SGPC ਮੁਲਾਜ਼ਮਾਂ ਲਈ 4% ਮਹਿੰਗਾਈ ਭੱਤਾ, ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਐਲਾਨ
ਮਹਿੰਗਾਈ ਦੇ ਮੱਦੇ ਨਜ਼ਰ ਐਸਜੀਪੀਸੀ ਦੇ ਮੁਲਾਜ਼ਮਾਂ ਲਈ 4% ਮਹਿੰਗਾਈ ਭੱਤਾ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਚਾਲੇ ਬਹਿਸ ਦੀ ਹੋਈ ਵੀਡੀਓ ਵਾਇਰਲ ਮਾਮਲੇ 'ਤੇ ਐਸਜੀਪੀਸੀ ਪ੍ਰਧਾਨ ਧਾਮੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਹਨੂੰ ਕੋਈ ਅਧਿਕਾਰ ਨਹੀਂ ਹੈ।

Harjinder Singh Dhami: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਐਸਜੀਪੀਸੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਹੋਈ। ਇਸ ਇਕੱਤਰਤਾ ਤੋਂ ਬਾਅਦ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਪ੍ਰੈਸ ਕਾਨਫਰਸ ਕੀਤੀ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਹਿਲਾਂ ਉਹਨਾਂ ਖਾਲਸਾ ਸਾਧਨਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਕੇਸਗੜ੍ਹ ਸਾਹਿਬ ਅਤੇ ਦਮਦਮਾ ਸਾਹਿਬ ਵਿਖੇ ਹੋਏ ਅੰਮ੍ਰਿਤ ਸੰਚਾਰ ਦੌਰਾਨ 13,258 ਪੁਰਾਣੀਆਂ ਨੇ ਅੰਮ੍ਰਿਤ ਸੰਚਾਰ ਕੀਤਾ ਹੈ। ਉਹਨਾਂ ਕਿਹਾ ਕਿ ਅੱਜ ਦੀ ਪ੍ਰੈਸ ਕਾਨਫਰੰਸ ਦਾ ਅਹਿਮ ਮੁੱਦਾ ਬੰਦੀ ਸਿੰਘਾਂ ਦੀ ਰਿਹਾਈ ਹੈ। ਉਹਨਾਂ ਕਿਹਾ ਕਿ ਸੁਪਰੀਮ ਕੋਰਟ ਆਫ ਇੰਡੀਆ ਅਤੇ ਪੀਐਮਓ ਆਫ ਇੰਡੀਆ ਨੂੰ ਵੀ ਇਸ ਸਬੰਧੀ ਫਿਰ ਤੋਂ ਲਿਖਿਆ ਜਾਵੇਗਾ।
ਉਹਨਾਂ ਕਿਹਾ ਕਿ 12 ਅਕਤੂਬਰ 2010 ਨੂੰ ਫਾਂਸੀ ਦੀ ਸਜ਼ਾ ਕਨਫਰਮ ਹੋਈ ਸੀ ਅਤੇ ਉਸ ਦੇ ਉੱਪਰ ਅਪੀਲ ਪਾਈ ਗਈ ਸੀ, ਫਿਰ 31 ਮਾਰਚ 2012 ਨੂੰ ਫਾਂਸੀ ਦੇਣ ਦੀ ਤਰੀਕ ਨਿਸ਼ਚਿਤ ਕੀਤੀ ਗਈ ਸੀ। ਬਾਅਦ ਵਿੱਚ ਫਿਰ ਅਪੀਲ ਪਾਉਣ ਤੋਂ ਬਾਅਦ ਫਾਂਸੀ ਦੀ ਸਜ਼ਾ ਦੇ ਉੱਪਰ ਪੱਕੇ ਤੌਰ ‘ਤੇ ਸਟੇਅ ਲਗਾ ਦਿੱਤਾ ਗਿਆ ਸੀ।
ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਮੌਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬੰਦੀ ਸਿੰਘਾਂ ਲਈ ਰਾਹਤ ਦੀ ਗੱਲ ਕੀਤੀ ਸੀ। ਉਸ ‘ਤੇ ਕੋਈ ਵੀ ਵਿਚਾਰ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਸਰਕਾਰ ਆਪਣੇ ਫੈਸਲੇ ਤੋਂ ਟੱਸ ਤੋਂ ਮੱਸ ਨਹੀਂ ਹੋਈ ਐਸਜੀਪੀਸੀ ਪ੍ਰਧਾਨ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਵਾਣਾ ਨਾਲ ਉਹ ਖੁਦ ਮੁਲਾਕਾਤ ਕਰਕੇ ਆਏ ਹਨ। ਉਹਨਾਂ ਨੇ ਜਲਦ ਤੋਂ ਜਲਦ ਇਸ ਮੁੱਦੇ ਨੂੰ ਨਿਪਟਾਉਣ ਲਈ ਵੀ ਕਿਹਾ ਹੈ।
ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਮਹਿੰਗਾਈ ਦੇ ਮੱਦੇ ਨਜ਼ਰ ਐਸਜੀਪੀਸੀ ਦੇ ਮੁਲਾਜ਼ਮਾਂ ਲਈ 4% ਮਹਿੰਗਾਈ ਭੱਤਾ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਚਾਲੇ ਬਹਿਸ ਦੀ ਹੋਈ ਵੀਡੀਓ ਵਾਇਰਲ ਮਾਮਲੇ ‘ਤੇ ਐਸਜੀਪੀਸੀ ਪ੍ਰਧਾਨ ਧਾਮੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਹਨੂੰ ਕੋਈ ਅਧਿਕਾਰ ਨਹੀਂ ਹੈ।
ਇਹ ਵੀ ਪੜ੍ਹੋ
ਅੱਗੇ ਉਹਨਾਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਐਸਜੀਪੀਸੀ ਵੱਲੋਂ ਬੜੇ ਹੀ ਸ਼ਰਧਾ ਦੇ ਸਤਿਕਾਰ ਨਾਲ ਮਨਾਈ ਜਾਵੇਗੀ। ਅਕਾਲੀ ਦਲ ਦੇ ਪ੍ਰਧਾਨਗੀ ਦੀ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਗੈਰ ਹਾਜ਼ਰੀ ਤੇ ਉਹ ਬੋਲੇ ਉਸ ਸਮੇਂ ਉਹ ਸਿਹਤ ਪੱਖੋਂ ਠੀਕ ਨਹੀਂ ਸਨ, ਜਿਸ ਕਰਕੇ ਉਹ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਨਹੀਂ ਹੋ ਪਾਏ।