AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

President Visit: SGPC ਪ੍ਰਧਾਨ ਨੇ ਰਾਸ਼ਟਰਪਤੀ ਮੁਰਮੂ ਨੂੰ ਸੌਂਪੇ ਦੋ ਮੰਗ ਪੱਤਰ

What is in Memorandum: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਸ਼ਟਰਪਤੀ ਨੂੰ ਸੌਂਪੇ ਮੰਗ ਪੱਤਰਾਂ ਵਿੱਚ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਹੈ ਤਾਂ ਨਾਲ ਹੀ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸੰਚਾਲਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੇਣ ਦੀ ਮੰਗ ਕੀਤੀ ਹੈ।

President Visit:  SGPC ਪ੍ਰਧਾਨ ਨੇ ਰਾਸ਼ਟਰਪਤੀ ਮੁਰਮੂ ਨੂੰ ਸੌਂਪੇ ਦੋ ਮੰਗ ਪੱਤਰ
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ
tv9-punjabi
| Updated On: 09 Mar 2023 19:19 PM IST
Share
ਅੰਮ੍ਰਿਤਸਰ ਨਿਊਜ: ਗੁਰੂ ਨਗਰੀ ਦੀ ਇਕ ਦਿਨ ਦੀ ਫੇਰੀ ਤੇ ਆਏ ਰਾਸ਼ਟਰਪਤੀ ਦ੍ਰੌਪਦੀ ਮੁਰਮੂ (Draupadi Murmu) ਸਭ ਤੋਂ ਪਹਿਲਾਂ ਹਰਿਮੰਦਿਰ ਸਾਹਿਬ ਵਿੱਚ ਨਤਮਸਤਕ ਹੋਏ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਰਾਸ਼ਟਰਪਤੀ ਦੀ ਫੇਰੀ ਮਗਰੋਂ ਧਾਮੀ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਕਿ ਕਮੇਟੀ ਵੱਲੋਂ ਰਾਸ਼ਟਰਪਤੀ ਨੂੰ ਦੋ ਮੈਮੋਰੰਡਮ ਸੌਂਪੇ ਗਏ ਹਨ, ਜਿਨ੍ਹਾਂ ਵਿੱਚ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਐਕਟ, 2014 ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ

ਕਮੇਟੀ ਨੇ ਜਿਹੜੇ ਮੈਂਮੋਰੰਡਮ ਰਾਸ਼ਟਰਪਤੀ ਨੂੰ ਸੌਂਪੇ ਹਨ, ਉਨ੍ਹਾਂ ਚ ਪਹਿਲੇ ਮੈਮੋਰੰਡਮ ਦੀ ਗੱਲ ਕਰੀਏ ਤਾਂ ਇਹ ਬੰਦੀ ਸਿੱਖਾ ਦੀ ਰਿਹਾਈ ਨਾਲ ਸਬੰਧਤ ਹੈ। ਇਸ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਦੀ ਸਰਹੱਦ ਤੇ ਪੱਕਾ ਮੋਰਚਾ ਲਾਇਆ ਗਿਆ ਹੈ। ਇਸ ਦੌਰਾਨ ਮੋਰਚੇ ਅਤੇ ਚੰਡੀਗੜ੍ਹ ਪੁਲਿਸ ਵਿਚਾਲੇ ਹਿੰਸਕ ਝੜ੍ਹਪ ਵੀ ਹੋਈ ਸੀ। ਮੋਰਚੇ ਨੂੰ ਐਸਜੀਪੀਸੀ ਦਾ ਵੀ ਸਾਥ ਹਾਸਿਲ ਹੈ।ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਸੌਂਪੇ ਗਏ ਮੰਗ ਪੱਤਰ ਚ ਕਿਹਾ ਗਿਆ ਕਿ ਲੰਮੀਆਂ ਸਜ਼ਾਵਾਂ ਭੁਗਤਣ ਦੇ ਬਾਵਜੂਦ ਵੀ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਹ ਮਨੁੱਖੀ ਅਧਿਕਾਰਾਂ ਦਾ ਵੱਡਾ ਉਲੰਘਣ ਹੈ। ਰਾਸ਼ਟਰਪਤੀ ਪਾਸੋਂ ਮੰਗ ਕੀਤੀ ਗਈ ਕਿ ਉਹ ਇਸ ਮਾਮਲੇ ਵਿਚ ਆਪਣਾ ਦਖ਼ਲ ਦੇਣ ਅਤੇ ਸਰਕਾਰ ਨੂੰ ਬੰਦੀ ਸਿੰਘ ਰਿਹਾਅ ਕਰਨ ਲਈ ਆਦੇਸ਼ ਜਾਰੀ ਕਰਨ। ਇਸ ਮੰਗ ਪੱਤਰ ਵਿਚ ਗੁਰਦੀਪ ਸਿੰਘ ਖੇੜਾ, ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਅਤੇ ਜਗਤਾਰ ਸਿੰਘ ਹਵਾਰਾ ਸਮੇਤ 9 ਸਿੱਖ ਬੰਦੀਆਂ ਦਾ ਜ਼ਿਕਰ ਕੀਤਾ ਗਿਆ ਹੈ।

HSGPC ਐਕਟ, 2014 ਨੂੰ ਰੱਦ ਕਰਨ ਦੀ ਮੰਗ

ਦੂਸਰੇ ਮੰਗ ਪੱਤਰ ਵਿਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਹਰਿਆਣਾ ਸਰਕਾਰ ਨੇ ਗੈਰ-ਸੰਵਿਧਾਨਕ ਤਰੀਕੇ ਨਾਲ ਇਹ ਐਕਟ ਬਣਾਇਆ ਹੈ। ਹਰਿਆਣਾ ਕਮੇਟੀ ਐਕਟ ਨੂੰ ਬਣਾਉਣ ਮੌਕੇ ਸਿੱਖ ਗੁਰਦੁਆਰਾ ਐਕਟ 1925 ਦੀ ਮਰਯਾਦਾ ਦਾ ਉਲੰਘਣ ਕੀਤਾ ਗਿਆ ਹੈ। ਹਰਿਆਣਾ ਦੇ ਇਤਿਹਾਸਕ ਗੁਰਦੁਆਰਿਆਂ ਦਾ ਪ੍ਰਬੰਧ 1925 ਐਕਟ ਅਧੀਨ ਸ਼੍ਰੋਮਣੀ ਕਮੇਟੀ ਪਾਸ ਹੈ ਅਤੇ ਮੌਜੂਦਾ ਸਮੇਂ ਵੀ ਇਸੇ ਤਹਿਤ ਹੀ ਗੁਰਦੁਆਰਾ ਸਾਹਿਬਾਨ ਨੋਟੀਫਾਈਡ ਹਨ। ਰਾਸ਼ਟਰਪਤੀ ਪਾਸੋਂ ਮੰਗ ਕੀਤੀ ਗਈ ਕਿ ਇਸ ਗੈਰ-ਸੰਵਿਧਾਨਕ ਹਰਿਆਣਾ ਕਮੇਟੀ ਐਕਟ ਨੂੰ ਤੁਰੰਤ ਰੱਦ ਕਰਨ ਲਈ ਕਾਰਵਾਈ ਕੀਤੀ ਜਾਵੇ।

‘ਸ਼ਾਂਤੀ ਅਤੇ ਸਦਭਾਵਨਾ ਦੀਆਂ ਭਾਵਨਾਵਾਂ ਨੂੰ ਉਜਾਗਰ ਕਰਦਾ ਹੈ ਪਵਿੱਤਰ ਅਸਥਾਨ’

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਸ਼ਟਰਪਤੀ ਦੇ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਮੈਂਬਰ ਅਤੇ ਅਧਿਕਾਰੀ ਉਚੇਚੇ ਤੌਰ ਤੇ ਮੌਜੂਦ ਰਹੇ। ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਨੁਭਵ ਸਾਂਝੇ ਕਰਦਿਆਂ ਯਾਤਰੂ ਕਿਤਾਬ ਵਿਚ ਲਿਖਿਆ, ਇਸ ਪਵਿੱਤਰ ਅਸਥਾਨ ਤੇ ਆ ਕੇ ਮੈਂ ਬਹੁਤ ਖ਼ੁਸ਼ ਹਾਂ। ਸੁੰਦਰ ਭਵਨ ਉਸਾਰੀ ਕਲਾ ਅਤੇ ਰੂਹਾਨੀ ਸ਼ਾਂਤੀ ਵਾਲਾ ਇਹ ਪਵਿੱਤਰ ਅਸਥਾਨ ਸ਼ਾਂਤੀ ਅਤੇ ਸਦਭਾਵਨਾ ਦੀਆਂ ਭਾਵਨਾਵਾਂ ਨੂੰ ਉਜਾਗਰ ਕਰਦਾ ਹੈ। ਮੈਂ ਇਥੇ ਦੇਸ਼ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ ਹੈ। ਲੰਗਰ ਦੌਰਾਨ ਵਿਸ਼ੇਸ਼ ਤੌਰ ਤੇ ਸੇਵਾ ਅਤੇ ਸ਼ਰਧਾ ਦੀ ਭਾਵਨਾ ਨਾਲ ਸੇਵਾ ਕਰਨ ਵਾਲਿਆਂ ਨੂੰ ਅਣਥੱਕ ਕੰਮ ਕਰਦੇ ਦੇਖ ਕੇ ਬਹੁਤ ਖ਼ੁਸ਼ੀ ਹੋਈ। ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਸਾਨੂੰ ਭਾਈਚਾਰੇ ਅਤੇ ਏਕਤਾ ਦਾ ਅਭਿਆਸ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣ।

ਰਾਸ਼ਟਰਪਤੀ ਨੇ ਕੀਤਾ ਕਈ ਧਾਰਮਿਕ ਅਸਥਾਨਾਂ ਦਾ ਦੌਰਾ

ਇਸ ਤੋਂ ਪਹਿਲਾਂ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਭਾਰੀ ਸੁਰੱਖਿਆ ਵਿਚਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਨੇ ਉੱਥੇ ਮੱਥਾ ਟੇਕਿਆ ਅਤੇ ਪਰਮਾਤਮਾ ਅੱਗੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਉਸ ਤੋਂ ਬਾਅਦ ਉਹ ਜਲ੍ਹਿਆਂਵਾਲਾ ਬਾਗ, ਦੁਰਗਿਆਣਾ ਮੰਦਿਰ ਅਤੇ ਸ਼੍ਰੀ ਰਾਮਤੀਰਥ ਵੀ ਗਏ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...