ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ‘ਤੇ ਹੰਗਾਮਾ, SGPC ਨੇ ਪੁੱਛਿਆ- ਵਿਸ਼ੇਸ਼ ਹਮਦਰਦੀ ਕਿਉਂ ?

Published: 

20 Jan 2024 22:55 PM

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ 50 ਦਿਨਾਂ ਦੀ ਪੈਰੋਲ ਨੂੰ ਲੈ ਕੇ ਹੰਗਾਮਾ ਸ਼ੁਰੂ ਹੋ ਗਿਆ ਹੈ। ਸਿੱਖਾਂ ਦੀ ਸਰਵਉੱਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਅੰਸ਼ੁਲ ਛਤਰਪਤੀ ਨੇ ਕਿਹਾ ਕਿ ਰਾਮ ਰਹੀਮ ਕਾਤਲ ਅਤੇ ਬਲਾਤਕਾਰੀ ਹੈ। ਰਾਮ ਰਹੀਮ ਕਤਲ ਅਤੇ ਬਲਾਤਕਾਰ ਦੇ ਇੱਕ ਕੇਸ ਵਿੱਚ ਸਜ਼ਾ ਕੱਟ ਰਿਹਾ ਹੈ।

ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਤੇ ਹੰਗਾਮਾ, SGPC ਨੇ ਪੁੱਛਿਆ- ਵਿਸ਼ੇਸ਼ ਹਮਦਰਦੀ ਕਿਉਂ ?

ਡੇਰਾ ਮੁਖੀ ਰਾਮ ਰਹੀਮ ਦੀ ਪੁਰਾਣੀ ਤਸਵੀਰ

Follow Us On

ਸਿਰਸਾ ਸਥਿਤ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ 50 ਦਿਨਾਂ ਦੀ ਪੈਰੋਲ ਨੂੰ ਲੈ ਕੇ ਹੰਗਾਮਾ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਅਤੇ ਸਿੱਖਾਂ ਦੀ ਸਰਵਉੱਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਹਰਿਆਣਾ ਸਰਕਾਰ ਦੇ ਇਰਾਦਿਆਂ ‘ਤੇ ਸਵਾਲ ਖੜ੍ਹੇ ਕੀਤੇ। ਪੱਤਰਕਾਰ ਛਤਰਪਤੀ ਦੇ ਪੁੱਤਰ ਨੇ ਕਿਹਾ ਕਿ ਰਾਮ ਰਹੀਮ ਨੂੰ ਵੀਆਈਪੀ ਟ੍ਰੀਟਮੈਂਟ ਦਿੱਤਾ ਜਾ ਰਿਹਾ ਹੈ।

ਰਾਮ ਰਹੀਮ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਕਤ ਦੇ ਦੋ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਕੱਲ੍ਹ ਹੀ ਪੈਰੋਲ ਮਿਲਣ ਤੋਂ ਬਾਅਦ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ ਪਹੁੰਚ ਗਿਆ।

ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ, ਸਾਂਸਦ ਸਵਾਤੀ ਮਾਲੀਵਾਲ (Swati Maliwal) ਨੇ ਸੋਸ਼ਲ ਮੀਡੀਆ (X) ‘ਤੇ ਲਿਖਿਆ – ”ਇੱਕ ਵਾਰ ਫਿਰ ਗੁਰਮੀਤ ਰਾਮ ਰਹੀਮ ਨੂੰ 50 ਦਿਨਾਂ ਲਈ ਪੈਰੋਲ ਦਿੱਤੀ ਗਈ। ਕੀ ਹਰਿਆਣਾ ਸਰਕਾਰ ਗੁਪਤ ਰੂਪ ਵਿੱਚ ਇਸ ਦੀ ਸੁਰੱਖਿਆ ਕਰ ਰਹੀ ਹੈ? ਕੀ ਸਰਕਾਰ ਸਿਰਫ਼ ਕੁਝ ਵੋਟਾਂ ਇਕੱਠੀਆਂ ਕਰਨ ਲਈ ਪੂਰੇ ਦੇਸ਼ ਦੀਆਂ ਧੀਆਂ ਨੂੰ ਖੂਹ ਵਿੱਚ ਧੱਕਣ ਲਈ ਤਿਆਰ ਹੈ? ਅਜਿਹੇ ਸਮੇਂ ਜਦੋਂ ਪੂਰਾ ਦੇਸ਼ ਔਰਤਾਂ ਦੇ ਸਨਮਾਨ ਲਈ ਲੜਨ ਵਾਲੇ ਮਰਿਯਾਦਾ ਪੁਰਸ਼ੋਤਮ ਪ੍ਰਭੂ ਸ਼੍ਰੀ ਰਾਮ ਦੇ ਪ੍ਰਕਾਸ਼ ਪੁਰਬ ਦੀ ਤਿਆਰੀ ਕਰ ਰਿਹਾ ਹੈ, ਇਸ ਬਲਾਤਕਾਰੀ-ਕਾਤਲ ਨੂੰ ਆਜ਼ਾਦ ਕੀਤਾ ਜਾ ਰਿਹਾ ਹੈ। ਮੈਂ ਇਸ ਮੁੱਦੇ ਨੂੰ ਸੰਸਦ ‘ਚ ਉਠਾਵਾਂਗੀ…”

ਰਾਮ ਰਹੀਮ ਲਈ ਸਰਕਾਰ ਦੀ ਖਾਸ ਹਮਦਰਦੀ- SGPC

ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਵੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ‘ਤੇ ਇਤਰਾਜ਼ ਪ੍ਰਗਟਾਇਆ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਲਜ਼ਾਮ ਲਾਇਆ ਕਿ ਰਾਮ ਰਹੀਮ ਦੀ ਸਰਕਾਰ ਪ੍ਰਤੀ ਵਿਸ਼ੇਸ਼ ਹਮਦਰਦੀ ਕਈ ਸਵਾਲ ਖੜ੍ਹੇ ਕਰਦੀ ਹੈ। ਇਹ ਸਪੱਸ਼ਟ ਤੌਰ ‘ਤੇ ਰਾਜਨੀਤੀ ਤੋਂ ਪ੍ਰੇਰਿਤ ਹੈ।

ਦੇਸ਼ ਅੰਦਰ ਸਰਕਾਰਾਂ ਦੋਹਰੀ ਨੀਤੀਆਂ ਅਪਣਾ ਰਹੀਆਂ ਹਨ। ਇੱਕ ਪਾਸੇ ਸਿੱਖ ਕੈਦੀ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਹਨ, ਉਥੇ ਹੀ ਦੂਜੇ ਪਾਸੇ ਗੁਰਮੀਤ ਰਾਮ ਰਹੀਮ ਨੂੰ ਉਸ ਦੇ ਘਿਨਾਉਣੇ ਅਪਰਾਧਾਂ ਨੂੰ ਦਰਕਿਨਾਰ ਕਰਕੇ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ।

ਰਾਮ ਮੰਦਿਰ ਉਤਸਵ ‘ਚ ਛੱਡਿਆ ਰਾਵਣ

ਪੱਤਰਕਾਰ ਰਾਮਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਕਿਹਾ ਕਿ ਰਾਮ ਰਹੀਮ ਕਾਤਲ ਅਤੇ ਬਲਾਤਕਾਰੀ ਹੈ। ਉਹ ਕਤਲ ਅਤੇ ਬਲਾਤਕਾਰ ਦੇ ਇੱਕ ਕੇਸ ਵਿੱਚ ਸਜ਼ਾ ਕੱਟ ਰਿਹਾ ਹੈ। ਸਿਸਟਮ ਨੇ ਇੱਕ ਵਾਰ ਫਿਰ ਉਸ ਨੂੰ ਪੈਰੋਲ ‘ਤੇ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ। ਸਾਡੇ ਦੇਸ਼ ਵਿੱਚ ਰਾਮ ਮੰਦਰ ਨੂੰ ਲੈ ਕੇ ਜਸ਼ਨ ਮਨਾਏ ਜਾ ਰਹੇ ਹਨ।

ਅਜਿਹੇ ਸਮੇਂ ਵਿੱਚ ਰਾਵਣ ਨੂੰ ਛੱਡਿਆ ਜਾ ਰਿਹਾ ਹੈ। ਪ੍ਰਸ਼ਾਸਨ ਲਈ ਇਹ ਮੰਦਭਾਗਾ ਫੈਸਲਾ ਹੈ। ਵਾਰ-ਵਾਰ ਕਾਨੂੰਨ ਬਦਲ ਕੇ ਉਸ ਨੂੰ ਵੀਆਈਪੀ ਟ੍ਰੀਟਮੈਂਟ ਦਿੱਤਾ ਜਾ ਰਿਹਾ ਹੈ। ਇਹ ਰਾਮ ਰਾਜ ਦੇ ਬਿਲਕੁਲ ਉਲਟ ਹੈ ਜਿਸ ਦੀ ਅਸੀਂ ਕਲਪਨਾ ਕਰਦੇ ਹਾਂ। ਰਾਮ ਰਹੀਮ ਨੂੰ ਪੱਤਰਕਾਰ ਛਤਰਪਤੀ ਦੇ ਕਤਲ ਕੇਸ ਵਿੱਚ ਵੀ ਦੋਸ਼ੀ ਕਰਾਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਨੌਵੀ ਵਾਰ ਜੇਲ੍ਹ ਤੋਂ ਬਾਹਰ ਆਏਗਾ ਰਾਮ ਰਹੀਮ, ਮੁੜ ਮਿਲੀ 50 ਦਿਨਾਂ ਦੀ ਪੈਰੋਲ