SGPC V/S CM Maan: ਮੁੱਖ ਮੰਤਰੀ ਮਾਨ ਦੇ ਟਵੀਟ ‘ਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਬਿਆਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ 'ਤੇ ਕੀਤੇ ਟਵੀਟ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ।

SGPC V/S CM Mann: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Singh Mann) ਦੇ ਟਵੀਟ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। CM ਮਾਨ ਨੂੰ ਸਲਾਹ ਦਿੰਦਿਆਂ ਹੋਇਆ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਦੋਂ ਤੁਹਾਨੂੰ ਇਤਿਹਾਸ ਬਾਰੇ ਕੋਈ ਜਾਣਕਾਰੀ ਹੀ ਨਹੀਂ ਹੈ ਤਾਂ ਤੁਸੀਂ ਇਸ ਤਰ੍ਹਾਂ ਦੀਆਂ ਗੱਲਾਂ ਕਰਨ ਦਾ ਕੀ ਮਤਲਬ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ
ਉਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਐਸਪੀਐਸ ਪਰਮਾਰ ਦੀ ਪ੍ਰਧਾਨਗੀ ਹੇਠ ਸੀਟ ਬਣਾਈ ਗਈ ਸੀ। ਇਸ ਵਿੱਚ ਕਿਤੇ ਵੀ ਅਕਾਲੀ ਦਲ ਜਾਂ ਅਕਾਲੀ ਦਲ ਦੇ ਕਿਸੇ ਵੱਡੇ ਆਗੂ ਦਾ ਨਾਂ ਨਹੀਂ ਹੈ।ਇੱਕ ਅਜਿਹੀ ਰਾਜਨੀਤਕ ਪਾਰਟੀ ਜਿਸ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਲਜ਼ਾਮ ਲੱਗਦੇ ਨੇ ਉਸ ਪਾਰਟੀ ਦੇ ਹੱਕ ਚ SGPC ਦੇ ਪ੍ਰਧਾਨ ਦੁਆਰਾ ਵੋਟਾਂ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ ??? ਕੀ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਹੀਂ ??
— Bhagwant Mann (@BhagwantMann) April 30, 2023ਇਹ ਵੀ ਪੜ੍ਹੋ
‘CM ਨੂੰ ਸਿੱਖ ਇਤਿਹਾਸ ਬਾਰੇ ਕੋਈ ਜਾਣਕਾਰੀ ਨਹੀਂ’
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੀਐਮ ਮਾਨ ਨੂੰ ਸਿੱਖ ਮਰਿਆਦਾ ਦਾ ਅਧਿਐਨ ਕਰਨਾ ਚਾਹੀਦਾ ਸੀ, ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦੇ 103 ਸਾਲ ਪੁਰਾਣੇ ਇਤਿਹਾਸ ਦੀ ਜਾਣਕਾਰੀ ਨਹੀਂ ਹੈ। ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ ਅਤੇ 1 ਮਹੀਨੇ ਬਾਅਦ ਸ਼੍ਰੋਮਣੀ ਅਕਾਲੀ ਦਲ ਪਾਰਟੀ ਬਣਾਈ ਗਈ ਸੀ ।‘ਜ਼ਿਮਨੀ ਚੋਣ ਦੀ ਹਾਰ ਦੀ ਬੌਖਲਾਹਟ ਤੋਂ ਘਬਰਾਏ CM’
SGPC (Shiromani Gurdwara Parbandhak Committee) ਅਤੇ ਅਕਾਲੀ ਦਲ ਇੱਕ ਦੂਜੇ ਦੇ ਪੂਰਕ ਹਨ ਅਤੇ ਦੋਵੇਂ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਇਕੱਠੇ ਚਲਦੇ ਹਨ। ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਉਂਦੇ ਹੋਇਆ ਉਨ੍ਹਾਂ ਨੇ ਕਿਹਾ ਕਿ ਅਜਿਹਾ ਕਰਨ ਵਾਲੇ ਬਹੁਤ ਸਾਰੇ ਹਨ ਅਤੇ ਉਹਨਾਂ ਨੂੰ ਆਪਣੇ ਪਿੱਛੇ ਝਾਤ ਮਾਰ ਲੈਣੀ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਜਲੰਧਰ ਦੀ ਜ਼ਿਮਨੀ ਚੋਣ ਦੀ ਹਾਰ ਦੇ ਬੌਖਲਾਹਟ ਕਾਰਨ ਇਸ ਤਰ੍ਹਾਂ ਦੀਆਂ ਗੱਲਾਂ ਕਹਿ ਰਹੇ ਹਨ।‘ਲੋਕਾਂ ਨੂੰ ਇਨਸਾਫ਼ ਦਿਵਾਉਣਾ ਸਰਕਾਰਾਂ ਦਾ ਕੰਮ’
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਸੀਐਮ ਮਾਨ ਦੇ ਟਵੀਟ ‘ਤੇ ਕਿਹਾ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਪਿਛਲੇ 7 ਸਾਲਾਂ ਤੋਂ ਇਸ ਮਾਮਲੇ ‘ਤੇ ਸਿਆਸਤ ਕੀਤੀ ਜਾ ਰਹੀ ਹੈ ਅਤੇ ਅਜਿਹੇ ਸ਼ਬਦ ਬੋਲ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਈਕੋਰਟ ਨੇ ਇੱਕ ਸੀਟ ਬਣਾਈ ਸੀ, ਜਿਸ ਨੇ ਆਈਜੀ ਐਸਪੀਐਸ ਪਰਮਾਰ ਦੀ ਅਗਵਾਈ ਵਿੱਚ ਬੇਅਦਬੀ ਮਾਮਲੇ ਦੀ ਜਾਂਚ ਕੀਤੀ ਸੀ। ਆਈਜੀ ਨੇ ਬੇਅਦਬੀ ਕਾਂਡ ਦੀ ਰਿਪੋਰਟ ਦਾ ਚਲਾਨ ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਸੀ। ਉਸ ਚਲਾਨ ਦੀ ਕਾਪੀ ਤਿਆਰ ਕੀਤੀ ਗਈ ਸੀ, ਜਿਸ ਦੇ ਅੰਤ ਵਿੱਚ ਇਹ ਲਿਖਿਆ ਗਿਆ ਸੀ ਕਿ ਇਸ ਬੇਅਦਬੀ ਮਾਮਲੇ ਵਿੱਚ ਹੋਰ ਜਾਂਚ ਕਰਨ ਦੀ ਲੋੜ ਨਹੀਂ ਹੈ। ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਬਣੀ ਤਾਂ ਇੱਕ ਮਹੀਨੇ ਬਾਅਦ ਉਨ੍ਹਾਂ ਨੂੰ ਉਹ ਕਾਪੀ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਉਹੀ ਰਿਪੋਰਟ ਵਿੱਚ ਦਿਖਾਉਣਾ ਚਾਹੀਦਾ ਹੈ ਜਿਸ ਵਿੱਚ ਇੱਕ ਵੀ ਮਾਮਲੇ ਵਿੱਚ ਅਕਾਲੀ ਦਲ ਜਾਂ ਅਕਾਲੀ ਦਲ ਦੇ ਕਿਸੇ ਆਗੂ ਦਾ ਨਾਮ ਆਇਆ ਹੈ। ਹੁਣ ਸੀਐਮ ਭਗਵੰਤ ਮਾਨ ਦੱਸਣ ਕਿ ਪੰਜਾਬ ਵਿੱਚ ਵੀ ਤਿੰਨ ਥਾਵਾਂ ‘ਤੇ ਅਜਿਹਾ ਹੋਇਆ ਹੈ, ਤਾਂ ਉਨ੍ਹਾਂ ਮਾਮਲਿਆਂ ਵਿੱਚ ਕੀ ਕੀਤਾ ਗਿਆ ਹੈ। ਲੋਕਾਂ ਨੂੰ ਇਨਸਾਫ਼ ਦਿਵਾਉਣਾ ਸਰਕਾਰਾਂ ਦਾ ਕੰਮ ਹੈ, ਪਰ ਉਨ੍ਹਾਂ ਨੇ ਸਿਰਫ਼ ਸਿਆਸਤ ਕੀਤੀ ਹੈ।
CM ਮਾਨ ‘ਤੇ ਬਿਕਰਮਜੀਤ ਮਜੀਠੀਆ ਦਾ ਬਿਆਨ
ਬਿਕਰਮਜੀਤ ਸਿੰਘ ਮਜੀਠੀਆ (Bikram Singh Majithia) ਨੇ ਮੁੱਖ ਮੰਤਰੀ ਭਗਵੰਤ ਮਾਨ ਦੇ SGPC ਪ੍ਰਧਾਨ ਦੇ ਟਵੀਟ ‘ਤੇ ਕਿਹਾ ਕਿ ਉਹ ਸ਼ਰਾਬੀ ਹੈ ਅਤੇ ਕੋਈ ਨਹੀਂ ਸੁਣਦਾ ਕਿ ਸ਼ਰਾਬੀ ਕੀ ਲਿਖਦਾ ਹੈ ਜਾਂ ਕਹਿੰਦਾ ਹੈ, ਇਸ ਨਾਲ ਕੋਈ ਫਰਕ ਨਹੀਂ ਪੈਂਦਾ।
ਕੁਲਦੀਪ ਸਿੰਘ ਧਾਲੀਵਾਲ ਨੇ ਕੀ ਕਿਹਾ?
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਐਸਜੀਪੀਸੀ ਦੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲਈ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਇਹ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਸਜੀਪੀਸੀ ਦਾ ਪ੍ਰਚਾਰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ। ਉਹ ਸਿੱਖਾਂ ਅਤੇ ਸਿੱਖੀ ਨਾਲ ਬੇਇਨਸਾਫ਼ੀ ਕਰ ਰਹੇ ਹਨ ।ਉਨ੍ਹਾਂ ਕਿਹਾ ਕਿ ਐਸਜੀਪੀਸੀ ਮੁਖੀ ਦਾ ਕੰਮ ਸਿੱਖੀ ਦਾ ਪ੍ਰਚਾਰ ਕਰਨਾ ਹੈ। ਸਿੱਖੀ ਨੂੰ ਅੱਗੇ ਵਧਾਉਣਾ ਹੈ ਨਾ ਕਿ ਕਿਸੇ ਦਾ ਪ੍ਰਚਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਅਕਾਲ ਤਖ਼ਤ ਦੇ ਜਥੇਦਾਰ ਨੂੰ ਵੀ ਮਿਲਣਗੇ ਅਤੇ ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਤੋਂ ਪੁੱਛਗਿੱਛ ਕਰਨਗੇ।