SGPC Meeting: ਅੱਜ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅਹਿਮ ਮੀਟਿੰਗ, ਪੰਥ ਨਾਲ ਜੁੜੇ ਮੁੱਦਿਆਂ ‘ਤੇ ਹੋਵੇਗੀ ਚਰਚਾ
ਅੱਜ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੀ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਪੰਥ ਨਾਲ ਜੁੜੀ ਕਈ ਮੁੱਦਿਆਂ 'ਤੇ ਚਰਚਾ ਹੋਵੇਗੀ।
SGPC Meeting: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅੰਤਰਿੰਗ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਸਿੱਖ ਪੰਥ ਨਾਲ ਜੁੜੀ ਕਈ ਮੁੱਦਿਆਂ ‘ਤੇ ਵਿਚਾਰ ਚਰਚਾ ਹੋਵੇਗੀ। SGPC ਦੀ ਮੀਟਿੰਗ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਇਸ ਮੀਟਿੰਗ ਵਿੱਚ ਪੰਥ ਨਾਲ ਜੁੜੇ ਮੁਦਿਆਂ ‘ਤੇ ਚਰਚਾ ਹੋਵੇਗੀ। ਐਸਜੀਪੀਸੀ (Shiromani Gurdwara Parbandhak Committee) ਵੱਲੋਂ ਕਿਹਾ ਗਿਆ ਹੈ ਕਿ ਇਸ ਮੀਟਿੰਗ ਵਿੱਚ ਜਥੇਦਾਰ ਸਾਹਿਬ ਨੂੰ ਲੈ ਕੇ ਕੋਈ ਚਰਚਾ ਨਹੀਂ ਹੈ। ਜਥੇਦਾਰ ਸਾਹਿਬ ਸਾਰਿਆਂ ਲਈ ਸਤਿਕਾਰਯੋਗ ਹਨ।
ਜਥੇਦਾਰ ‘ਤੇ ਐਸਜੀਪੀਸੀ ਦਾ ਬਿਆਨ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲ ਤਖਤ ਸਾਹਿਬ ਦੀ ਗੱਦੀ ਤੋਂ ਉਤਾਰਨ ਦੀ ਚੱਲ ਰਹੀ ਚਰਚਾ ‘ਤੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸਾਡੀ ਜਰਨਲ ਮੀਟਿੰਗ ਹਰ ਮਹੀਨੇ ਬਾਅਦ ਹੁੰਦੀਆਂ ਹੈ। ਇਸ ਤਰ੍ਹਾਂ ਦੀ ਕੋਈ ਗੱਲ ਨਹੀਂ।
ਬੰਦੀ ਸਿੰਘਾਂ ਦੇ ਭਰੇ ਹੋਏ ਫਾਰਮ ਨੂੰ ਲੈ ਕੇ ਪੰਜਾਬ ਦੇ ਗਵਰਨਰ ਨੂੰ ਮਿਲਨ ਨੂੰ ਲੈ ਕੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੇ ਗਵਰਨਰ ਨੂੰ ਕੋਈ ਜਰੂਰੀ ਕੰਮ ਪੈ ਗਿਆ ਸੀ ਜਿਸ ਦੇ ਕਾਰਨ ਅਸੀਂ ਇਹ ਪ੍ਰੋਗਰਾਮ ਅੱਗੇ ਕਰ ਦਿੱਤਾ ਹੈ। ਧਾਮੀ ਨੇ ਕਿਹਾ ਅਸੀਂ ਦੇਸ਼ ਦੇ ਰਾਸ਼ਟਰਪਤੀ (President) ਨੂੰ ਮਿਲਨ ਦਾ ਸਮਾਂ ਮੰਗਿਆ ਹੈ ਉਥੇ ਬੇਅਦਬੀ ਦੇ ਮੁੱਦੇ ‘ਤੇ ਧਾਮੀ ਨੇ ਕਿਹਾ ਕਿ ਇਹ ਇੱਕ ਚਿੰਤਾ ਦਾ ਵਿਸ਼ਾ ਹੈ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਤੌਰ ‘ਤੇ ਯਤਨ ਕਰ ਰਹੀ ਹੈ ਅਤੇ ਸਰਕਾਰਾਂ ਨੂੰ ਵੀ ਚਾਹੀਦਾ ਹੈ ਕਿ ਇਨ੍ਹਾਂ ਗੱਲਾਂ ਵੱਲ ਧਿਆਨ ਦੇਵੇ।
ਉਥੇ ਹੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਮੀਡੀਏ ਨੂੰ ਦੱਸਿਆ ਕਿ ਜਥੇਦਾਰ ਸਾਹਬ ਦਾ ਮਸਲਾ ਕੋਈ ਛੋਟਾ ਮੋਟਾ ਮਸਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਬ ਸਾਡੇ ਲਈ ਸਤਿਕਾਰਯੋਗ ਹਨ ਪਿੱਛਲੇ ਲੰਬੇ ਸਮੇਂ ਤੋਂ ਜਥੇਦਾਰ ਸਾਹਿਬ ਨੇ ਅਕਾਲ ਤਖਤ ਸਾਹਿਬ ਦੇ ਰੁਤਬੇ ਲਈ ਮਹਾਨ ਸੇਵਾਵਾਂ ਦਿੱਤੀਆਂ ਹਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ