AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੁੜਤਾ-ਪਜਾਮਾ ਪਹਿਨ ਕੇ ਦਫ਼ਤਰ ਪਹੁੰਚੇ SGPC ਦੇ ਮੁਲਾਜ਼ਮ, ਹਫ਼ਤੇ ਦੇ 3 ਦਿਨ ਲਾਗੂ ਰਹੇਗਾ ਡ੍ਰੇਸ ਕੋਡ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਕਰਮਚਾਰੀ ਅੱਜ ਤੋਂ ਆਪਣੀ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ 'ਕੁੜਤਾ-ਪਜਾਮਾ' ਵਿੱਚ ਨਜ਼ਰ ਆਏ। ਕਮੇਟੀ ਵੱਲੋਂ ਪਿਛਲੇ ਦਿਨੀਂ ਲਾਗੂ ਕੀਤੇ ਗਏ ਨਵੇਂ ਡਰੈੱਸ ਕੋਡ ਦਾ ਅਸਰ ਅੱਜ ਤੋਂ ਦੇਖਣ ਨੂੰ ਮਿਲ ਰਿਹਾ ਹੈ। ਇਸ ਕਦਮ ਦਾ ਮੁੱਖ ਉਦੇਸ਼ ਸਿੱਖ ਮਰਯਾਦਾ ਅਤੇ ਪਰੰਪਰਾਵਾਂ ਨੂੰ ਹੋਰ ਸੁਦ੍ਰਿੜ ਕਰਨਾ ਅਤੇ ਸੰਗਤਾਂ ਵਿੱਚ ਗੁਰਮਤਿ ਸਿਧਾਂਤਾਂ ਦੀ ਝਲਕ ਪੇਸ਼ ਕਰਨਾ ਹੈ।

ਕੁੜਤਾ-ਪਜਾਮਾ ਪਹਿਨ ਕੇ ਦਫ਼ਤਰ ਪਹੁੰਚੇ SGPC ਦੇ ਮੁਲਾਜ਼ਮ, ਹਫ਼ਤੇ ਦੇ 3 ਦਿਨ ਲਾਗੂ ਰਹੇਗਾ ਡ੍ਰੇਸ ਕੋਡ
ਕੁੜਤਾ-ਪਜਾਮਾ ਪਹਿਨ ਕੇ ਦਫ਼ਤਰ ਪਹੁੰਚੇ SGPC ਦੇ ਮੁਲਾਜ਼ਮ
lalit-sharma
| Updated On: 20 Mar 2026 10:44 AM IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਕਰਮਚਾਰੀ ਅੱਜ ਤੋਂ ਆਪਣੀ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ‘ਕੁੜਤਾ-ਪਜਾਮਾ’ ਵਿੱਚ ਨਜ਼ਰ ਆਏ। ਕਮੇਟੀ ਵੱਲੋਂ ਪਿਛਲੇ ਦਿਨੀਂ ਲਾਗੂ ਕੀਤੇ ਗਏ ਨਵੇਂ ਡਰੈੱਸ ਕੋਡ ਦਾ ਅਸਰ ਅੱਜ ਤੋਂ ਦੇਖਣ ਨੂੰ ਮਿਲ ਰਿਹਾ ਹੈ। ਇਸ ਕਦਮ ਦਾ ਮੁੱਖ ਉਦੇਸ਼ ਸਿੱਖ ਮਰਯਾਦਾ ਅਤੇ ਪਰੰਪਰਾਵਾਂ ਨੂੰ ਹੋਰ ਸੁਦ੍ਰਿੜ ਕਰਨਾ ਅਤੇ ਸੰਗਤਾਂ ਵਿੱਚ ਗੁਰਮਤਿ ਸਿਧਾਂਤਾਂ ਦੀ ਝਲਕ ਪੇਸ਼ ਕਰਨਾ ਹੈ।

ਪਹਿਲੇ ਪੜਾਅ ਤਹਿਤ ਇਹ ਨਿਯਮ ਹਫ਼ਤੇ ਦੇ ਤਿੰਨ ਦਿਨ ਵੀਰਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਲਾਗੂ ਰਹੇਗਾ। ਇਨ੍ਹਾਂ ਨਿਰਧਾਰਿਤ ਦਿਨਾਂ ਦੌਰਾਨ ਸਾਰੇ ਕਰਮਚਾਰੀਆਂ ਨੂੰ ਸਿੱਖੀ ਪਹਿਰਾਵੇ ਵਿੱਚ ਹਾਜ਼ਰ ਰਹਿਣ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਸਨ, ਜਿਸ ਦਾ ਅਸਰ ਵੀਰਵਾਰ ਸਵੇਰ ਤੋਂ ਹੀ ਦੇਖਣ ਨੂੰ ਮਿਲਿਆ।

ਸਿੱਖ ਪਰੰਪਰਾਵਾਂ ਦੀ ਮਰਯਾਦਾ ਬਣਾਈ ਰੱਖਣ ਦਾ ਸੱਦਾ

ਨਵੇਂ ਨਿਯਮਾਂ ਅਨੁਸਾਰ, ਰੋਜ਼ਾਨਾ ਡਿਊਟੀ ਸ਼ੁਰੂ ਕਰਨ ਤੋਂ ਪਹਿਲਾਂ ਸਮੂਹਿਕ ਤੌਰ ‘ਤੇ ‘ਮੂਲ ਮੰਤਰ’ ਅਤੇ ‘ਵਾਹਿਗੁਰੂ’ ਗੁਰਮੰਤਰ ਦਾ ਜਾਪ ਕਰਨਾ ਵੀ ਲਾਜ਼ਮੀ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬਾਨ ਵਿੱਚ ਸੇਵਾ ਕਰਨ ਵਾਲੇ ਹਰ ਸੇਵਾਦਾਰ ਅਤੇ ਕਰਮਚਾਰੀ ਦੀ ਇਹ ਮੁਢਲੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਪਹਿਰਾਵੇ ਅਤੇ ਆਚਰਨ ਰਾਹੀਂ ਸਿੱਖ ਪਰੰਪਰਾਵਾਂ ਦੀ ਮਰਯਾਦਾ ਦਾ ਪਾਲਣ ਕਰਨ।

ਕਾਹਲਵਾਂ ਨੇ ਅੱਗੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸੰਗਤ ਦੇ ਸਹਿਯੋਗ ਨਾਲ ਚੱਲਦਾ ਹੈ। ਇਸ ਲਈ, ਇੱਥੇ ਕੰਮ ਕਰਨ ਵਾਲੇ ਸਾਰੇ ਕਰਮਚਾਰੀਆਂ, ਸੇਵਾਦਾਰਾਂ ਅਤੇ ਅਧਿਕਾਰੀਆਂ ਨੂੰ ਸਾਦਗੀ ਭਰਪੂਰ ਅਤੇ ਰਵਾਇਤੀ ਜੀਵਨ ਸ਼ੈਲੀ ਅਪਣਾਉਣੀ ਚਾਹੀਦੀ ਹੈ, ਤਾਂ ਜੋ ਸਿੱਖੀ ਸਿਧਾਂਤਾਂ ਦੀ ਸਪਸ਼ਟ ਝਲਕ ਸੰਗਤਾਂ ਨੂੰ ਦਿਖਾਈ ਦੇ ਸਕੇ।

ਸਾਰੀਆਂ ਸੰਸਥਾਵਾਂ ਅਤੇ ਗੁਰਦੁਆਰਿਆਂ ‘ਤੇ ਲਾਗੂ ਹੋਵੇਗਾ ਹੁਕਮ

ਇਹ ਫੈਸਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਸ਼੍ਰੋਮਣੀ ਕਮੇਟੀ ਦੇ ਅਧੀਨ ਆਉਣ ਵਾਲੇ ਸਮੂਹ ਗੁਰਦੁਆਰਾ ਸਾਹਿਬਾਨ ਦੇ ਸਟਾਫ ‘ਤੇ ਲਾਗੂ ਹੋਵੇਗਾ। ਫਿਲਹਾਲ ਇਸ ਨੂੰ ਹਫ਼ਤੇ ਦੇ ਤਿੰਨ ਦਿਨਾਂ ਲਈ ਲਾਗੂ ਕੀਤਾ ਗਿਆ ਹੈ, ਪਰ ਆਉਣ ਵਾਲੇ ਸਮੇਂ ਵਿੱਚ ਇਸ ਨੂੰ ਪੂਰੇ ਹਫ਼ਤੇ ਲਈ ਲਾਜ਼ਮੀ ਕਰਨ ਦੀ ਯੋਜਨਾ ਹੈ।

ਸ਼੍ਰੋਮਣੀ ਕਮੇਟੀ ਨੇ ਆਪਣੇ ਕਰਮਚਾਰੀਆਂ ਨੂੰ ਇਹ ਅਪੀਲ ਵੀ ਕੀਤੀ ਹੈ ਕਿ ਉਹ ਸਿਰਫ਼ ਨਿਰਧਾਰਿਤ ਤਿੰਨ ਦਿਨਾਂ ਤੱਕ ਹੀ ਸੀਮਤ ਨਾ ਰਹਿਣ, ਸਗੋਂ ਆਪਣੀ ਇੱਛਾ ਅਨੁਸਾਰ ਪੂਰਾ ਹਫ਼ਤਾ ਕੁੜਤਾ-ਪਜਾਮਾ ਪਹਿਨ ਕੇ ਡਿਊਟੀ ‘ਤੇ ਆਉਣ। ਕਮੇਟੀ ਨੂੰ ਉਮੀਦ ਹੈ ਕਿ ਇਸ ਫੈਸਲੇ ਨਾਲ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕੀ ਮਾਹੌਲ ਵਿੱਚ ਹੋਰ ਵੀ ਨਿਖਾਰ ਆਵੇਗਾ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...