SGPC ਵੱਲੋਂ ਦਿੱਲੀ ‘ਚ ਹੋਣ ਵਾਲਾ ਪ੍ਰਦਰਸ਼ਨ ਮੁਲਤਵੀ, ਰਵਨੀਤ ਬਿੱਟੂ ਨੇ ਕਿਹਾ- ਗ੍ਰਹਿ ਮੰਤਰੀ ਤੋਂ ਡਰਦਿਆਂ ਧਰਨਾ ਕੀਤਾ ਰੱਦ
ਲੁਧਿਆਣਾ ਤੋਂ ਕਾਂਗਰਸ ਦੇ ਸਾਂਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਥਕ ਪਾਰਟੀ ਦੇ ਆਗੂ ਕਹਿ ਲਾਏ ਜਾਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਬਕੇ ਦਾ ਸਾਹਮਣਾ ਕਰਨਾ ਪਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਬੇਅਦਬੀ ਦੌਰਾਨ ਮਾਰੇ ਗਏ ਸਿੱਖਾਂ ਦੇ ਪੁੱਤਰ ਵੱਲੋਂ ਵੀ ਮਰਨ ਵਰਤ ਤੇ ਬੈਠਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਬੰਦੀ ਸਿੰਘ ਮਾਮਲੇ ਦੇ ਵਿੱਚ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਸਮੇਤ ਬੰਦੀ ਸਿੰਘਾਂ ਦੇ ਮਾਮਲੇ ਦੇ ਵਿੱਚ ਦਿੱਲੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਨਾ ਦਿੱਤਾ ਜਾਣਾ ਸੀ ਅਤੇ ਇਸ ਵਿੱਚ ਲੋਕਾਂ ਦਾ ਸਹਿਯੋਗ ਵੀ ਮੰਗਿਆ ਗਿਆ ਸੀ। ਜਿਸ ਨੂੰ ਲੋਕਾਂ ਨੇ ਨਕਾਰਦੇ ਹੋਏ ਉਨ੍ਹਾਂ ਦਾ ਸਾਥ ਨਹੀਂ ਦਿੱਤਾ।
ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਥਕ ਪਾਰਟੀ ਦੇ ਆਗੂ ਕਹਿ ਲਾਏ ਜਾਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਬਕੇ ਦਾ ਸਾਹਮਣਾ ਕਰਨਾ ਪਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਬੇਅਦਬੀ ਦੌਰਾਨ ਮਾਰੇ ਗਏ ਸਿੱਖਾਂ ਦੇ ਪੁੱਤਰ ਵੱਲੋਂ ਵੀ ਮਰਨ ਵਰਤ ਤੇ ਬੈਠਣ ਦੀ ਤਿਆਰੀ ਕੀਤੀ ਜਾ ਰਹੀ ਹੈ।
20 ਦਸੰਬਰ ਨੂੰ ਹੋਣ ਵਾਲਾ ਪ੍ਰਦਰਸ਼ਨ ਮੁਲਤਵੀ
।ਬੰਦੀ ਸਿੱਖਾਂ ਦੀ ਰਿਹਾਈ ਅਤੇ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 20 ਦਸੰਬਰ ਨੂੰ ਦਿੱਲੀ ਵਿੱਚ ਹੋਣ ਵਾਲਾ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਗਿਆ ਹੈ। ਦਰਅਸਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਪ੍ਰਦਰਸ਼ਨ ‘ਤੇ ਇਤਰਾਜ਼ ਪ੍ਰਗਟਾਇਆ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਵੀ ਲਿਖਿਆ ਹੈ।
ਕੇਂਦਰ ਸਰਕਾਰ ਨੂੰ 31 ਦਸੰਬਰ ਤੱਕ ਦਾ ਅਲਟੀਮੇਟਮ
ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਜਿਨ੍ਹਾਂ ਨੇ ਮਿਲ ਕੇ ਫੈਸਲਾ ਕੀਤਾ ਸੀ ਕਿ ਸ਼ਾਂਤੀਪੂਰਨ ਗੱਲਬਾਤ ਰਾਹੀਂ ਹੱਲ ਲੱਭਿਆ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀ ਕੇਂਦਰ ਸਰਕਾਰ ਨੂੰ 31 ਦਸੰਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ।