow Us
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......