SGPC ਪ੍ਰਧਾਨ ਨੇ ਗਿਆਨੀ ਰਘਬੀਰ ਸਿੰਘ ਨੂੰ ਦਿੱਤਾ ਅਲਟੀਮੇਟਮ, ਇਲਜ਼ਾਮਾਂ ਨੂੰ ਸਾਬਿਤ ਕਰਨ ਲਈ ਦਿੱਤਾ 72 ਘੰਟਿਆਂ ਦਾ ਸਮਾਂ

Updated On: 

19 Feb 2026 18:14 PM IST

SGPC Expels Giani Raghbir Singh: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਕੱਲ੍ਹ ਝੂੱਠੇ ਇਲਜ਼ਾਮ ਲਗਾਏ ਸਨ। ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ 72 ਘੰਟਿਆਂ ਦਾ ਸਮਾਂ ਦਿੱਤਾ ਗਿਆ ਹੈ। ਉਹ 72 ਘੰਟਿਆਂ ਵਿੱਚ ਪੂਰੇ ਇਲਜ਼ਾਮਾਂ ਨੂੰ ਸਾਬਿਤ ਕਰਨ।

SGPC ਪ੍ਰਧਾਨ ਨੇ ਗਿਆਨੀ ਰਘਬੀਰ ਸਿੰਘ ਨੂੰ ਦਿੱਤਾ ਅਲਟੀਮੇਟਮ, ਇਲਜ਼ਾਮਾਂ ਨੂੰ ਸਾਬਿਤ ਕਰਨ ਲਈ ਦਿੱਤਾ 72 ਘੰਟਿਆਂ ਦਾ ਸਮਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਕਮੇਟੀ ਪ੍ਰਧਾਨ ਧਾਮੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਕੱਲ੍ਹ ਝੂੱਠੇ ਇਲਜ਼ਾਮ ਲਗਾਏ ਸਨ। ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ 72 ਘੰਟਿਆਂ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਨੇੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੂੰ ਇਲਜ਼ਾਮ ਸਾਬਿਤ ਕਰਨ ਦੇ ਲਈ 72 ਘੰਟਿਆਂ ਦਾ ਸਮਾਂ ਦਿੱਤਾ ਜਾਂਦਾ ਹੈ। ਗਿਆਨੀ ਰਘਬੀਰ ਸਿੰਘ ਇਸ ਵੇਲੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਹਨ।

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। SGPC ਨੇ ਗਿਆਨੀ ਰਘਬੀਰ ਸਿੰਘ ਨੂੰ ਬਰਖ਼ਾਸਤ ਕਰ ਦਿੱਤਾ ਹੈ। ਬੀਤੇ ਕੱਲ੍ਹ ਗਿਆਨੀ ਰਘਬੀਰ ਸਿੰਘ ਨੇ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੀ ਜ਼ੀਮਨ ਵੇਚਣ ਵਾਲੇ ਮਾਮਲੇ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਦੇ ਗੰਭੀਰ ਇਲਜ਼ਾਮ ਲਗਾਏ ਸਨ।

ਜ਼ਮੀਨੀ ਸੌਦਿਆਂ ਤੇ 328 ਪਵਿੱਤਰ ਸਰੂਪਾਂ ਦੇ ਗਾਇਬ ਹੋਣ ਦਾ ਮਾਮਲਾ

ਉਨ੍ਹਾਂ ਨੇ ਸਿੱਧੇ ਤੌਰ ‘ਤੇ ਬਾਦਲ ਪਰਿਵਾਰ ‘ਤੇ ਭ੍ਰਿਸ਼ਟਾਚਾਰ ਦਾ ਇਲਜ਼ਾਮ ਲਗਾਇਆ। ਇਸ ਦੌਰਾਨ ਉਨ੍ਹਾਂ ਨੇ ਜ਼ਮੀਨੀ ਸੌਦਿਆਂ ਅਤੇ 328 ਪਵਿੱਤਰ ਸਰੂਪਾਂ ਦੇ ਗਾਇਬ ਹੋਣ ਦਾ ਮੁੱਦਾ ਉਠਾਇਆ। ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਜ਼ਮੀਨ ਵੇਚਣ ਵਾਲੇ ਮਾਮਲੇ ਨੇ ਧਾਰਮਿਕ ਅਤੇ ਸਿਆਸੀ ਗਲਿਆਰੀਆਂ ਵਿੱਚ ਚਰਚਾਵਾਂ ਕਾਫੀ ਤੇਜ਼ ਹਨ।

ਇਸ ਤੋਂ ਇਲਾਵਾ ਉਨ੍ਹਾਂ ਨੇ ਬਾਦਲ ਪਰਿਵਾਰ ‘ਤੇ ਸਿੱਧਾ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਪੂਰੀ ਕਮੇਟੀ ‘ਤੇ ਇੱਕ ਹੀ ਪਰਿਵਾਰ ਦਾ ਕਬਜ਼ਾ ਹੈ। ਉਨ੍ਹਾਂ ਨੇ ਕਿਹਾ ਕਿ ਪੰਥ ਦੀਆਂ ਮਹਾਨ ਪਰੰਪਰਾਵਾਂ ਅਤੇ ਅਹੁਦਿਆਂ ਨੂੰ ਨਿੱਜੀ ਰਾਜਨੀਤੀਕ ਹਿੱਤਾਂ ਲਈ ਅਤੇ ਦੋਸ਼ੀਆਂ ਨੂੰ ਮੁਆਫ਼ੀ ਦਿਵਾਉਣ ਲਈ ਵਰਤਿਆ ਗਿਆ। ਜਿਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ।

ਪਰਮਜੀਤ ਸਿੰਘ ਸਰਨਾ ਨੇ ਕਾਰਵਾਈ ਦੀ ਕੀਤੀ ਮੰਗ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਪਰ ਗੰਭੀਰ ਇਲਜ਼ਾਮ ਲਗਾਏ ਗਏ। ਉਨ੍ਹਾਂ ਨੇ ਕਿਹਾ ਕਿ ਉਸ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ।

Follow Us