ਧਾਮੀ ਲਗਾਤਾਰ ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਹੱਕ ‘ਚ ਪਈਆਂ 107 ਵੋਟਾਂ, ਜਗੀਰ ਕੌਰ ਨੂੰ ਮਿਲੀਆਂ 33 ਵੋਟਾਂ

Updated On: 

28 Oct 2024 16:06 PM

Harjininder Dhami Won SGPC Election: ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਗਿਣਤੀ 191 ਸੀ। ਜਿਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਸਮੇਤ ਵੱਖ-ਵੱਖ ਖੇਤਰਾਂ ਤੋਂ 170 ਮੈਂਬਰ ਨਾਮਿਤ ਹੁੰਦੇ ਹਨ, 15 ਮੈਂਬਰ ਪੂਰੇ ਦੇਸ਼ ਵਿੱਚੋਂ ਨਾਮਜ਼ਦ ਕੀਤੇ ਹੁੰਦੇ ਹਨ, 6 ਮੈਂਬਰਾਂ ਵਿੱਚ ਤਖ਼ਤ ਸਾਹਿਬ ਦੇ 5 ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸ਼ਾਮਲ ਹਨ। ਇਨ੍ਹਾਂ ਵਿੱਚੋਂ 30 ਸੀਟਾਂ ਔਰਤਾਂ ਲਈ ਰਾਖਵੀਆਂ ਹਨ। ਇਨ੍ਹਾਂ ਵਿੱਚੋਂ ਕਈ ਮੈਂਬਰਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਅਸਤੀਫ਼ਾ ਦੇ ਚੁੱਕੇ ਹਨ। ਜਿਸ ਤੋਂ ਬਾਅਦ ਹੁਣ ਮੈਂਬਰਾਂ ਦੀ ਗਿਣਤੀ ਲਗਭਗ 148 ਹੋ ਗਈ ਹੈ।

ਧਾਮੀ ਲਗਾਤਾਰ  ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਹੱਕ ਚ ਪਈਆਂ 107 ਵੋਟਾਂ, ਜਗੀਰ ਕੌਰ ਨੂੰ ਮਿਲੀਆਂ 33 ਵੋਟਾਂ

ਧਾਮੀ ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

Follow Us On

SGPC Election: ਅੰਮ੍ਰਿਤਸਰ ਵਿੱਚ ਸੋਮਵਾਰ (28 ਅਕਤੂਬਰ) ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਨਵੇਂ ਪ੍ਰਧਾਨ ਦੀ ਚੋਣ ਕਰ ਲਈ ਗਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਇਸ ਦੇ ਲਈ ਹਰਿਮੰਦਰ ਸਾਹਿਬ ਸਥਿਤ ਤੇਜ ਸਿੰਘ ਸਮੁੰਦਰੀ ਹਾਲ ਵਿੱਚ ਵੀ ਵੋਟਿੰਗ ਹੋਈ। ਧਾਮੀ ਦੇ ਹੱਕ ਵਿੱਚ 107 ਵੋਟਾਂ ਭੁਗਤੀਆਂ ਜਦਕਿ ਬਾਗੀ ਧੜੇ ਤੋਂ ਬੀਬੀ ਜਗੀਰ ਕੌਰ ਨੂੰ ਸਿਰਫ਼ 33 ਵੋਟਾਂ ਮਿਲੀਆਂ। 2 ਵੋਟਾਂ ਹੱਦ ਹੋ ਗਈਆਂ।

ਉੱਧਰ, ਸ਼ੇਰ ਸਿੰਘ ਮੰਡ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ। 11 ਕਾਰਜਕਾਰਨੀ ਮੈਂਬਰ ਵੀ ਬਣਾਏ ਗਏ ਹਨ, ਜਿਨ੍ਹਾਂ ਵਿੱਚ ਬੀਬੀ ਹਰਜਿੰਦਰ ਕੌਰ, ਅਮਰੀਕ ਸਿੰਘ, ਸੁਰਜੀਤ ਸਿੰਘ, ਪਰਮਜੀਤ ਸਿੰਘ ਖਾਲਸਾ, ਸਰਦਾਰ ਸੁਰਜੀਤ ਸਿੰਘ ਗਾਡੀ, ਬਲਦੇਵ ਸਿੰਘ ਕੈਮਪੁਰ, ਦਲਜੀਤ ਸਿੰਘ ਭਿੰਡਰ, ਸੁਖਪ੍ਰੀਤ ਸਿੰਘ ਰੋਡੇ, ਰਵਿੰਦਰ ਸਿੰਘ ਖਾਲਸਾ, ਜਸਵੰਤ ਸਿੰਘ ਅਤੇ ਪਰਮਜੀਤ ਸਿੰਘ ਰਾਏਪੁਰ ਸ਼ਾਮਲ ਹਨ। ਇਸ ਤੋਂ ਇਲਾਵਾ ਕੁਲਵੰਤ ਸਿੰਘ ਮੰਨਣ ਨੂੰ ਕਮੇਟੀ ਦਾ ਆਨਰੇਰੀ ਮੁੱਖ ਸਕੱਤਰ ਥਾਪਿਆ ਗਿਆ ਹੈ।

ਧਾਮੀ ਨੇ ਦਰਜ ਕੀਤੀ ਇਕਤਰਫਾ ਜਿੱਤ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣੀਆਂ ਪਿਛਲੀਆਂ ਪ੍ਰਾਪਤੀਆਂ ਦੇ ਆਧਾਰ ‘ਤੇ ਮੁੜ ਵੋਟਾਂ ਮੰਗ ਰਹੇ ਸਨ। ਉਨ੍ਹਾਂ ਦਾ ਇਹ ਦਾਅ ਸਹੀ ਸਾਬਤ ਹੋਇਆ ਅਤੇ ਉਨ੍ਹਾਂ ਨੇ 107 ਵੋਟਾਂ ਹਾਸਲ ਕਰਕੇ ਵੱਡੀ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਿੱਖ ਸ਼ਹੀਦਾਂ ਦੀਆਂ ਪੇਂਟਿੰਗਾਂ ਨੂੰ ਸ਼ਾਮਲ ਕਰਨ ਵਰਗੇ ਉਪਰਾਲੇ ਕੀਤੇ ਸਨ। ਉਨ੍ਹਾਂ ਆਰੋਪ ਲਾਇਆ ਸੀ ਕਿ ਭਾਜਪਾ ਅਤੇ ਆਰਐਸਐਸ ਸਮੇਤ ਪੰਥ ਵਿਰੋਧੀ ਤਾਕਤਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਪ੍ਰਭਾਵਿਤ ਕਰਨ ਅਤੇ ਸਿੱਖ ਸੰਸਥਾਵਾਂ ਤੇ ਅਕਾਲੀ ਦਲ ਦੇ ਪ੍ਰਭਾਵ ਨੂੰ ਕਮਜ਼ੋਰ ਕਰਨ ਲਈ ਵਿੱਤੀ ਲਾਲਚਾਂ ਦੀ ਵਰਤੋਂ ਕਰ ਰਹੀਆਂ ਹਨ।

ਜਾਗੀਰ ਕੌਰ ਨੂੰ ਸੀ ਜਿੱਤੀ ਦੀ ਵੱਡੀ ਉਮੀਦ

ਅਕਾਲੀ ਦਲ ਦੇ ਬਾਗੀ ਧੜੇ ਦੀ ਆਗੂ ਬੀਬੀ ਜਾਗੀਰ ਕੌਰ ਨੂੰ ਸਿਰਫ 33 ਵੋਟਾਂ ਹੀ ਪਈਆਂ। ਜਦਕਿ ਆਪਣੀ ਜਿੱਤ ਨੂੰ ਲੈ ਕੇ ਉਹ ਕਾਫੀ ਆਸਵਾਨ ਸਨ। ਵੋਟਿੰਗ ਤੋਂ ਪਹਿਲਾਂ ਉਨ੍ਹਾਂ ਕਿਹਾ ਸੀ ਕਿ ਐਸਜੀਪੀਸੀ ਵਿੱਚ ਇਸ ਵੇਲ੍ਹੇ ਜੋ ਵੀ ਹੋ ਰਿਹਾ ਹੈ ਲੋਕ ਉਸਤੋਂ ਪਰੇਸ਼ਾਨ ਹਨ। ਐਸਜੀਪੀਸੀ ਦਾ ਮਰਿਆਦਾ ਬਚਾਉਣ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਸੀ ਕਿ ਜੇ ਉਹ ਪ੍ਰਧਾਨ ਚੁਣੇ ਗਏ ਤਾਂ 15-20 ਦਿਨਾਂ ਦੇ ਅੰਦਰ ਹੀ ਜਰੂਰੀ ਬਦਲਾਅ ਨਜ਼ਰ ਆਉਣੇ ਸ਼ੁਰੂ ਹੋ ਜਾਣਗੇ। ਉਨ੍ਹਾ ਸਿੱਖ ਸੰਗਤ ਨੂੰ ਅਪੀਲ ਕੀਤੀ ਸੀ ਕਿ ਉਹ ਆਪ ਫੈਸਲਾ ਕਰਨ ਕਿ ਉਨ੍ਹਾਂ ਨੂੰ ਕਿਸ ਪਾਸੇ ਜਾਣਾ ਹੈ। ਸੁਖਬੀਰ ਬਾਦਲ ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਸੀ ਜਿਸ ਪਾਰਟੀ ਦਾ ਪ੍ਰਧਾਨ ਖੁਦ ਤਨਖਾਈਆ ਐਲਾਨਿਆ ਗਿਆ ਹੋਵੇ, ਉਸ ਪਾਰਟੀ ਦੇ ਉਮੀਦਵਾਰ ਨੂੰ ਸੰਗਤ ਨੂੰ ਵੋਟ ਨਹੀਂ ਪਾਉਣੀ ਚਾਹੀਦਾ।

2002 ਵਿੱਚ ਧਾਮੀ ਨੂੰ ਮਿਲੀਆਂ ਸਨ 104 ਵੋਟਾਂ

ਐਡਵੋਕੇਟ ਧਾਮੀ ਅਤੇ ਬੀਬੀ ਜਗੀਰ ਕੌਰ 2002 ਦੀਆਂ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਵੀ ਆਹਮੋ-ਸਾਹਮਣੇ ਸਨ। ਇਸ ਦੌਰਾਨ ਧਾਮੀ ਨੂੰ 104 ਵੋਟਾਂ ਮਿਲੀਆਂ ਸਨ। ਜਦਕਿ ਬੀਬੀ ਜਗੀਰ ਕੌਰ ਨੂੰ 45 ਵੋਟਾਂ ਮਿਲੀਆਂ ਸਨ। ਜਦੋਂ ਕਿ ਪਿਛਲੇ ਸਾਲ ਸ਼੍ਰੋਮਣੀ ਕਮੇਟੀ ਦੇ ਕੁੱਲ 151 ਮੈਂਬਰਾਂ ਵਿੱਚੋਂ 136 ਨੇ ਆਪਣੀ ਵੋਟ ਪਾਈ ਸੀ। ਜਿਸ ਵਿੱਚ ਐਡਵੋਕੇਟ ਧਾਮੀ ਨੂੰ 118 ਅਤੇ ਉਨ੍ਹਾਂ ਦੇ ਵਿਰੋਧੀ ਬਾਬਾ ਬਲਬੀਰ ਸਿੰਘ ਘੁੰਨਸ ਨੂੰ ਸਿਰਫ਼ 17 ਵੋਟਾਂ ਮਿਲੀਆਂ ਸਨ।

Exit mobile version