ਐਡਵੋਕੇਟ ਧਾਮੀ ਨੇ ਲਗਾਈ ਜਿੱਤ ਦੀ ਹੈਟਰਿਕ, ਤੀਜੀ ਵਾਰ ਬਣੇ SGPC ਦੇ ਪ੍ਰਧਾਨ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਜੀ ਵਾਰ ਪ੍ਰਧਾਨ ਬਣੇ ਹਨ। ਐਸਜੀਪੀਸੀ ਦੇ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਦੀ ਹੈਟਰਿਕ ਦਰਜ ਕੀਤੀ ਹੈ। ਹਰਜਿੰਦਰ ਸਿੰਘ ਧਾਮੀ ਨੂੰ ਕੁੱਲ 118 ਵੋਟਾਂ ਪਈਆਂ। ਉਥੇ ਹੀ ਵਿਰੋਧੀ ਧਿਰ ਦੇ ਉਮੀਵਾਰ ਬਾਬਾ ਬਲਬੀਰ ਸਿੰਘ ਘੁੰਨਸ ਨੂੰ ਹਰਜਿੰਦਰ ਸਿੰਘ ਧਾਮੀ ਨੇ 76 ਵੋਟਾਂ ਨਾਲ ਹਰਾਇਆ।
ਅੰਮ੍ਰਿਤਸਰ ਨਿਊਜ਼। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਜੀ ਵਾਰ ਪ੍ਰਧਾਨ ਬਣੇ ਹਨ। ਐਸਜੀਪੀਸੀ ਦੇ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਦੀ ਹੈਟਰਿਕ ਦਰਜ ਕੀਤੀ ਹੈ। ਹਰਜਿੰਦਰ ਸਿੰਘ ਧਾਮੀ ਨੂੰ ਕੁੱਲ 118 ਵੋਟਾਂ ਪਈਆਂ। ਉਥੇ ਹੀ ਵਿਰੋਧੀ ਧਿਰ ਦੇ ਉਮੀਵਾਰ ਬਾਬਾ ਬਲਬੀਰ ਸਿੰਘ ਘੁੰਨਸ ਨੂੰ ਹਰਜਿੰਦਰ ਸਿੰਘ ਧਾਮੀ ਨੇ 76 ਵੋਟਾਂ ਨਾਲ ਹਰਾਇਆ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਕੁੱਲ 118 ਵੋਟਾਂ ਪਈਆਂ। ਉਥੇ ਹੀ ਬਾਬਾ ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਪਈਆਂ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਬੀਬੀ ਜਗੀਰ ਕੌਰ ਵੱਲੋਂ ਪ੍ਰਧਾਨ ਦੇ ਉਮੀਦਵਾਰ ਵਜੋਂ ਬਾਬਾ ਬਲਬੀਰ ਸਿੰਘ ਘੁੰਨਸ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਦੀ ਦਾਅਵੇਦਾਰੀ ਸ਼ੁਰੂ ਤੋਂ ਹੀ ਮਜ਼ਬੂਤ ਸੀ। ਵੋਟਿੰਗ ਤੋਂ ਪਹਿਲਾਂ ਹੀ ਇਹ ਲੱਗਭੱਗ ਸਪੱਸ਼ਟ ਸੀ ਕਿ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਦੇ ਅਹੁਦੇ ‘ਤੇ ਜਿੱਤ ਦੀ ਹੈਟ੍ਰਿਕ ਲਗਾਉਣਗੇ।
ਇਹ ਵੀ ਪੜ੍ਹੋ
ਬੰਦੀ ਸਿੱਖਾਂ ਦੀ ਰਿਹਾਈ ਦਾ ਮਤਾ ਪਾਸ
ਹਰਜਿੰਦ ਸਿੰਘ ਧਾਮੀ ਦੇ ਮੁਖੀ ਬਣਦਿਆਂ ਹੀ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਪਹਿਲਾ ਮਤਾ ਪਾਸ ਕੀਤਾ ਗਿਆ ਹੈ। ਇਸ ਵਿੱਚ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਸਿੱਖਾਂ ਨੂੰ ਦਬਾਇਆ ਜਾ ਰਿਹਾ ਹੈ। ਬੰਦੀ ਸਿੱਖਾਂ ਦੀ ਰਿਹਾਈ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਨਾਲ ਹੀ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਵੀ ਕੀਤੀ ਗਈ ਹੈ।