ਹਰਜਿੰਦਰ ਸਿੰਘ ਧਾਮੀ ਮੁੜ ਲੜਣਗੇ SGPC ਦੀ ਚੋਣ, ਬੀਬੀ ਜਾਗੀਰ ਕੌਰ ਨਾਲ ਹੋਵੇਗਾ ਮੁਕਾਬਲਾ

Updated On: 

25 Oct 2024 11:10 AM IST

SGPC Election: ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਐਸਜੀਪੀਸੀ ਦੀ ਚੋਣ ਲੜਣ ਜਾ ਰਹੇ ਹਨ। ਉਨ੍ਹਾਂ ਦਾ ਮੁਕਾਬਲਾ ਸਾਬਕਾ ਪ੍ਰਧਾਨ ਬੀਬੀ ਜਾਗੀਰ ਕੌਰ ਨਾਲ ਹੋਵੇਗਾ। ਹਾਲਾਂਕਿ ਧਾਮੀ ਦੇ ਜਿੱਤਣ ਦੇ ਸੰਭਾਵਨਾਵਾਂ ਬਹੁਤ ਜਿਆਦਾ ਹਨ।

ਹਰਜਿੰਦਰ ਸਿੰਘ ਧਾਮੀ ਮੁੜ ਲੜਣਗੇ SGPC ਦੀ ਚੋਣ, ਬੀਬੀ ਜਾਗੀਰ ਕੌਰ ਨਾਲ ਹੋਵੇਗਾ ਮੁਕਾਬਲਾ

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ

Follow Us On
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨਾਲ ਜੁੜੇ ਅਕਾਲੀ ਦਲ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਮੁੜ ਤੋਂ ਪ੍ਰੋਫੇਸਰ ਹਰਜਿੰਦਰ ਸਿੰਘ ਧਾਮੀ ਹੀ ਕਮੇਟੀ ਪ੍ਰਧਾਨ ਦੀ ਚੋਣ ਲੜਣਗੇ। ਅਕਾਲੀ ਦਲ ਨੇ ਉਨ੍ਹਾਂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਸੀਨੀਅਰ ਅਕਾਲੀ ਆਗੂ ਅਤੇ ਪਾਰਟੀ ਦੇ ਬੁਲਾਰੇ ਡਾ. ਦਲਜੀਤ ਚੀਮਾ ਨੇ ਖੁਦ ਸੋੋਸ਼ਲ ਮੀਡੀਆ ਦੇ ਪੋਸਟ ਸ਼ੇਅਰ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਧਾਮੀ(Harjinder Singh Dhami) ਚੌਥੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਬਣਨਗੇ। ਹਾਲਾਂਕਿ ਉਨ੍ਹਾਂ ਦੀ ਪ੍ਰਧਾਨਗੀ ‘ਤੇ ਮਨਜ਼ੂਰੀ ਦੀ ਅੰਤਿਮ ਮੋਹਰ ਇਜਲਾਸ ‘ਚ ਲੱਗੇਗੀ ਪਰ ਉਨ੍ਹਾਂ ਦੀ ਜਿੱਤ ਯਕੀਨੀ ਹੈ।