Subscribe to
Notifications
Subscribe to
Notifications
ਅੰਮ੍ਰਿਤਸਰ ਨਿਊਜ਼: SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਰਬਾਰ ਸਾਹਿਬ ਨੇੜੇ ਹੋਏ ਧਾਮਾਕਿਆਂ ਨੂੰ ਲੈ ਕੇ ਸੂਬਾ ਸਰਕਾਰ ‘ਤੇ ਸਵਾਲ ਚੁੱਕੇ ਹਨ। ਹਰਜਿੰਦਰ ਸਿੰਘ ਧਾਮੀ ਨੇ ਤੀਸਰੇ ਧਮਾਕੇ ਦੀ ਘਟਨਾ ਨੂੰ ਬਹੁਤ ਮੰਦਭਾਗੀ ਘਟਨਾ ਦੱਸਿਆ ਹੈ। ਉਨ੍ਹਾਂ ਕਿਹਾ ਕਿ
ਪੰਜਾਬ ਸਰਕਾਰ (Punjab Government) ਇਸ ਘਟਨਾ ਵਿੱਚ ਫੇਲ ਸਾਬਤ ਹੋਈ ਹੈ। ਇਹ ਧਾਮਕੇ ਡੂੰਘੀ ਸਾਜ਼ਿਸ਼ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਹਿਲਾਂ ਡੂੰਘਾਈ ਨਾਲ ਜਾਂਚ ਕੀਤੀ ਹੁੰਦੀ ਤਾਂ ਅੱਜ ਦੀ ਘਟਨਾ ਨਾ ਵਾਪਰਦੀ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੁਲਿਸ ਨੇ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਕ੍ਰਿਪਾ ਕਾਰਨ ਵੱਡਾ ਨੁਕਸਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਅੱਜ ਦੀ ਘਟਨਾ ਵਿੱਚ ਸਾਡੇ ਸੇਵਾਦਾਰਾਂ ਵੱਲੋਂ ਸੀਸੀਟੀਵੀ ਕੈਮਰਿਆਂ ‘ਤੇ ਪੂਰੀ ਨਿਗਾਹ ਲਗਾਈ ਗਈ। ਜਿਸ ਤੋਂ ਬਾਅਦ ਸੇਵਾਦਾਰਾਂ ਵੱਲੋਂ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਅਤੇ ਪੁਲਿਸ ਨੂੰ ਸੌਂਪ ਦਿੱਤਾ।
ਹਰਜਿੰਦਰ ਸਿੰਘ ਧਾਮੀ ਹੋਰਾਂ ਨੇ ਦੱਸਿਆ ਕਿ ਇੱਕ ਨਵੇਂ ਵਿਆਹੇ ਜੋੜੇ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਮੌਕੇ ‘ਤੇ ਪੁਹੰਚੀ
ਪੰਜਾਬ ਪੁਲਿਸ (Punjab Police) ਨੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਸੇਵਾਦਾਰਾਂ ਨੂੰ ਕਾਗਜ਼ਾਂ ਦੇ ਕੁਝ ਟੁਕੜੇ ਮਿਲੇ ਸਨ ਜਿਨ੍ਹਾਂ ਨੂੰ ਪੁਲਿਸ ਦੇ ਸਪੁਰਦ ਕਰ ਦਿੱਤਾ ਗਿਆ ਹੈ।
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਲੋਕਾਂ ਨੂੰ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਠੀਕ ਹੈ। ਅਸੀਂ ਜਲਦ ਗੁਰੂ ਘਰ ਵਿੱਚ ਸਕੈਨਰ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਸੰਗਤ ਗੁਰੂ ਘਰ ਵਿੱਚ ਆਉਂਦੀ ਹੈ ਉਨ੍ਹਾਂ ਨੂੰ ਚੰਗੇ ਤਰਿਕੇ ਨਾਲ ਸਕੈਨ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਗੁਰੂ ਘਰਾਂ ਨੂੰ ਹੀ ਕਿਉਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਪਿੱਛੇ ਸਿਆਸੀ ਮਨਸ਼ਾ ਨਜ਼ਰ ਆ ਰਹੀ ਹੈ। ਐਸਜੀਪੀਸੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਨਾਲ ਘਟ ਤੋਂ ਘਟ ਸਮਾਨ ਲਿਆਉਣ ਚਾਹੀਦਾ ਹੈ।
ਸੁਰੱਖਿਆ ਲਈ ਬਣਾਈ ਜਾਵੇਗੀ ਟਾਸਕ ਫੋਰਸ- SGPC
ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਨੂੰ ਹੁਣ ਆਪਣੀ ਸੁਰੱਖਿਆ ਦਾ ਜ਼ਿੰਮਾ ਉਠਾਉਣਾ ਹੈ। ਸੁਰੱਖਿਆ ਲਈ ਅਸੀਂ ਟਾਸਕ ਫੋਰਸ ਬਣਾਵਾਂਗੇ। ਹਰਜਿੰਦਰ ਸਿੰਘ ਧਾਮੀ ਅਤੇ ਹੋਰ ਐਸਜੀਪੀਸੀ ਦੇ ਮੈਂਬਰ ਘਟਨਾਸਥਲ ‘ਤੇ ਪੁਹੰਚੇ ਕੇ ਜਾਇਜਾ ਲਿਆ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ