ਕੈਨੇਡਾ ਅਤੇ ਅਮਰੀਕਾ ਦੀ ਸਿੱਖ ਸੰਗਤਾਂ ਨਾਲ ਐਸਜੀਪੀਸੀ ਦੀ ਮੀਟਿੰਗ, ਕਈ ਮੁੱਦਿਆਂ ਤੇ ਚਰਚਾ
ਐਡਵੋਕੇਟ ਧਾਮੀ ਨੇ ਕਿਹਾ ਕਿ ਵਿਦੇਸ਼ ਦੀ ਸੰਗਤ ਵਲੋਂ ਸ਼੍ਰੋਮਣੀ ਕਮੇਟੀ ਦੇ ਧਿਆਨ ਵਿੱਚ ਕੌਮੀ ਮਸਲੇ ਲਿਆਂਦੇ ਗਏ ਹਨ ਅਤੇ ਸ਼੍ਰੋਮਣੀ ਕਮੇਟੀ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਦੇ ਕੌਮੀ ਮਸਲਿਆਂ ਦੇ ਹੱਲ ਲਈ ਪੂਰੀ ਤਰ੍ਹਾਂ ਸੁਹਿਰਦ ਹੈ।
ਫਤਿਹਗੜ੍ਹ ਸਾਹਿਬ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਗਿਆਨੀ ਗੁਰਮੁਖ ਸਿੰਘ ਇਕੱਤਰਤਾ ਹਾਲ ਵਿਖੇ ਕੈਨੇਡਾ ਅਤੇ ਅਮਰੀਕਾ ਦੀ ਸਿੱਖ ਸੰਗਤਾਂ ਨਾਲ ਮੀਟਿੰਗ ਕੀਤੀ, ਇਸ ਮੌਕੇ ਤੇ ਸਿੱਖ ਕੌਮ ਦੀ ਚੜਦੀਕਲਾ ਲਈ ਵਿਦੇਸ਼ਾਂ ਦੀ ਸਿੱਖ ਸੰਗਤ ਨਾਲ ਲੰਮਾ ਸਮਾਂ ਵਿਚਾਰ ਮੰਥਨ ਕੀਤਾ ਗਿਆ ਹੈ।
ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀ ਦੇ ਮਾਮਲੇ ਤੇ ਵਿਚਾਰਾਂ
ਮੀਟਿੰਗ ਵਿਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀ ਦੇ ਮਾਮਲੇ ਤੇ ਵਿਚਾਰਾਂ ਕੀਤੀਆਂ ਗਈਆਂ, ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਰ ਰਾਸ਼ਟਰੀ ਸਲਾਹਕਾਰ ਬੋਰਡ ਗਠਨ ਕੀਤਾ ਗਿਆ ਹੈ, ਜਿਸ ਦੇ ਜ਼ਰੀਏ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਦੇ ਕੌਮੀ ਮਸਲਿਆਂ ਸਬੰਧੀ ਸ਼੍ਰੋਮਣੀ ਕਮੇਟੀ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ,ਐਡਵੋਕੇਟ ਧਾਮੀ ਨੇ ਕਿਹਾ ਕਿ ਵਿਦੇਸ਼ ਦੀ ਸੰਗਤ ਵਲੋਂ ਸ਼੍ਰੋਮਣੀ ਕਮੇਟੀ ਦੇ ਧਿਆਨ ਵਿੱਚ ਕੌਮੀ ਮਸਲੇ ਲਿਆਂਦੇ ਗਏ ਹਨ ਅਤੇ ਸ਼੍ਰੋਮਣੀ ਕਮੇਟੀ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਦੇ ਕੌਮੀ ਮਸਲਿਆਂ ਦੇ ਹੱਲ ਲਈ ਪੂਰੀ ਤਰ੍ਹਾਂ ਸੁਹਿਰਦ ਹੈ।
ਵੱਧ ਤੋਂ ਵੱਧ ਸਿੱਖੀ ਨਾਲ ਜੁੜਣ ਦੀ ਅਪੀਲ
ਇਸ ਮੌਕੇ ਆਏ ਐਨਆਰਆਈ ਸਿੱਖਾਂ ਨੇ ਧਾਮੀ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਸਿੱਖੀ ਨਾਲ ਜੁੜਿਆ ਜਾਵੇ। ਉਥੇ ਹੀ ਉਹਨਾਂ ਨੇ ਕਿਹਾ ਕਿ ਐਸਜੀਪੀਸੀ ਨੂੰ ਪੀਜੀਆਈ ਦੀ ਤਰਾਂ ਪੰਜਾਬ ਦੇ ਵਿੱਚ ਵੀ ਵੱਡਾ ਹਸਪਤਾਲ ਬਣਾਉਣਾ ਚਾਹੀਦਾ ਹੈ। ਜਿਸ ਲਈ ਉਹ ਵੀ ਸਹਿਯੋਗ ਕਰਨਗੇ।