ਬੀਬੀ ਜਗੀਰ ਕੌਰ ਨੂੰ SGPC ਦਾ ਨੋਟਿਸ, ਗੁਰਪ੍ਰਤਾਪ ਵਡਾਲਾ ਨੇ ਚੁੱਕੇ ਸਵਾਲ
Bibi Jagir Kaur: ਵਡਾਲਾ ਕਹਿ ਰਹੇ ਹਨ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੀ ਦੋਫਾੜ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਰਜਿੰਦਰ ਸਿੰਘ ਧਾਮੀ ਕਮੇਟੀ ਤੋਂ ਵੱਖ ਹੋ ਗਏ ਹਨ। ਉਨ੍ਹਾਂ ਇਸ ਫੈਸਲੇ ਦਾ ਵਿਰੋਧ ਕੀਤਾ ਹੈ। ਜਦਕਿ ਵਡਾਲਾ ਨੇ ਗਿਆਨੀ ਰਘੁਬੀਰ ਸਿੰਘ 'ਤੇ ਸਿਆਸਤ ਕਰਨ ਦੇ ਦੋਸ਼ ਲਾਏ ਹਨ।
Bibi Jagir Kaur: ਸ਼੍ਰੋਮਣੀ ਕਮੇਟੀ ਨੇ ਸਖ਼ਤ ਕਾਰਵਾਈ ਕਰਦਿਆਂ ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਜਾਰੀ ਨੋਟਿਸ ਵਿੱਚ ਐਸਜੀਪੀਸੀ ਨੇ ਇੱਕ ਹਫ਼ਤੇ ਵਿੱਚ ਜਵਾਬ ਮੰਗਿਆ ਹੈ। ਇਸ ਮਾਮਲੇ ਨੂੰ ਲੈ ਕੇ ਇੱਕ ਵਾਰ ਫਿਰ ਸਿਆਸੀ ਗਰਮਾਇਆ ਹੋਇਆ ਹੈ। ਦਰਅਸਲ ਅੱਜ ਬੀਬੀ ਜਗੀਰ ਕੌਰ ਅਤੇ ਗੁਰਪ੍ਰਤਾਪ ਵਡਾਲਾ ਨੇ ਇਸ ਮਾਮਲੇ ਨੂੰ ਲੈ ਕੇ ਜਲੰਧਰ ਦੇ ਇੱਕ ਨਿੱਜੀ ਹੋਟਲ ਵਿੱਚ ਸ਼ਾਮ 4 ਵਜੇ ਪ੍ਰੈਸ ਕਾਨਫਰੰਸ ਕੀਤੀ ਹੈ।
ਗੁਰਪ੍ਰਤਾਪ ਸਿੰਘ ਵਡਾਲਾ ਨੇ TV9 ਪੰਜਾਬੀ ਦੀ ਟੀਮ ਨੂੰ ਫ਼ੋਨ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ ਕਰਕੇ ਇੱਕ ਹਫ਼ਤੇ ਅੰਦਰ ਜਵਾਬ ਮੰਗਿਆ ਹੈ। ਪਰ ਇਸ ਤੋਂ ਪਹਿਲਾਂ ਸੁਖਬੀਰ ਬਾਦਲ ਖਿਲਾਫ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇੱਕ ਮਹੀਨਾ ਪਹਿਲਾਂ ਸ਼੍ਰੋਮਣੀ ਕਮੇਟੀ ਨੇ ਸੁਖਬੀਰ ਬਾਦਲ ਨੂੰ ਤਨਖ਼ਾਹੀਆਂ ਕਰਾਰ ਦਿੱਤਾ ਸੀ ਪਰ ਅੱਜ ਤੱਕ ਸੁਖਬੀਰ ਬਾਦਲ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਜਦੋਂਕਿ ਸ਼੍ਰੋਮਣੀ ਕਮੇਟੀ ਨੇ ਬੀਬੀ ਜਗੀਰ ਕੌਰ ਤੋਂ ਨੋਟਿਸ ਦਾ ਇੱਕ ਹਫ਼ਤੇ ਵਿੱਚ ਜਵਾਬ ਮੰਗਿਆ ਹੈ।
ਲੱਗੇ ਸਿਆਸਤ ਦੇ ਇਲਜ਼ਾਮ
ਵਡਾਲਾ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੀ ਦੋਫਾੜ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਰਜਿੰਦਰ ਸਿੰਘ ਧਾਮੀ ਕਮੇਟੀ ਤੋਂ ਵੱਖ ਹੋ ਗਏ ਹਨ। ਉਨ੍ਹਾਂ ਇਸ ਫੈਸਲੇ ਦਾ ਵਿਰੋਧ ਕੀਤਾ ਹੈ। ਜਦਕਿ ਵਡਾਲਾ ਨੇ ਗਿਆਨੀ ਰਘੁਬੀਰ ਸਿੰਘ ‘ਤੇ ਸਿਆਸਤ ਕਰਨ ਦੇ ਦੋਸ਼ ਲਾਏ ਹਨ।