ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

SGPC ਪ੍ਰਧਾਨ ਨੇ ਧਾਮਾਕਿਆਂ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ, ਕਿਹਾ- ‘ਬਣਾਵਾਂਗੇ ਖੁਦ ਦੀ ਟਾਸਕ ਫੋਰਸ’

ਦਰਬਾਰ ਸਾਹਿਬ ਨੇੜੇ ਹੋਏ ਤੀਸਰੇ ਧਮਾਕੇ ਨੂੰ ਲੈ ਕੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਹੁਤ ਮੰਦਭਾਗੀ ਘਟਨਾ ਦੱਸਿਆ ਹੈ। ਇਸ ਘਟਨਾ ਨੂੰ ਲੈ ਕੇ ਹਰਜਿੰਦਰ ਧਾਮੀ ਨੇ ਪੰਜਾਬ ਸਰਕਾਰ 'ਤੇ ਸਵਾਲ ਚੁੱਕੇ ਹਨ।

SGPC ਪ੍ਰਧਾਨ ਨੇ ਧਾਮਾਕਿਆਂ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ, ਕਿਹਾ- ‘ਬਣਾਵਾਂਗੇ ਖੁਦ ਦੀ ਟਾਸਕ ਫੋਰਸ’
Follow Us
lalit-sharma
| Updated On: 11 May 2023 10:18 AM

ਅੰਮ੍ਰਿਤਸਰ ਨਿਊਜ਼: SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਰਬਾਰ ਸਾਹਿਬ ਨੇੜੇ ਹੋਏ ਧਾਮਾਕਿਆਂ ਨੂੰ ਲੈ ਕੇ ਸੂਬਾ ਸਰਕਾਰ ‘ਤੇ ਸਵਾਲ ਚੁੱਕੇ ਹਨ। ਹਰਜਿੰਦਰ ਸਿੰਘ ਧਾਮੀ ਨੇ ਤੀਸਰੇ ਧਮਾਕੇ ਦੀ ਘਟਨਾ ਨੂੰ ਬਹੁਤ ਮੰਦਭਾਗੀ ਘਟਨਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab Government) ਇਸ ਘਟਨਾ ਵਿੱਚ ਫੇਲ ਸਾਬਤ ਹੋਈ ਹੈ। ਇਹ ਧਾਮਕੇ ਡੂੰਘੀ ਸਾਜ਼ਿਸ਼ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਹਿਲਾਂ ਡੂੰਘਾਈ ਨਾਲ ਜਾਂਚ ਕੀਤੀ ਹੁੰਦੀ ਤਾਂ ਅੱਜ ਦੀ ਘਟਨਾ ਨਾ ਵਾਪਰਦੀ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੁਲਿਸ ਨੇ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਕ੍ਰਿਪਾ ਕਾਰਨ ਵੱਡਾ ਨੁਕਸਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਅੱਜ ਦੀ ਘਟਨਾ ਵਿੱਚ ਸਾਡੇ ਸੇਵਾਦਾਰਾਂ ਵੱਲੋਂ ਸੀਸੀਟੀਵੀ ਕੈਮਰਿਆਂ ‘ਤੇ ਪੂਰੀ ਨਿਗਾਹ ਲਗਾਈ ਗਈ। ਜਿਸ ਤੋਂ ਬਾਅਦ ਸੇਵਾਦਾਰਾਂ ਵੱਲੋਂ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਅਤੇ ਪੁਲਿਸ ਨੂੰ ਸੌਂਪ ਦਿੱਤਾ।

ਹਰਜਿੰਦਰ ਸਿੰਘ ਧਾਮੀ ਹੋਰਾਂ ਨੇ ਦੱਸਿਆ ਕਿ ਇੱਕ ਨਵੇਂ ਵਿਆਹੇ ਜੋੜੇ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਮੌਕੇ ‘ਤੇ ਪੁਹੰਚੀ ਪੰਜਾਬ ਪੁਲਿਸ (Punjab Police) ਨੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਸੇਵਾਦਾਰਾਂ ਨੂੰ ਕਾਗਜ਼ਾਂ ਦੇ ਕੁਝ ਟੁਕੜੇ ਮਿਲੇ ਸਨ ਜਿਨ੍ਹਾਂ ਨੂੰ ਪੁਲਿਸ ਦੇ ਸਪੁਰਦ ਕਰ ਦਿੱਤਾ ਗਿਆ ਹੈ।

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਲੋਕਾਂ ਨੂੰ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਠੀਕ ਹੈ। ਅਸੀਂ ਜਲਦ ਗੁਰੂ ਘਰ ਵਿੱਚ ਸਕੈਨਰ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਸੰਗਤ ਗੁਰੂ ਘਰ ਵਿੱਚ ਆਉਂਦੀ ਹੈ ਉਨ੍ਹਾਂ ਨੂੰ ਚੰਗੇ ਤਰਿਕੇ ਨਾਲ ਸਕੈਨ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਗੁਰੂ ਘਰਾਂ ਨੂੰ ਹੀ ਕਿਉਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਪਿੱਛੇ ਸਿਆਸੀ ਮਨਸ਼ਾ ਨਜ਼ਰ ਆ ਰਹੀ ਹੈ। ਐਸਜੀਪੀਸੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਨਾਲ ਘਟ ਤੋਂ ਘਟ ਸਮਾਨ ਲਿਆਉਣ ਚਾਹੀਦਾ ਹੈ।

ਸੁਰੱਖਿਆ ਲਈ ਬਣਾਈ ਜਾਵੇਗੀ ਟਾਸਕ ਫੋਰਸ- SGPC

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਨੂੰ ਹੁਣ ਆਪਣੀ ਸੁਰੱਖਿਆ ਦਾ ਜ਼ਿੰਮਾ ਉਠਾਉਣਾ ਹੈ। ਸੁਰੱਖਿਆ ਲਈ ਅਸੀਂ ਟਾਸਕ ਫੋਰਸ ਬਣਾਵਾਂਗੇ। ਹਰਜਿੰਦਰ ਸਿੰਘ ਧਾਮੀ ਅਤੇ ਹੋਰ ਐਸਜੀਪੀਸੀ ਦੇ ਮੈਂਬਰ ਘਟਨਾਸਥਲ ‘ਤੇ ਪੁਹੰਚੇ ਕੇ ਜਾਇਜਾ ਲਿਆ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?
ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?...
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ...
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ...
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ...
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ...
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ...
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ...
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!...
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?...