SGPC ਨੇ ਐਮਰਜੰਸੀ ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜਿਆ, ਬਿਆਨ 'ਤੇ ਮਾਆਫੀ ਮੰਗਣ ਨੂੰ ਕਿਹਾ | SGPC sent legal notice to kangana and makers of film Emergency know in Punjabi Punjabi news - TV9 Punjabi

ਕੰਗਨਾ ਰਣੌਤ ਨੂੰ SGPC ਨੇ ਭੇਜਿਆ ਕਾਨੂੰਨੀ ਨੋਟਿਸ, ਸੋਸ਼ਲ ਮੀਡੀਆ ਤੋਂ ਟ੍ਰੇਲਰ ਹਟਾਉਣ ਅਤੇ ਲਿੱਖਤੀ ਮੁਆਫੀ ਦੀ ਮੰਗ, ਹਰਸਿਮਰਤ ਬੋਲੇ – ਹੋਵੇ ਬਾਈਕਾਟ

Updated On: 

27 Aug 2024 19:14 PM

SGPC ਨੇ ਕਾਨੂੰਨੀ ਸਲਾਹਕਾ ਅਮਨਬੀਰ ਸਿੰਘ ਸਿਆਲੀ ਨੇ ਕੰਗਨਾ ਰਣੌਤ ਸਮੇਤ ਫ਼ਿਲਮ ਦੇ ਨਿਮਰਾਤਾਵਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਐਮਰਜੰਸੀ ਫਿਲਮ ਦੇ ਟ੍ਰੇਲਰ ਵੀ ਜਨਤਕ ਤੇ ਸੋਸ਼ਲ ਮੀਡੀਆ ਮੰਚਾਂ ਤੋਂ ਹਟਾ ਕੇ ਸਿੱਖ ਕੌਮ ਪਾਸੋਂ ਲਿਖਤੀ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ।

ਕੰਗਨਾ ਰਣੌਤ ਨੂੰ SGPC ਨੇ ਭੇਜਿਆ ਕਾਨੂੰਨੀ ਨੋਟਿਸ, ਸੋਸ਼ਲ ਮੀਡੀਆ ਤੋਂ ਟ੍ਰੇਲਰ ਹਟਾਉਣ ਅਤੇ ਲਿੱਖਤੀ ਮੁਆਫੀ ਦੀ ਮੰਗ, ਹਰਸਿਮਰਤ ਬੋਲੇ - ਹੋਵੇ ਬਾਈਕਾਟ

ਕੰਗਨਾ ਰਣੌਤ ਨੂੰ SGPC ਨੇ ਭੇਜਿਆ ਕਾਨੂੰਨੀ ਨੋਟਿਸ

Follow Us On

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੰਗਨਾ ਰਣੌਤ ਦੀ ‘ਐਮਰਜੈਂਸੀ’ ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। SGPC ਦਾ ਕਹਿਣਾ ਹੈ ਕਿ ਸਿੱਖਾਂ ਦੇ ਕਿਰਦਾਰ ਅਤੇ ਇਤਿਹਾਸ ਪੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਸਿੱਖ-ਵਿਰੋਧੀ ਭਾਵਨਾ ਵਾਲੇ ਇਤਰਾਜ਼ਯੋਗ ਦ੍ਰਿਸ਼ ਕੱਟਣ ਲਈ ਕਿਹਾ ਹੈ।

SGPC ਨੇ ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਨੇ ਕੰਗਨਾ ਰਣੌਤ ਸਮੇਤ ਫ਼ਿਲਮ ਦੇ ਨਿਮਰਾਤਾਵਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਐਮਰਜੈਂਸੀ ਫਿਲਮ ਦੇ ਟ੍ਰੇਲਰ ਵੀ ਜਨਤਕ ਤੇ ਸੋਸ਼ਲ ਮੀਡੀਆ ਮੰਚਾਂ ਤੋਂ ਹਟਾ ਕੇ ਸਿੱਖ ਕੌਮ ਪਾਸੋਂ ਲਿਖਤੀ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ।

ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ

SGPC ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਕੰਗਨਾ ਰਣੌਤ ਦੀ ‘ਐਮਰਜੈਂਸੀ’ ਫ਼ਿਲਮ ਦਾ ਮਾਮਲਾ ਧਿਆਨ ਵਿੱਚ ਆਇਆ ਹੈ। ਸਿੱਖ ਸੰਸਥਾ ਵੱਲੋਂ ਇਸ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਮਰਜੰਸੀ ਫ਼ਿਲਮ ‘ਤੇ ਸਿੱਖ ਸੰਸਥਾ ਵੱਲੋਂ ਸਖ਼ਤ ਇਤਰਾਜ਼ ਜਾਹਿਰ ਕੀਤਾ ਗਿਆ ਹੈ। ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਿਨੀ ਵੈਸ਼ਨਵ ਅਤੇ ਕੇਂਦਰੀ ਫ਼ਿਲਮ ਸੈਂਸਰ ਬੋਰਡ ਦੇ ਚੇਅਰਮੈਨ ਪ੍ਰਸੂਨ ਜੋਸ਼ੀ ਨੂੰ ਵੱਖ-ਵੱਖ ਪੱਤਰ ਲਿਖੇ ਗਏ ਸਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੁਕਮਾਂ ਮੁਤਾਬਕ ਕੰਗਨਾ ਰਣੌਤ ਸਮੇਤ ਇਸ ਫ਼ਿਲਮ ਦੇ ਨਿਰਮਾਤਾਵਾਂ ਨੂੰ ਲੀਗਲ ਨਟਿਸ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ‘ਐਮਰਜੈਂਸੀ’ ਫ਼ਿਲਮ ਦੇ ਜਾਰੀ ਕੀਤੇ ਗਏ ਟ੍ਰੇਲਰ ਤੋਂ ਬਾਅਦ ਕਈ ਸਿੱਖ ਵਿਰੋਧੀ ਦ੍ਰਿਸ਼ ਸਾਹਮਣੇ ਆਏ ਸਨ, ਜਿਨ੍ਹਾਂ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ ਹੈ। ਫਿਲਮ ਵਿੱਚ 1984 ਦੇ ਘੱਲੂਘਾਰੇ ਦੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਸਮੇਤ ਸਿੱਖਾਂ ਦੀਆਂ ਭਾਵਨਾਵਾਂ ਨੂੰ ਆਹਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਲਤ ਪ੍ਰਾਪੇਗੰਡਾ ਦੇ ਆਧਾਰ ਤੇ ਸਿੱਖਾਂ ਨੂੰ ਦਹਿਸ਼ਤਗਰਦ ਅਤੇ ਵੱਖਵਾਦੀਆਂ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਕੋਝੀ ਹਰਕਤਾਂ ਬਰਦਾਸ਼ਤਯੋਗ ਨਹੀਂ ਹਨ ਅਤੇ ਸੱਚਾਈ ਤੋਂ ਕੋਹਾਂ ਦੂਰ ਹਨ।

ਟ੍ਰੇਲਰ ਜਾਰੀ ਹੋਣ ਤੋਂ ਬਾਅਦ ਸਿੱਖ ਸੰਗਤ ਅੰਦਰ ਰੋਸ

ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਫਿਲਮ ਦਾ ਟ੍ਰੇਲਰ ਜਾਰੀ ਹੋਣ ਤੋਂ ਬਾਅਦ ਹੀ ਸਿੱਖ ਸੰਗਤ ਅੰਦਰ ਕਾਫੀ ਰੋਸ ਹੈ। ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੰਗਨਾ ਰਣੌਤ ਤੇ ਫ਼ਿਲਮ ਨਿਰਮਾਤਾਵਾਂ ਵੱਲੋਂ ਸਿੱਖ ਵਿਰੋਧੀ ਇਤਰਾਜ਼ਯੋਗ ਦ੍ਰਿਸ਼ ਨਾ ਕੱਟੇ ਗਏ ਤਾਂ, ਤਾਂ ਉਨ੍ਹਾਂ ਖਿਲਾਫ਼ ਹਰ ਪੱਧਰ ਉੱਤੇ ਕਾਨੂੰਨੀ ਕਾਰਵਾਈ ਅੱਗੇ ਵਧਾਉਣ ਦੇ ਨਾਲ-ਨਾਲ ਸਖ਼ਤ ਵਿਰੋਧ ਕੀਤਾ ਜਾਵੇਗਾ।

ਪਹਿਲਾਂ ਐਸਜੀਪੀਸੀ ਵੇਖੇ ਫਿਲਮ, ਹੋਵੇ ਬਾਈਕਾਟ – ਹਰਸਿਮਰਤ ਕੌਰ

ਉੱਧਰ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕੰਗਨਾ ਰਣੌਤ ਨੇ ਹਮੇਸ਼ਾ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਹੈ। ਇਸ ਤਹਿਤ ਕੰਗਨਾ ਨੇ ਫਿਲਮ ਐਮਰਜੈਂਸੀ ਵਿੱਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਦਿਖਾਇਆ ਹੈ। ਬਾਦਲ ਨੇ ਕਿਹਾ ਕਿ ਭਾਜਪਾ ਨੂੰ ਆਪਣੀ ਸੰਸਦ ਮੈਂਬਰ ਨੂੰ ਅਜਿਹਾ ਕਰਨ ਤੋਂ ਰੋਕਣਾ ਚਾਹੀਦਾ ਹੈ। ਉਨ੍ਹਾਂ ਨੇ ਮੰਗ ਉਠਾਈ ਕਿ ਐਮਰਜੈਂਸੀ ਫਿਲਮ ਦਾ ਪੂਰੇ ਦੇਸ਼ ਵਿੱਚ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ ਅਤੇ ਸਿਨੇਮਾ ਮਾਲਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਸਿਨੇਮਾ ਘਰਾਂ ਵਿੱਚ ਅਜਿਹੀ ਫਿਲਮ ਨਾ ਦਿਖਾਉਣ, ਜੋ ਇੱਕ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਬਣਾਈ ਗਈ ਹੋਵੇ, ਅਜਿਹੀ ਫਿਲਮ ਨਾਲ ਦੇਸ਼ ਵਿੱਚ ਹਾਲਾਤ ਹੋਰ ਵਿਗੜ ਜਾਣਗੇ

ਸਾਂਸਦ ਬਾਦਲ ਨੇ ਕਿਹਾ ਕਿ ਐਮਰਜੈਂਸੀ ਫਿਲਮ ਪਹਿਲਾਂ ਸ਼੍ਰੋਮਣੀ ਕਮੇਟੀ ਨੂੰ ਦਿਖਾਈ ਜਾਵੇ। ਜੇਕਰ ਸਿੱਖਾਂ ਲਈ ਇਸ ਵਿੱਚ ਕੋਈ ਇਤਰਾਜ਼ਯੋਗ ਹਿੱਸਾ ਹੈ ਤਾਂ ਉਸ ਨੂੰ ਹਟਾਇਆ ਜਾਵੇ।ਬਾਦਲ ਨੇ ਕਿਹਾ ਕਿ ਕੰਗਨਾ ਨੇ ਕਿਸਾਨ ਅੰਦੋਲਨ ਦੌਰਾਨ ਪਹਿਲਾਂ ਬਜ਼ੁਰਗ ਔਰਤਾਂ ਲਈ ਇਤਰਾਜ਼ਯੋਗ ਭਾਸ਼ਾ ਵਰਤੀ, ਫਿਰ ਏਅਰਪੋਰਟ ‘ਤੇ ਇਕ ਮਹਿਲਾ ਕਾਂਸਟੇਬਲ ਨਾਲ ਬਦਸਲੂਕੀ ਕੀਤੀ ਅਤੇ ਹਰਿਆਣਾ ‘ਚ ਵੀ ਇਤਰਾਜਯੋਗ ਭਾਸ਼ਣ ਦਿੱਤਾ। ਪਰ ਹੁਣ ਉਹ ਫਿਲਮ ਐਮਰਜੈਂਸੀ ਵਿੱਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਦਿਖਾ ਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦਾ ਸਬੂਤ ਦੇ ਰਿਹਾ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Exit mobile version