ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ‘ਤੇ ਬੁੱਧੀਜੀਵੀਆਂ ਤੇ ਕਾਨੂੰਨੀ ਮਾਹਰਾਂ ਨਾਲ ਭਰਵੀਂ ਬੈਠਕ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੇ ਮਾਮਲੇ ਤੇ ਬੁੱਧੀਜੀਵੀਆਂ ਅਤੇ ਕਾਨੂੰਨੀ ਮਾਹਰਾਂ ਦੀ ਇੱਥੇ ਸ੍ਰੀ ਕਲਗੀਧਰ ਨਿਵਾਸ ਵਿਖੇ ਬੁਲਾਈ ਗਈ। ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੇ ਮਸਲੇ ਨੂੰ ਘੱਟੋ-ਘੱਟੋ ਸਾਂਝੇ ਪ੍ਰੋਗਰਾਮ ਤਹਿਤ ਅੱਗੇ ਵਧਾਉਣ ਦਾ ਫੈਸਲਾ ਲਿਆ ਜਾਵੇਗਾ। ਇਸ ਤੋਂ ਇਲਾਵਾ ਦੇਸ਼ ਦੁਨੀਆ ਵਿੱਚ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਲਈ ਕਾਰਜਸ਼ੀਲ ਲੋਕਾਂ ਨੂੰ ਸੰਘਰਸ਼ ਦਾ ਹਿੱਸਾ ਬਣਾਇਆ ਜਾਵੇਗਾ।

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ‘ਤੇ ਬੁੱਧੀਜੀਵੀਆਂ ਤੇ ਕਾਨੂੰਨੀ ਮਾਹਰਾਂ ਨਾਲ ਭਰਵੀਂ ਬੈਠਕ
Follow Us
harpinder-singh-tohra
| Published: 25 Nov 2023 18:04 PM

ਚੰਡੀਗੜ੍ਹ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੇ ਮਾਮਲੇ ਤੇ ਬੁੱਧੀਜੀਵੀਆਂ ਅਤੇ ਕਾਨੂੰਨੀ ਮਾਹਰਾਂ ਦੀ ਇੱਥੇ ਸ੍ਰੀ ਕਲਗੀਧਰ ਨਿਵਾਸ ਵਿਖੇ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ਦੌਰਾਨ ਹਾਜਰ ਸਖ਼ਸ਼ੀਅਤਾਂ ਦੇ ਸੁਝਾਅ ਅਨੁਸਾਰ ਇਸ ਮੁੱਦੇ ਨੂੰ ਘੱਟੋ-ਘੱਟ ਸਾਂਝੇ ਪ੍ਰੋਗਰਾਮ ਤਹਿਤ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ (Shiromani Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ਚ ਕੌਮੀ ਅਤੇ ਮਨੁੱਖੀ ਦਰਦ ਰੱਖਣ ਵਾਲਿਆਂ ਦੀ ਇੱਕ ਵਿਸ਼ਾਲ ਮੀਟਿੰਗ ਜਲਦ ਹੀ ਕੀਤੀ ਜਾਵੇਗੀ।

ਇਸ ਵਿੱਚ ਭਾਰਤ ਦੇ ਹਰ ਖਿੱਤੇ ਦੇ ਨਾਲ-ਨਾਲ ਵਿਦੇਸ਼ਾਂ ਵਿੱਚੋਂ ਵੀ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੇ ਲੋਕਾਂ ਨੂੰ ਸ਼ਾਮਲ ਕੀਤਾ ਜਾਵੇਗਾ। ਇਸ ਵਿੱਚ ਇਕੱਲੇ ਸਿੱਖ ਨਹੀਂ ਸਗੋਂ ਕਿਸੇ ਵੀ ਧਰਮ ਨਾਲ ਸਬੰਧਤ ਲੋਕ ਸ਼ਾਮਲ ਹੋਣਗੇ।

ਬੰਦੀ ਸਿੰਘਾਂ ਦੀ ਰਿਹਾਈ ਲਈ ਤੇਜ ਹੋਣ ਉਪਰਾਲੇ

ਐਡਵੋਕੇਟ ਧਾਮੀ (Advocate Dhami) ਨੇ ਕਿਹਾ ਕਿ ਅੱਜ ਦੀ ਇਕੱਤਰਤਾ ਵਿੱਚ ਹਾਜਰ ਵਿਦਵਾਨਾਂ ਅਤੇ ਸੀਨੀਅਰ ਵਕੀਲਾਂ ਨੇ ਗੰਭੀਰਤਾ ਨਾਲ ਆਪਣੇ ਵਿਚਾਰ ਦਿੱਤੇ ਹਨ, ਜਿਸ ਤਹਿਤ ਬੰਦੀ ਸਿੰਘਾਂ ਦੀ ਰਿਹਾਈ ਲਈ ਭਵਿੱਖ ਵਿੱਚ ਕਾਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਹੁਤ ਹੀ ਕੀਮਤੀ ਸੁਝਾਅ ਇਕੱਤਰਤਾ ਵਿੱਚ ਪ੍ਰਾਪਤ ਹੋਏ ਹਨ, ਜਿਸ ਦੀ ਸ਼੍ਰੋਮਣੀ ਕਮੇਟੀ ਪੜਚੋਲ ਕਰਕੇ ਅਗਲੀ ਰਣਨੀਤੀ ਦਾ ਇੱਕ ਦਸਤਾਵੇਜ ਤਿਆਰ ਕਰੇਗੀ। ਫਿਲਹਾਲ ਮੁੱਢਲੇ ਤੌਰ ਤੇ ਕੁਝ ਪ੍ਰੋਗਰਾਮ ਉਲੀਕਣ ਦੀ ਸਹਿਮਤੀ ਬਣੀ ਹੈ।

‘ਇੱਕ ਸਰਗਰਮ ਪ੍ਰਚਾਰ ਲਹਿਰ ਵੀ ਅਰੰਭੀ ਜਾਵੇਗੀ’

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਢਲੇ ਤੌਰ ਤੇ ਵਿਦਵਾਨਾਂ ਅਤੇ ਸੀਨੀਅਰ ਵਕੀਲਾਂ ਦੇ ਵਿਚਾਰਾਂ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਤੁਰੰਤ ਪ੍ਰਭਾਵ ਤੋਂ ਕੌਮੀ ਦਰਦ ਰੱਖਣ ਵਾਲਿਆਂ ਅਤੇ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਲਈ ਅਵਾਜ਼ ਚੁੱਕਣ ਵਾਲਿਆਂ ਨਾਲ ਰਾਬਤਾ ਕਾਇਮ ਕਰੇਗੀ। ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨਾਂ ਤਹਿਤ ਇੱਕ ਸਰਗਰਮ ਪ੍ਰਚਾਰ ਲਹਿਰ ਵੀ ਅਰੰਭੀ ਜਾਵੇਗੀ, ਜਿਸ ਵਿੱਚ ਦੁਨੀਆ ਅਤੇ ਸਰਕਾਰਾਂ ਨੂੰ ਇਹ ਦੱਸਿਆ ਜਾਵੇਗਾ ਕਿ ਸਿੱਖ ਬੰਦੀ ਕੋਈ ਪੇਸ਼ੇਵਰ ਅਪਰਾਧੀ ਨਹੀਂ ਸਨ, ਸਗੋਂ ਇਨ੍ਹਾਂ ਨੇ ਕੌਮ ਤੇ ਜੁਲਮ ਵਿਰੁੱਧ ਭਾਵਨਾਵਾਂ ਦੇ ਵਹਿਣ ਵਿੱਚ ਵਹਿ ਕੇ ਕਦਮ ਚੁੱਕੇ ਸਨ।

ਖਰੜਾ ਤਿਆਰ ਕਰੇਗੀ ਐੱਸਜੀਪੀਸੀ

ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਕੀਤੇ ਜਾ ਰਹੇ ਵਿਤਕਰੇ ਬਾਰੇ ਹਰ ਮੰਚ ਤੇ ਅਵਾਜ਼ ਬੁਲੰਦ ਕੀਤੀ ਜਾਵੇਗੀ। ਵੱਖ-ਵੱਖ ਮੀਡੀਆ (Media) ਮਾਧਿਅਮਾਂ ਰਾਹੀਂ ਬਹੁ-ਭਾਸ਼ਾਈ ਡਾਕੂਮੈਂਟਰੀਆਂ ਤਿਆਰ ਕਰਕੇ ਪ੍ਰਸਾਰਿਤ ਕੀਤੀਆਂ ਜਾਣਗੀਆਂ, ਤਾਂ ਜੋ ਪੂਰੇ ਵਿਸ਼ਵ ਦੇ ਲੋਕਾਂ ਨੂੰ ਪਤਾ ਲਗ ਸਕੇ ਕਿ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦਾ ਭਾਰਤ ਅੰਦਰ ਕਿਵੇਂ ਉਲੰਘਣ ਹੋ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਭਰ ਦੇ ਉਨ੍ਹਾਂ ਕੇਸਾਂ ਦਾ ਇੱਕ ਖਰੜਾ ਤਿਆਰ ਕੀਤਾ ਜਾਵੇਗਾ ਜਿਨ੍ਹਾਂ ਵਿੱਚ ਫਾਂਸੀ ਜਾਂ ਉਮਰ ਕੈਦ ਦੀਆਂ ਸਜ਼ਾਵਾਂ ਵਾਲੇ ਕੈਦੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਹੋਈ ਹੈ। ਤਾਂ ਜੋ ਬੰਦੀ ਸਿੰਘ ਦੀ ਮਦਦ ਕੀਤੀ ਜਾ ਸਕੇ।

ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...