ਪੰਜਾਬ ਦੇ 72 ਗੁਰਦੁਆਰਿਆਂ ‘ਚੋਂ ਮਿਲਣਗੇ ਖਾਲਸਾਈ ਨਿਸ਼ਾਨ, SGPC ਨੇ ਜਾਰੀ ਕੀਤੀ ਸੂਚੀ
ਵਿਸਾਖੀ ਮੌਕੇ ਲਹਿਰਾਏ ਜਾਣ ਵਾਲੇ ਖਾਲਸਾਈ ਨਿਸ਼ਾਨ ਸਾਹਿਬ ਪੰਜਾਬ ਦੇ 72 ਗੁਰਦੁਆਰਾ ਸਾਹਿਬਾਨ ਤੋਂ ਪ੍ਰਾਪਤ ਹੋਣਗੇ। ਇਸ ਦੇ ਲਈ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸਾਰੇ ਸਿੱਖ 13 ਅਪ੍ਰੈਲ ਨੂੰ ਆਪਣੇ-ਆਪਣੇ ਘਰਾਂ 'ਤੇ ਖਾਲਸਾਈ ਨਿਸ਼ਾਨ ਸਾਹਿਬ ਲਗਾਉਣਗੇ। ਇਸ ਨਾਲ ਸਿੱਖ ਹੋਣ 'ਤੇ ਮਾਣ ਮਹਿਸੂਸ ਕੀਤਾ ਜਾ ਸਕੇ।

ਪੰਜ ਸਿੰਘ ਸਾਹਿਬਾਨ ਦੀ ਮੀਟਿੰਗ 9 ਅਪ੍ਰੈਲ ਨੂੰ ਹੋਈ ਸੀ। ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ,ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਦੇ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਅਤੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਕੁਝ ਅਹਿਮ ਫੈਸਲੇ ਲਏ।
ਘਰਾਂ ‘ਤੇ ਲਗਾਓ ਖਾਲਸਾਈ ਨਿਸ਼ਾਨ
13 ਅਪ੍ਰੈਲ 2024 ਨੂੰ ਖਾਲਸਾ ਸਾਜਨਾ ਦਿਵਸ ਦੇ 325 ਸਾਲ ਪੂਰੇ ਹੋਣ ਜਾ ਰਹੇ ਹਨ। ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸਾਰੇ ਸਿੱਖ 13 ਅਪ੍ਰੈਲ ਨੂੰ ਆਪਣੇ-ਆਪਣੇ ਘਰਾਂ ‘ਤੇ ਖਾਲਸਾਈ ਨਿਸ਼ਾਨ ਸਾਹਿਬ ਲਗਾਉਣਗੇ। ਇਸ ਨਾਲ ਸਿੱਖ ਹੋਣ ‘ਤੇ ਮਾਣ ਮਹਿਸੂਸ ਕੀਤਾ ਜਾ ਸਕੇ। ਇਸ ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਸਾਰੇ ਸਿੱਖ 5 ਮਿੰਨਟ ਲਈ ਗੁਰੂ ਮੰਤਰ ਅਤੇ ਮੂਲ ਮੰਤਰ ਦਾ ਜਾਪ ਕਰਕੇ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਅਤੇ ਖਾਸਲਾ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਲਈ ਕਿਹਾ ਗਿਆ ਹੈ।
ਗੁਰਦੁਆਰਾ ਸਾਹਿਬਾਨ ਦੀ ਸੂਚੀ ਜਾਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ 72 ਗੁਰਦੁਆਰਾ ਸਾਹਿਬਾਨ ਦੀ ਸੂਚੀ ਜਾਰੀ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹਰ ਸਿੱਖ ਲਈ ਆਪਣੇ ਘਰ ਖਾਲਸਾ ਨਿਸ਼ਾਨ ਲਗਾਉਣ ਲਈ ਕਿਹਾ ਗਿਆ ਹੈ। ਸਿੱਖ ਸੰਗਤ ਖਾਲਸਾਈ ਨਿਸ਼ਾਨ ਪ੍ਰਾਪਤ ਕਰਕੇ ਵਿਸਾਖੀ ‘ਤੇ ਆਪਣੇ ਘਰਾਂ ‘ਚ ਲਹਿਰਉਣਗੀਆਂ।
SGPC ਮੈਂਬਰ ਭਾਈ ਮਨਜੀਤ ਸਿੰਘ ਨੇ ਕੇਸਰੀ ਨਿਸ਼ਾਨ ਝੂਲਾਇਆ ਹੈ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਕੇ ਨਿਸ਼ਾਨ ਸਾਹਿਬ ਝੂਲਾਇਆ ਜਾਵੇ।
ਇਹ ਵੀ ਪੜ੍ਹੋ: ਹਰਿਆਣਾ-ਪੰਜਾਬ ਸ਼ੰਭੂ ਸਰਹੱਦ ਤੇ ਲੱਗੀ ਅੱਗ, ਕਿਸਾਨਾਂ ਦੇ ਟਰੈਕਟਰ-ਟਰਾਲੀ ਸਮੇਤ 4 ਟੈਂਟ ਸੜੇ