SGPC helps flood victims: SGPC ਹੜ੍ਹ ਪੀੜਤਾਂ ਦੀ ਮਦਦ ਲਈ ਆਈ ਅੱਗੇ, ਘਰ-ਘਰ ਜਾ ਕੇ ਕਰ ਰਹੇ ਲੰਗਰ ਦੀ ਸੇਵਾ

lalit-sharma
Updated On: 

11 Jul 2023 17:35 PM

SGPC Extends Helping Hand: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਹੈ। SGPC ਨੇ ਗੁਰਦੁਆਰਿਆਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦੇ ਹੁਕਮ ਦਿੱਤੇ ਹਨ।

SGPC helps flood victims: SGPC ਹੜ੍ਹ ਪੀੜਤਾਂ ਦੀ ਮਦਦ ਲਈ ਆਈ ਅੱਗੇ, ਘਰ-ਘਰ ਜਾ ਕੇ ਕਰ ਰਹੇ ਲੰਗਰ ਦੀ ਸੇਵਾ
Follow Us On
Punjab Flood: ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਈ ਥਾਵਾਂ ‘ਤੇ ਪਾਣੀ ਭਰ ਗਿਆ ਹੈ। ਸੂਬੇ ਦੇ ਦਰਿਆਵਾਂ ਵਿੱਚ ਪਾਣੀ ਉਛਾਲਾਂ ਮਾਰ ਰਿਹਾ ਹੈ। ਇਸ ਵੇਲੇ ਪੰਜਾਬ ਵਿੱਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਹੈ। SGPC ਨੇ ਗੁਰਦੁਆਰਿਆਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦੇ ਹੁਕਮ ਦਿੱਤੇ ਹਨ।

SGPC ਵੱਲੋਂ ਕੀਤੀ ਜਾ ਰਹੀ ਮਦਦ

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਹੋਰਾਂ ਨੇ ਕਿਹਾ ਕਿ ਗੁਰੂਆਂ ਦੇ ਦਰਸਾਏ ਮਾਰਗ ‘ਤੇ ਸ਼੍ਰੋਮਣੀ ਕਮੇਟੀ ਹਰ ਕੁਦਰਤੀ ਆਫ਼ਤ ਵੇਲੇ ਲੋਕਾਂ ਦੀ ਮਦਦ ਲਈ ਅੱਗੇ ਆਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਔਖੀ ਘੜ੍ਹੀ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਅਤੇ ਹਰ ਸੰਭਵ ਮਦਦ ਦੇਣ ਲਈ ਕਿਹਾ ਗਿਆ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹੋਰਾਂ ਨੇ ਕਿਹਾ ਕਿ ਹੜ੍ਹਾਂ ਦੌਰਾਨ ਮਨੁੱਖੀ ਆਧਾਰ ‘ਤੇ ਦਵਾਈਆਂ, ਭੋਜਨ ਅਤੇ ਹੋਰ ਰਾਹਤ ਸਮੱਗਰੀ ਉਪਲਬਧ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਸ਼੍ਰੋਮਣੀ ਗੁਰਦੁਆਰਾਂ ਪ੍ਰਬੰਧਕ ਕਮੇਟੀ ਨੇ ਆਪਣੇ ਗੁਰਦੁਆਰਾ ਪ੍ਰਬੰਧਕਾਂ ਨੂੰ ਪ੍ਰਬੰਧ ਕਰਨ ਅਤੇ ਪੀੜਤਾਂ ਦੇ ਠਹਿਰਨ ਲਈ ਸਰਾਵਾਂ ਖੋਲ੍ਹਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਵੱਖ-ਵੱਖ ਜ਼ਿਲ੍ਹਿਆਂ ਦੇ 25 ਗੁਰਦੁਆਰਿਆਂ ਵਿੱਚ ਵਿਸ਼ੇਸ਼ ਸਹਾਇਤਾ ਕੇਂਦਰ ਸਥਾਪਤ ਕੀਤੇ ਗਏ ਹਨ। SGPC ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਹੋਰਾਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਜਦੋਂ ਵੀ ਕੁਦਰਤੀ ਆਫ਼ਤ ਕਾਰਨ ਅਜਿਹੀ ਸਥਿਤੀ ਪੈਦਾ ਹੁੰਦੀ ਹੈ ਤਾਂ ਇਹ ਸ਼੍ਰੋਮਣੀ ਕਮੇਟੀ ਦੀ ਪ੍ਰਮੁੱਖ ਪਹਿਲਕਦਮੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਮੁਫ਼ਤ ਕਮਰੇ ਦੇਣ ਦੇ ਨਾਲ-ਨਾਲ ਲੰਗਰ ਅਤੇ ਹੋਰ ਸਮਾਨ ਦਾ ਪ੍ਰਬੰਧ ਕੀਤਾ ਜਾ ਰਿਹਾ ਸੀ।

ਪੰਜਾਬ ਦੇ ਮਾਲਵਾ ਖੇਤਰ ‘ਚ ਸਭ ਤੋਂ ਵਧ ਨੁਕਸਾਨ

ਹਿਮਾਚਲ ਵਿੱਚ ਹੋ ਰਹੀਂ ਬਰਸਾਤ ਦਾ ਸਭ ਤੋਂ ਜ਼ਿਆਦਾ ਅਸਰ ਪੰਜਾਬ ਦੇ ਸ੍ਰੀ ਫਤਿਹਗੜ੍ਹ ਸਾਹਿਬ, ਮੋਹਾਲੀ, ਪਟਿਆਲਾ ਅਤੇ ਰੋਪੜ ‘ਚ ਦੇਖਣ ਨੂੰ ਮਿਲ ਰਿਹਾ ਹੈ। ਪਟਿਆਲਾ ਸ਼ਹਿਰ ਦੀਆਂ ਸੜਕਾਂ ਤਾਂ ਇਵੇਂ ਲੱਗ ਰਹਿਆਂ ਹਨ। ਜਿਵੇਂ ਕੋਈ ਤਲਾਬ ਹੋਵੇ। ਘੱਗਰ ਦਰਿਆਂ ਦਾ ਬਨ੍ਹ ਟੁੱਟਣ ਕਾਰਨ ਮਾਲਵਾ ਖੇਤਰ ਦਾ ਕਾਫੀ ਨੁਕਸਾਨ ਹੋਇਆ ਹੈ। ਉਥੇ ਹੀ ਸਤਲੁਜ ਦਰਿਆਂ ਵਿੱਚ ਕਈ ਥਾਵਾਂ ‘ਤੇ ਪਾੜ ਪੈ ਰਿਹਾ ਹੈ। ਜਿਸ ਨਾਲ ਦੁਆਬਾ ਖੇਤਰ ਦੇ ਕਈ ਇਲਾਕਿਆਂ ਦਾ ਨੁਕਸਾਨ ਹੋਇਆ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ