AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬੇਅਦਬੀ ਕਾਨੂੰਨ ਸਬੰਧੀ SGPC ਦੀ ਅੱਜ ਮੀਟਿੰਗ, ਪੰਥਕ ਰਾਇ ਨਾਲ ਕਾਨੂੰਨ ਬਣਾਉਣ ਦੀ ਮੰਗ ‘ਤੇ ਵਿਚਾਰ

ਐਡਵੋਕੇਟ ਧਾਮੀ ਦਾ ਕਹਿਣਾ ਹੈ ਕਿ ਐਸਜੀਪੀਸੀ ਚਾਹੁੰਦੀ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਇੱਕ ਸਖ਼ਤ ਕਾਨੂਨ ਬਣਾਇਆ ਜਾਵੇ ਤਾਂ ਜੋ ਇਸ ਦਾ ਸਥਾਈ ਤੇ ਸਾਰਥਕ ਹੱਲ ਮਿਲ ਸਕੇ, ਪਰ ਪੰਜਾਬ ਸਰਕਾਰ ਇਸ ਮਾਮਲੇ 'ਚ ਸਥਿਤੀ ਸਪੱਸ਼ਟ ਨਹੀਂ ਕਰ ਰਹੀ ਹੈ।

ਬੇਅਦਬੀ ਕਾਨੂੰਨ ਸਬੰਧੀ SGPC ਦੀ ਅੱਜ ਮੀਟਿੰਗ, ਪੰਥਕ ਰਾਇ ਨਾਲ ਕਾਨੂੰਨ ਬਣਾਉਣ ਦੀ ਮੰਗ 'ਤੇ ਵਿਚਾਰ
SGPC ਦੀ ਮੀਟਿੰਗ (ਪੁਰਾਣੀ ਤਸਵੀਰ)
tv9-punjabi
| Updated On: 06 Apr 2026 08:58 AM IST

ਪੰਜਾਬ ਸਰਕਾਰ ਦੁਆਰਾ ਬੇਅਦਬੀ ‘ਤੇ ਕਾਨੂੰਨ ਬਣਾਉਣ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਅੱਜ, 6 ਅਪ੍ਰੈਲ ਨੂੰ ਇਕੱਤਰਤਾ (ਮੀਟਿੰਗ) ਸੱਦੀ ਹੈ। ਇਸ ਮੀਟਿੰਗ ‘ਚ ਸਾਰੀਆਂ ਸਿੱਖ ਜਥੇਬੰਦੀਆਂ ਅੱਜ ਸਵੇਰੇ 11 ਵਜੇ, ਤੇਜਾ ਸਿੰਘ ਸਮੁੰਦਰੀ ਹਾਲ ਵਿੱਖੇ ਇਕੱਤਰ ਹੋਣਗੀਆਂ। ਬੀਤੇ ਦਿਨੀਂ, ਐਸਜੀਪੀਸੀ ਦੇ ਪ੍ਰਧਾਨ ਐਡਵੋਕਟੇ ਹਰਜਿੰਦਰ ਸਿੰਘ ਧਾਮੀ ਨੇ ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੱਤੀ ਸੀ।

ਉਨ੍ਹਾਂ ਨੇ ਬੇਅਦਬੀਆਂ ਸਬੰਧੀ ਕਾਨੂੰਨ ਬਾਰੇ ਕਿਹਾ ਸੀ ਕਿ ਇਹ ਇੱਕ ਬਹੁਤ ਗੰਭੀਰ ਮਾਮਲਾ ਹੈ, ਜਿਸ ‘ਤੇ ਇੱਕ ਆਮ ਪੰਥਕ ਰਾਇ ਹੋਣਾ ਜ਼ਰੂਰੀ ਹੈ। ਇਸ ਲਈ ਐਸਜੀਪੀਸੀ ਵੱਲੋਂ ਸਾਰੀਆਂ ਸਿੱਖ ਜਥੇਬੰਦੀਆ, ਨਿਹੰਗ ਸਿੰਘ ਦਲਾਂ, ਦਮਦਮੀ ਟਕਸਾਲ, ਸਿੰਘ ਵਿਦਵਾਨਾਂ, ਸਿੱਖ ਜੱਜਾਂ ਤੇ ਵਕੀਲਾਂ, ਸਿੱਖ ਮਿਸ਼ਨਰੀ ਕਾਲਜਾਂ, ਸਿੰਘ ਸਭਾਵਾਂ, ਸਿੱਖ ਫੈਡਰੇਸ਼ਨ ਤੇ ਸਿੱਖ ਸੰਪ੍ਰਦਾਵਾਂ ਦੇ ਪ੍ਰਮੱਖਾਂ, ਨਿਰਮਲੇ, ਉਦਾਸੀ, ਸੇਵਾ ਪੰਥੀ ਤੇ ਕਾਰ ਸੇਵਾ ਵਾਲੇ ਮਹਾਪੁਰਖਾਂ ਦੀ ਮੀਟਿੰਗ ਸੱਦੀ ਗਈ ਹੈ।

ਐਡਵੋਕੇਟ ਧਾਮੀ ਦਾ ਕਹਿਣਾ ਹੈ ਕਿ ਐਸਜੀਪੀਸੀ ਚਾਹੁੰਦੀ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਇੱਕ ਸਖ਼ਤ ਕਾਨੂਨ ਬਣਾਇਆ ਜਾਵੇ ਤਾਂ ਜੋ ਇਸ ਦਾ ਸਥਾਈ ਤੇ ਸਾਰਥਕ ਹੱਲ ਮਿਲ ਸਕੇ, ਪਰ ਪੰਜਾਬ ਸਰਕਾਰ ਇਸ ਮਾਮਲੇ ‘ਚ ਸਥਿਤੀ ਸਪੱਸ਼ਟ ਨਹੀਂ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਧਾਰਮਿਕ ਗ੍ਰੰਥਾਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ ਬਹੁਤ ਅੰਤਰ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਜਗਤ ਜੋਤ ਗੁਰੂ’ਹਨ, ਜਿਨ੍ਹਾਂ ਨੂੰ ਗੁਰਤਾਗੱਦੀ ਗੁਰੂ ਸਾਹਿਬ ਨੇ ਆਪ ਦਿੱਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਇਸ ਹੀ ਗੱਲ ਨੂੰ ਧਿਆਨ ‘ਚ ਰੱਖਦੇ ਹੋਏ, ਇੱਕ ਕੌਮੀ ਰਾਇ ਬਣਾਉਣ ਦੇ ਉਦੇਸ਼ ਨਾਲ ਸਿੱਖ ਸੰਗਠਨਾਂ ਤੇ ਸੰਸਥਾਵਾਂ ਦੀ ਮੀਟਿੰਗ ਬੁਲਾਈ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਪੰਜਾਬ ਧਾਰਮਿਕ ਗ੍ਰੰਥਾਂ ਵਿਰੋਧ ਅਪਰਾਧਾਂ ਦੀ ਰੋਕਥਾਮ ਬਿੱਲ, 2025 ਲਈ ਸਿਲੈਕਟ ਕਮੇਟੀ ਬਣਾਈ ਸੀ, ਜਿਸ ਨਾਲ ਐਸਜੀਪੀਸੀ ਦੀ ਉੱਚ ਪੱਧਰੀ ਕਮੇਟੀ ਨੇ ਕਈ ਵਾਰ ਸੰਪਰਕ ਕੀਤਾ ਤੇ ਕੁੱਝ ਸੁਝਾਵਾਂ ਦੇ ਸਬੰਧ ‘ਚ ਜਵਾਬ ਮੰਗੇ ਸੀ। ਪਰ ਵਾਰ-ਵਾਰ ਸੰਪਰਕ ਦੇ ਬਾਵਜੂਦ ਸਰਕਾਰ ਨੇ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਸੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਐਸਜੀਪੀਸੀ ਹਮੇਸ਼ਾ ਤੋਂ ਹੀ ਸਖ਼ਤ ਕਾਨੂੰਨ ਦੇ ਪੱਖ ‘ਚ ਰਹੀ ਹੈ ਤੇ ਸਾਡੀ ਇਹ ਮੰਗ ਹੈ ਇਕ ਇਸ ਵਿਸ਼ੇ ‘ਤੇ ਕੌਮੀ ਰਾਇ ਬਣਾਈ ਜਾਵੇ ਤੇ ਉਸ ਨੂੰ ਲਾਗੂ ਕੀਤਾ ਜਾਵੇ। ਉਨ੍ਹਾਂ ਨੇ ਸਮੂਹ ਜਥੇਬੰਦੀਆਂ ਤੇ ਸੰਪ੍ਰਦਾਵਾਂ ਨੂੰ ਅਪੀਲ ਕੀਤੀ ਸੀ ਕਿ 6 ਅਪ੍ਰੈਲ ਨੂੰ ਹੋਣ ਵਾਲੀ ਮੀਟਿੰਗ ‘ਚ ਜ਼ਰੂਰ ਸ਼ਾਮਲ ਹੋਣ।

Follow Us
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...