AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਥੇਦਾਰਾਂ ਦੀ ਨਿਯੁਕਤੀ ਸਮੇਂ ਇੱਕ ਵਿਅਕਤੀ ਇੱਕ ਆਹੁਦੇ ਦਾ ਸਿਧਾਂਤ ਹੋਵੇਗਾ ਲਾਗੂ, ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਐਲਾਨ

ਪ੍ਰਧਾਨ ਹਰਜਿੰਦਰ ਧਾਮੀ ਨੇ ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਸਬੰਧੀ ਜਲਦ ਹੀ ਨਿਯਮ ਤੈਅ ਕੀਤੇ ਜਾਣਗੇ। ਇਸ ਕਾਰਜ ਵਾਸਤੇ ਉੱਚ ਪੱਧਰੀ ਕਮੇਟੀ ਕਾਇਮ ਹੋਵੇਗੀ।

ਜਥੇਦਾਰਾਂ ਦੀ ਨਿਯੁਕਤੀ ਸਮੇਂ ਇੱਕ ਵਿਅਕਤੀ ਇੱਕ ਆਹੁਦੇ ਦਾ ਸਿਧਾਂਤ ਹੋਵੇਗਾ ਲਾਗੂ, ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਐਲਾਨ
ਹਰਜਿੰਦਰ ਸਿੰਘ ਧਾਮੀ ਦੀ ਪੁਰਾਣੀ ਤਸਵੀਰ
lalit-sharma
| Updated On: 25 Mar 2025 04:15 AM IST

Harjindar Singh Dhami: ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ‘ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ। ਜੱਥੇਦਾਰਾਂ ਦੀਆਂ ਪਦਵੀਆਂ ਸਬੰਧੀ ਭਵਿੱਖ ‘ਚ ਸਿੱਖ ਸੰਪਰਦਾਵਾਂ ਦੇ ਰਾਏ ਮਸ਼ਵਰੇ ਨੂੰ ਅਣਗੌਲਿਆ ਨਹੀਂ ਕੀਤਾ ਜਾਵੇਗਾ। ਧਾਮੀ ਨੇ ਐਲਾਨ ਕੀਤਾ ਹੈ ਕਿ ਨਿਯੁਕਤੀ ਸਮੇਂ ਇੱਕ ਵਿਅਕਤੀ ਇੱਕ ਆਹੁਦੇ ਦਾ ਸਿਧਾਂਤ ਲਾਗੂ ਹੋਵੇਗਾ।

ਪ੍ਰਧਾਨ ਹਰਜਿੰਦਰ ਧਾਮੀ ਨੇ ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਸਬੰਧੀ ਜਲਦ ਹੀ ਨਿਯਮ ਤੈਅ ਕੀਤੇ ਜਾਣਗੇ। ਇਸ ਕਾਰਜ ਵਾਸਤੇ ਉੱਚ ਪੱਧਰੀ ਕਮੇਟੀ ਕਾਇਮ ਹੋਵੇਗੀ।

ਇਸ ਸਬੰਧੀ ਆਉਂਦੇ ਬਜਟ ਇਜਲਾਸ ‘ਚ ਮਤਾ ਲਿਆ ਕੇ ਪ੍ਰਵਾਨਗੀ ਲਈ ਜਾਵੇਗੀ। ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਜਥੇਦਾਰਾਂ ਦੀਆਂ ਇਨ੍ਹਾਂ ਸਤਿਕਾਰਤ ਪਦਵੀਆਂ ਤੇ ਇੱਕ ਵਿਅਕਤੀ ਇੱਕ ਅਹੁਦਾ ਦੀ ਨੀਤੀ ਲਾਗੂ ਕੀਤੀ ਜਾਵੇ। ਇਸੇ ਤਹਿਤ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਖਾਲੀ ਪਏ ਅਹੁਦੇ ਵਾਸਤੇ ਪੰਥਕ ਸੰਪਰਦਾਵਾਂ ਤੇ ਜਥੇਬੰਦੀਆਂ ਦੀ ਸਲਾਹ ਨਾਲ ਜਲਦ ਹੀ ਨਿਯੁਕਤੀ ਕਰ ਦਿੱਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਰਵਾਇਤਾਂ, ਪਰੰਪਰਾਵਾਂ ਤੇ ਇਤਿਹਾਸ ਸਾਡਾ ਮਾਰਗ ਦਰਸ਼ਨ ਹਨ। ਇਨ੍ਹਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ ਅਤੇ ਸਮੂਹਿਕ ਤੇ ਸੰਗਠਿਤ ਪ੍ਰਭਾਵ ਨਾਲ ਅੱਗੇ ਵਧਿਆ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਪਹਿਲਾਂ ਹੀ ਕੌਮ ਦੀਆਂ ਦੁਸ਼ਮਣ ਤਾਕਤਾਂ ਸਿੱਖ ਸੰਸਥਾਵਾਂ ਤੇ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਲਈ ਪੂਰਾ ਜ਼ੋਰ ਲਗਾ ਰਹੀਆਂ ਹਨ। ਜੇਕਰ ਕੌਮ ਨੇ ਇੱਕਜੁੱਟਤਾ ਦਾ ਪ੍ਰਭਾਵ ਨਾ ਦਿੱਤਾ ਤਾਂ ਸਿੱਖ ਵਿਰੋਧੀ ਸ਼ਕਤੀਆਂ ਆਪਣੀ ਮਨਸ਼ਾ ‘ਚ ਕਾਮਯਾਬ ਹੁੰਦੀਆਂ ਰਹਿਣਗੀਆਂ।

ਐਡਵੋਕੇਟ ਧਾਮੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਤਖ਼ਤ ਸਾਹਿਬਾਨ ਤੇ ਸੇਵਾ ਨਿਭਾਉਣ ਵਾਲੇ ਜਥੇਦਾਰ ਸਾਹਿਬਾਨ ਦੀ ਵਿਦਾਈ ਇਕ ਸਨਮਾਨਜਨਕ ਢੰਗ ਨਾਲ ਕੀਤੀ ਜਾਇਆ ਕਰੇਗੀ। ਇਹ ਵੀ ਯਤਨ ਕੀਤਾ ਜਾਵੇਗਾ ਕਿ ਪਿਛਲੇ ਸਮੇਂ ਦੌਰਾਨ ਸੇਵਾ ਮੁਕਤ ਕੀਤੇ ਸਿੰਘ ਸਾਹਿਬਾਨ ਨੂੰ ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਸੇਵਾ ਵੱਡੀ ਚੁਣੌਤੀ ਤੋਂ ਘੱਟ ਨਹੀਂ ਹੈ, ਜਿਸ ਪ੍ਰਤੀ ਉਹ ਸੁਚੇਤ ਵੀ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਅਸਤੀਫਾ ਦੇਣ ਬਾਅਦ ਸਾਰੀਆਂ ਹੀ ਧਾਰਮਿਕ, ਸਮਾਜਿਕ, ਸਿਆਸੀ ਧਿਰਾਂ ਦੇ ਨਾਲ ਨਾਲ ਸਤਿਕਾਰਤ ਸਿੰਘ ਸਾਹਿਬਾਨ ਨੇ ਸੇਵਾ ਸੰਭਾਲਣ ਦੀ ਪ੍ਰੇਰਣਾ ਕੀਤੀ ਸੀ। ਇਸ ਲਈ ਉਹ ਸਭ ਦਾ ਧੰਨਵਾਦ ਕਰਦੇ ਹਨ ਤੇ ਯਤਨ ਕਰਨਗੇ ਕਿ ਸਾਰਿਆਂ ਸੰਪਰਦਾਵਾਂ ਤੇ ਸੰਸਥਾਵਾਂ ਵੱਲੋਂ ਪ੍ਰਗਟ ਕੀਤੇ ਭਰੋਸੇ ਉੱਤੇ ਖਰਾ ਉਤਰ ਸਕਣ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...