AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

SGPC ਸੈਕਟਰੀ ਨੇ ‘ਬਹਿਰੀਨ ਵਾਲੀ ਮਹਿਲਾ’ ਦੇ ਖਾਤੇ ‘ਚ ਕੀਤੇ ਪੈਸੇ ਟ੍ਰਾਂਸਫਰ, AAP ਦਾ ਵੱਡਾ ਦਾਅਵਾ

ਪੰਨੂ ਨੇ ਕਿਹਾ ਕਿ ਮਾਮਲੇ ਨੂੰ ਲੈ ਕੇ ਮੀਡੀਆ ਤੇ ਸੰਗਤ ਵੱਲੋਂ ਸਵਾਲ ਕੀਤੇ ਜਾ ਰਹੇ ਹਨ, ਪਰ ਐਸਜੀਪੀਸੀ ਪ੍ਰਧਾਨ ਤੇ ਬਾਦਲ ਪਰਿਵਾਰ ਵੱਲੋਂ ਕੋਈ ਪ੍ਰੈੱਸ ਕਾਨਫਰੰਸ ਨਹੀਂ ਕੀਤੀ ਗਈ। ਉਨ੍ਹਾਂ ਐਸਜੀਪੀਸੀ ਵੱਲੋਂ ਬਣਾਈ ਗਈ ਚਾਰ ਮੈਂਬਰੀ ਜਾਂਚ ਕਮੇਟੀ ਦੀ ਕਾਰਗੁਜ਼ਾਰੀ ਤੇ ਵੀ ਸਵਾਲ ਚੁੱਕੇ ਤੇ ਇਲਜ਼ਾਮ ਲਾਇਆ ਕਿ ਕਮੇਟੀ ਰਾਹੀਂ ਮਾਮਲੇ ਦੀ ਜਾਂਚ ਨੂੰ ਸਿਰਫ਼ ਖਾਨਾਪੂਰਤੀ ਤੱਕ ਸੀਮਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

SGPC ਸੈਕਟਰੀ ਨੇ 'ਬਹਿਰੀਨ ਵਾਲੀ ਮਹਿਲਾ' ਦੇ ਖਾਤੇ 'ਚ ਕੀਤੇ ਪੈਸੇ ਟ੍ਰਾਂਸਫਰ, AAP ਦਾ ਵੱਡਾ ਦਾਅਵਾ
tv9-punjabi
| Updated On: 29 Sep 2026 14:31 PM IST
Share

ਅਮਰਜੀਤ ਸਿੰਘ ਚਾਵਲਾ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬਾਦਲ ਪਰਿਵਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਸਵਾਲ ਚੁੱਕੇ ਹਨ। ਪੰਨੂ ਨੇ ਕਿਹਾ ਕਿ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕਈ ਦਿਨ ਬੀਤ ਜਾਣ ਦੇ ਬਾਵਜੂਦ ਸੁਖਬੀਰ ਸਿੰਘ ਬਾਦਲ ਤੇ ਪਰਿਵਾਰ ਵੱਲੋਂ ਇਸ ਬਾਰੇ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਗਿਆ।

ਪੰਨੂ ਨੇ ਕਿਹਾ ਕਿ ਮਾਮਲੇ ਨੂੰ ਲੈ ਕੇ ਮੀਡੀਆ ਤੇ ਸੰਗਤ ਵੱਲੋਂ ਸਵਾਲ ਕੀਤੇ ਜਾ ਰਹੇ ਹਨ, ਪਰ ਐਸਜੀਪੀਸੀ ਪ੍ਰਧਾਨ ਤੇ ਬਾਦਲ ਪਰਿਵਾਰ ਵੱਲੋਂ ਕੋਈ ਪ੍ਰੈੱਸ ਕਾਨਫਰੰਸ ਨਹੀਂ ਕੀਤੀ ਗਈ। ਉਨ੍ਹਾਂ ਐਸਜੀਪੀਸੀ ਵੱਲੋਂ ਬਣਾਈ ਗਈ ਚਾਰ ਮੈਂਬਰੀ ਜਾਂਚ ਕਮੇਟੀ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕੇ ਤੇ ਇਲਜ਼ਾਮ ਲਾਇਆ ਕਿ ਕਮੇਟੀ ਰਾਹੀਂ ਮਾਮਲੇ ਦੀ ਜਾਂਚ ਨੂੰ ਸਿਰਫ਼ ਖਾਨਾਪੂਰਤੀ ਤੱਕ ਸੀਮਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਮਹਿਲਾ ਦੇ ਖਾਤੇ ‘ਚ 1 ਲੱਖ ਰੁਪਏ ਟਰਾਂਸਫਰ ਕਰਨ ਦਾ ਦਾਅਵਾ

ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਚਾਵਲਾ ਮਾਮਲੇ ਨਾਲ ਸਬੰਧਤ ਮਹਿਲਾ ਦੇ ਬੈਂਕ ਖਾਤੇ ‘ਚ ਐਸਜੀਪੀਸੀ ਸੈਕਟਰੀ ਦੇ ਖਾਤੇ ‘ਚੋਂ 1 ਲੱਖ ਰੁਪਏ ਟਰਾਂਸਫਰ ਕੀਤੇ ਜਾਣ ਦੇ ਸਬੂਤ ਉਨ੍ਹਾਂ ਕੋਲ ਮੌਜੂਦ ਹਨ। ਉਨ੍ਹਾਂ ਇਸ ਲੈਣ-ਦੇਣ ਨੂੰ ਲੈ ਕੇ ਐਸਜੀਪੀਸੀ ਤੋਂ ਸਪੱਸ਼ਟੀਕਰਨ ਮੰਗਿਆ।

ਪੰਨੂ ਨੇ ਸਵਾਲ ਕੀਤਾ ਕਿ ਸੰਗਤ ਵੱਲੋਂ ਸ਼ਰਧਾ ਨਾਲ ਦਿੱਤੇ ਜਾਂਦੇ ਦਸਵੰਧ ਦੇ ਪੈਸਿਆਂ ਦੀ ਵਰਤੋਂ ਕਿਸ ਮਕਸਦ ਲਈ ਕੀਤੀ ਗਈ ਤੇ ਮਹਿਲਾ ਨੂੰ ਪੈਸੇ ਟਰਾਂਸਫਰ ਕਰਨ ਦਾ ਕਾਰਨ ਕੀ ਸੀ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ‘ਚ ਵਿੱਤੀ ਲੈਣ-ਦੇਣ ਤੇ ਖਰਚਿਆਂ ਬਾਰੇ ਪਾਰਦਰਸ਼ਤਾ ਹੋਣੀ ਚਾਹੀਦੀ ਹੈ।

‘ਆਪ’ ਆਗੂ ਨੇ ਮਾਮਲੇ ਨਾਲ ਸਬੰਧਤ ਮਹਿਲਾ ਨੂੰ ਬਹਿਰੀਨ ਤੋਂ ਪੰਜਾਬ ਲਿਆਉਣ ਨੂੰ ਲੈ ਕੇ ਵੀ ਸਵਾਲ ਚੁੱਕੇ। ਉਨ੍ਹਾਂ ਪੁੱਛਿਆ ਕਿ ਮਹਿਲਾ ਨੂੰ ਪੰਜਾਬ ਲਿਆਉਣ ਦਾ ਫੈਸਲਾ ਕਿਸ ਨੇ ਲਿਆ ਤੇ ਉਸ ਨੂੰ ਐਸਜੀਪੀਸੀ ਦੀ ਸਰਾਂ ‘ਚ ਰੱਖਣ ਦਾ ਮਕਸਦ ਕੀ ਸੀ। ਪੰਨੂ ਨੇ ਇਹ ਵੀ ਸਵਾਲ ਕੀਤਾ ਕਿ ਮਹਿਲਾ ਨੂੰ ਸਰਾਂ ‘ਚ ਰੱਖਣ ਤੇ ਉਸ ਦੀਆਂ ਸਹੂਲਤਾਂ ਤੇ ਹੋਏ ਖਰਚਿਆਂ ਦਾ ਸਰੋਤ ਕੀ ਸੀ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਖਰਚਿਆਂ ‘ਚ ਸੰਗਤ ਦਾ ਪੈਸਾ ਵਰਤਿਆ ਗਿਆ ਹੈ ਤਾਂ ਇਸ ਦਾ ਪੂਰਾ ਵੇਰਵਾ ਜਨਤਕ ਕੀਤਾ ਜਾਣਾ ਚਾਹੀਦਾ ਹੈ।

ਜਾਂਚ ਕਮੇਟੀ ਤੇ ਚੁੱਕੇ ਸਵਾਲ

ਚਾਵਲਾ ਮਾਮਲੇ ਦੀ ਜਾਂਚ ਲਈ ਐਸਜੀਪੀਸੀ ਵੱਲੋਂ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ। ਪੰਨੂ ਨੇ ਇਸ ਕਮੇਟੀ ‘ਤੇ ਸਵਾਲ ਚੁੱਕਦਿਆਂ ਇਲਜ਼ਾਮ ਲਾਇਆ ਕਿ ਮਾਮਲੇ ਦੀ ਗੰਭੀਰਤਾ ਦੇ ਮੁਕਾਬਲੇ ਜਾਂਚ ਕਮੇਟੀ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਕਮੇਟੀ ਬਣਾਉਣਾ ਕਾਫ਼ੀ ਨਹੀਂ ਹੈ, ਸਗੋਂ ਮਾਮਲੇ ਨਾਲ ਜੁੜੇ ਸਾਰੇ ਤੱਥ ਲੋਕਾਂ ਦੇ ਸਾਹਮਣੇ ਆਉਣੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਜਾਂਚ ਨਿਰਪੱਖ ਢੰਗ ਨਾਲ ਹੋਵੇ ਤੇ ਇਸ ਦੀ ਰਿਪੋਰਟ ਵੀ ਜਨਤਕ ਕੀਤੀ ਜਾਵੇ।

ਐਸਜੀਪੀਸੀ ਦੇ ਕੰਮਕਾਜ ਤੇ ਸੰਗਤ ਦੇ ਪੈਸਿਆਂ ‘ਤੇ ਪਾਰਦਰਸ਼ਤਾ ਦੀ ਮੰਗ

ਬਲਤੇਜ ਪੰਨੂ ਨੇ ਐਸਜੀਪੀਸੀ ਦੇ ਕੰਮਕਾਜ ‘ਚ ਪਾਰਦਰਸ਼ਤਾ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਸੰਗਤ ਵੱਲੋਂ ਸ਼ਰਧਾ ਨਾਲ ਦਿੱਤੇ ਜਾਂਦੇ ਦਸਵੰਧ ਤੇ ਹੋਰ ਫੰਡਾਂ ਦੀ ਵਰਤੋਂ ਬਾਰੇ ਜਨਤਕ ਤੌਰ ਤੇ ਜਾਣਕਾਰੀ ਉਪਲਬਧ ਹੋਣੀ ਚਾਹੀਦੀ ਹੈ। ਉਨ੍ਹਾਂ ਐਸਜੀਪੀਸੀ ਨਾਲ ਜੁੜੇ ਹੋਰ ਮਾਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਹਿਲਾਂ ਉਠਾਏ ਗਏ ਵਿੱਤੀ ਬੇਨਿਯਮੀਆਂ ਦੇ ਇਲਜ਼ਾਮਾਂ ‘ਤੇ ਵੀ ਕਾਰਵਾਈ ਬਾਰੇ ਸਪੱਸ਼ਟ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।

ਪੰਨੂ ਨੇ ਸਿੱਖ ਬੁੱਧੀਜੀਵੀਆਂ ਤੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ‘ਚ ਸਵਾਲ ਪੁੱਛਣ ਤੇ ਸਪੱਸ਼ਟ ਜਵਾਬਾਂ ਦੀ ਮੰਗ ਕਰਨ। ਉਨ੍ਹਾਂ ਕਿਹਾ ਕਿ ਐਸਜੀਪੀਸੀ ਤੇ ਇਸ ਨਾਲ ਜੁੜੇ ਜ਼ਿੰਮੇਵਾਰ ਆਗੂਆਂ ਨੂੰ ਮਾਮਲੇ ਨਾਲ ਸਬੰਧਤ ਹਰ ਸਵਾਲ ਦਾ ਜਵਾਬ ਦੇਣਾ ਚਾਹੀਦਾ ਹੈ।

Follow Us
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ...
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ...
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...