ਅੱਜ ਰਾਜੋਆਣਾ ਨੂੰ ਮਿਲੇਗਾ SGPC ਦਾ ਵਫ਼ਦ, ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਕਰਨਗੇ ਅਪੀਲ

Updated On: 

04 Dec 2023 14:33 PM

ਇੱਕ ਵਫ਼ਦ ਅੱਜ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਲਈ ਜੇਲ੍ਹ ਪਹੁੰਚੇਗਾ। ਵਫ਼ਦ ਵੱਲੋਂ ਅਪੀਲ ਕੀਤੀ ਜਾਵੇਗੀ ਕਿ 5 ਦਸੰਬਰ ਨੂੰ ਕੀਤੀ ਜਾਣ ਵਾਲੀ ਹੜ੍ਹਤਾਲ ਦਾ ਫੈਸਲਾ ਵਾਪਸ ਲਿਆ ਜਾਵੇ। ਐਸਜੀਪੀਸੀ ਕੋਸ਼ੀਸ਼ ਕਰੇਗਾ ਕਿ ਰਾਜੋਆਣਾ ਨੂੰ ਹੜਤਾਲ ਤੇ ਜਾਣ ਤੋਂ ਰੋਕਿਆ ਜਾਵੇ ਅਤੇ ਚਰਚਾ ਕਰਣਗੇ ਕੀ ਆਪਣਾ ਫੈਸਲਾ ਬਦਲ ਲੈਣ ।

ਅੱਜ ਰਾਜੋਆਣਾ ਨੂੰ ਮਿਲੇਗਾ SGPC ਦਾ ਵਫ਼ਦ, ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਕਰਨਗੇ ਅਪੀਲ
Follow Us On

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਵਫ਼ਦ ਅੱਜ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਨੂੰ ਮਿਲਣ ਲਈ ਜੇਲ੍ਹ ਪਹੁੰਚੇਗਾ। ਇਹ ਵਫ਼ਦ ਉਨ੍ਹਾਂ ਦੀ 5 ਦਸੰਬਰ ਤੋਂ ਸ਼ੁਰੂ ਹੋ ਰਹੀ ਭੁੱਖ ਹੜਤਾਲ ਨੂੰ ਰੋਕਣ ਲਈ ਕੋਸ਼ਿਸ਼ ਕਰੇਗੀ। ਇਸ ਵਫ਼ਦ ਚ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਬਿਕਰਮ ਸਿੰਘ ਮਜੀਠੀਆ ਮੌਜ਼ੂਦ ਰਹਿਣਗੇ। ਐਸਜੀਪੀਸੀ ਦਾ ਕਹਿਣਾ ਹੈ ਕਿ ਰਾਜੋਆਣਾ ਜਿੰਦਾ ਸ਼ਹੀਦ ਹੈ ਅਤੇ ਸਿੱਖ ਭਾਈਚਾਰਾ ਨਹੀਂ ਚਾਹੁੰਦਾ ਕਿ ਉਹ ਭੁੱਖ ਹੜਤਾਲ ‘ਤੇ ਜਾਣ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਨੇ ਐਨਆਰਆਈ ਸਿੱਖ ਜਥੇਬੰਦੀਆਂ ਨੂੰ ਵੀ ਆਪੀਲ ਕੀਤੀ ਹੈ ਕਿ ਉਹ ਰਾਜੋਆਣਾ ਦੀ ਸਜ਼ਾ ਦੇ ਮਾਮਲੇ ਨੂੰ ਇੰਟਰਨੈਸ਼ਲ ਪੱਧਰ ਤੇ ਚੁੱਕਣ ਦੀ ਮੰਗ ਕੀਤੀ ਹੈ। ਬਲਵੰਤ ਸਿੰਘ ਰਾਜੋਆਣਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਹਨ।

ਜਾਣਕਾਰੀ ਮਿਲ ਰਹੀ ਹੈ ਕਿ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਅੱਜ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਲਈ ਜਾਵੇਗਾ। ਨਾਲ ਹੀ ਇਸ ਵਫ਼ਦ ਵੱਲੋਂ ਅਪੀਲ ਕੀਤੀ ਜਾਵੇਗੀ ਕਿ 5 ਦਸੰਬਰ ਨੂੰ ਕੀਤੀ ਜਾਣ ਵਾਲੀ ਹੜ੍ਹਤਾਲ ਦਾ ਫੈਸਲਾ ਵਾਪਸ ਲਿਆ ਜਾਵੇ। ਐਸਜੀਪੀਸੀ ਮੈਂਬਰ ਉਨ੍ਹਾਂ ਨੂੰ ਮਿਲ ਕੇ ਭਵਿੱਖ ਦੀ ਰਣਨੀਤੀ ਬਾਰੇ ਚਰਚਾ ਕਰਨਗੇ। ਐਸਜੀਪੀਸੀ (SGPC) ਕੋਸ਼ੀਸ਼ ਕਰੇਗਾ ਕਿ ਰਾਜੋਆਣਾ ਨੂੰ ਹੜਤਾਲ ਤੇ ਜਾਣ ਤੋਂ ਰੋਕਿਆ ਜਾਵੇ ਅਤੇ ਚਰਚਾ ਕਰਣਗੇ ਕੀ ਆਪਣਾ ਫੈਸਲਾ ਬਦਲ ਲੈਣ।

ਨਾਲ ਹੀ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਨੂੰ ਲੈ ਕੇ 20 ਦਸੰਬਰ ਨੂੰ ਸਿੱਖ ਜਥੇਬੰਦੀਆਂ, ਕਿਸਾਨ ਜਥੇਬੰਦੀਆਂ ਅਤੇ ਐਨਆਰਆਈ ਸਿੱਖਾਂ ਨੂੰ ਦਿੱਲੀ ਦੇ ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ ਵਿਖੇ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਲਈ ਇੱਕ ਰੋਸ ਮਾਰਚ ਕੱਢਿਆ ਜਾਵੇਗਾ। ਇਹ ਰੋਸ ਮਾਰਚ ਬੰਗਲਾ ਸਾਹਿਬ ਤੋਂ ਰਾਸ਼ਟਰਪਤੀ ਭਵਨ ਤੱਕ ਕੱਢਿਆ ਜਾਵੇਗਾ। ਇਸ ਮੌਕੇ ਉਹ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ 26 ਲੱਖ ਭਰੇ ਫਾਰਮ ਸੌਂਪਣਗੇ।