ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

SGPC ਵਫ਼ਦ ਨੇ ਸਿੱਖ ਮਾਮਲਿਆਂ ਨੂੰ ਲੈ ਕੇ ਮੇਘਾਲਿਆ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ, ਜਾਣੋ ਕੀ ਹੈ ਮੁੱਦਾ

ਸ਼੍ਰੋਮਣੀ ਕਮੇਟੀ ਵਫ਼ਦ ਦੀ ਅਗਵਾਈ ਕਰ ਰਹੇ ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਅੱਜ ਸ਼੍ਰੋਮਣੀ ਕਮੇਟੀ ਵਫ਼ਦ ਨੇ ਮੇਘਾਲਿਆ ਦੇ ਰਾਜਪਾਲ ਨੂੰ ਸ਼ਿਲਾਂਗ 'ਚ ਗੁਰੂ ਘਰ ਨੂੰ ਢਾਹੁਣ ਦੀ ਕਾਰਵਾਈ ਤੁਰੰਤ ਰੋਕਣ ਲਈ ਸਰਕਾਰ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਆਖਿਆ ਹੈ।

SGPC ਵਫ਼ਦ ਨੇ ਸਿੱਖ ਮਾਮਲਿਆਂ ਨੂੰ ਲੈ ਕੇ ਮੇਘਾਲਿਆ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ, ਜਾਣੋ ਕੀ ਹੈ ਮੁੱਦਾ
Follow Us
lalit-sharma
| Updated On: 27 Sep 2024 00:20 AM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਮੇਘਾਲਿਆ ਦੇ ਰਾਜਪਾਲ ਸੀਐਚ ਵਿਜਯਸ਼ੰਕਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ਼ਿਲਾਂਗ ਵਿਖੇ ਪੰਜਾਬੀ ਕਾਲੋਨੀ ਵਿੱਚ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦਾ ਮਾਮਲਾ ਤੁਰੰਤ ਹੱਲ ਕਰਵਾਉਣ ਲਈ ਦਖ਼ਲ ਦੀ ਮੰਗ ਕੀਤੀ ਹੈ। ਇਸ ਵਫ਼ਦ ਨੇ ਬੀਤੇ ਕੱਲ੍ਹ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਡੋਨਾਲਡ ਫਿਲੀਪਸ ਵਾਹਲੈਂਗ ਨਾਲ ਮੁਲਾਕਾਤ ਕੀਤੀ।

ਉੱਥੇ ਹੀ ਸ਼ਿਲਾਂਗ ਦੇ ਸਿੱਖਾਂ ਦੇ ਮਸਲੇ ਹੱਲ ਕਰਨ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਕਾਰਵਾਈ ਤੁਰੰਤ ਰੋਕਣ ਲਈ ਮੰਗ ਪੱਤਰ ਸੌਂਪਿਆ ਸੀ। ਇਸੇ ਤਹਿਤ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਮੇਘਾਲਿਆ ਦੇ ਗਵਰਨਰ ਨਾਲ ਵੀ ਮੁਲਾਕਾਤ ਕੀਤੀ।

ਸ਼੍ਰੋਮਣੀ ਕਮੇਟੀ ਵਫ਼ਦ ਦੀ ਅਗਵਾਈ ਕਰ ਰਹੇ ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਅੱਜ ਸ਼੍ਰੋਮਣੀ ਕਮੇਟੀ ਵਫ਼ਦ ਨੇ ਮੇਘਾਲਿਆ ਦੇ ਰਾਜਪਾਲ ਨੂੰ ਸ਼ਿਲਾਂਗ ‘ਚ ਗੁਰੂ ਘਰ ਨੂੰ ਢਾਹੁਣ ਦੀ ਕਾਰਵਾਈ ਤੁਰੰਤ ਰੋਕਣ ਲਈ ਸਰਕਾਰ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਆਖਿਆ ਹੈ। ਭਾਈ ਮਹਿਤਾ ਨੇ ਕਿਹਾ ਕਿ ਸ਼ਿਲਾਂਗ ਦੀ ਪੰਜਾਬੀ ਕਾਲੋਨੀ ਵਿੱਚ ਵੱਸੇ ਸਿੱਖ ਪਰਿਵਾਰਾਂ ਦੇ ਘਰਾਂ ਦਾ ਮਾਮਲਾ ਲੰਮੇ ਸਮੇਂ ਤੋਂ ਚੱਲ ਰਿਹਾ ਹੈ ਅਤੇ ਹੁਣ ਗੁਰਦੁਆਰਾ ਸਾਹਿਬ ਢਾਹੁਣ ਦੇ ਨਿਰਦੇਸ਼ ਜਾਰੀ ਹੋਣ ਤੇ ਸਥਾਨਕ ਸਿੱਖਾਂ ਅੰਦਰ ਵਿਆਪਕ ਰੋਸ ਹੈ। ਉਨ੍ਹਾਂ ਨੇ ਰਾਜਪਾਲ ਤੋਂ ਮੰਗ ਕੀਤੀ ਕਿ ਮੇਘਾਲਿਆ ਸਰਕਾਰ ਨੂੰ ਹਦਾਇਤ ਜਾਰੀ ਕਰਕੇ ਸਥਾਨਕ ਸਿੱਖਾਂ ਦੇ ਹੱਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ

OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!
OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!...
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ...
ਖੜਗੇ, ਸਾਰੰਗੀ, ਰਾਹੁਲ ਤੇ ਰਾਜਪੂਤ ਸੰਸਦ ਵਿੱਚ ਧੱਕਾ-ਮੁੱਕੀ ਦੇ ਕਿੰਨੇ ਕਿਰਦਾਰ? ਵੇਖੋ
ਖੜਗੇ, ਸਾਰੰਗੀ, ਰਾਹੁਲ ਤੇ ਰਾਜਪੂਤ ਸੰਸਦ ਵਿੱਚ ਧੱਕਾ-ਮੁੱਕੀ ਦੇ ਕਿੰਨੇ ਕਿਰਦਾਰ? ਵੇਖੋ...
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?...
ਪੰਜਾਬ ਦੇ 48 ਰੇਲ ਪਟੜੀਆਂ 'ਤੇ ਬੈਠੇ ਕਿਸਾਨ...3 ਘੰਟੇ ਚੱਲਿਆ ਅੰਦੋਲਨ
ਪੰਜਾਬ ਦੇ 48 ਰੇਲ ਪਟੜੀਆਂ 'ਤੇ ਬੈਠੇ ਕਿਸਾਨ...3 ਘੰਟੇ ਚੱਲਿਆ ਅੰਦੋਲਨ...
ਕਰੋੜਾਂ ਚ ਖੇਡਦੇ ਹਨ ਅੰਨਾ,ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ
ਕਰੋੜਾਂ ਚ ਖੇਡਦੇ ਹਨ ਅੰਨਾ,ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ...
'ਉਮੀਦ ਛੱਡ ਦਿੱਤੀ ਸੀ... ਧੋਖੇ ਨਾਲ ਪਾਕਿਸਤਾਨ ਲਿਜਾਇਆ ਗਿਆ', 23 ਸਾਲਾਂ ਬਾਅਦ ਭਾਰਤ ਪਰਤੀ ਹਮੀਦਾ ਦੀ ਦਰਦਨਾਕ ਕਹਾਣੀ !
'ਉਮੀਦ ਛੱਡ ਦਿੱਤੀ ਸੀ... ਧੋਖੇ ਨਾਲ ਪਾਕਿਸਤਾਨ ਲਿਜਾਇਆ ਗਿਆ', 23 ਸਾਲਾਂ ਬਾਅਦ ਭਾਰਤ ਪਰਤੀ ਹਮੀਦਾ ਦੀ ਦਰਦਨਾਕ ਕਹਾਣੀ !...
ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨ, ਕਿਵੇਂ ਕੱਢਿਆ ਜਾਵੇਗਾ ਹੱਲ ਪੰਧੇਰ ਨੇ ਦੱਸਿਆ
ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨ, ਕਿਵੇਂ  ਕੱਢਿਆ ਜਾਵੇਗਾ ਹੱਲ ਪੰਧੇਰ ਨੇ ਦੱਸਿਆ...
ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਦੇ ਬੈਗ ਨੂੰ ਲੈ ਕੇ ਕਿਉਂ ਹੋ ਰਹੀ ਹੈ ਚਰਚਾ?
ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਦੇ ਬੈਗ ਨੂੰ ਲੈ ਕੇ ਕਿਉਂ ਹੋ ਰਹੀ ਹੈ ਚਰਚਾ?...