SGPC ਨੇ X (ਟਵਿਟਰ) ਨੂੰ ਕਾਨੂੰਨੀ ਨੋਟਿਸ ਭੇਜਿਆ, ਸ਼੍ਰੋਮਣੀ ਕਮੇਟੀ ਦੇ ਨਾਮ ‘ਤੇ Fake Account ਮਾਮਲੇ ‘ਚ ਕਾਰਵਾਈ
ਐਡਵੋਕੇਟ ਸਿਆਲੀ ਨੇ ਆਪਣੇ ਨੋਟਿਸ ਵਿੱਚ ਕਿਹਾ ਹੈ ਕਿ ਪੈਰੋਡੀ ਅਕਾਊਂਟ ਨੀਤੀ ਤਹਿਤ X ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਕਿਸੇ ਵੀ ਧਰਮ ਜਾਂ ਧਾਰਮਿਕ ਸੰਗਠਨ ਵਿਰੁੱਧ ਨਫ਼ਰਤ ਭਰਿਆ ਪ੍ਰਚਾਰ ਫੈਲਾਉਣਾ ਅਤੇ ਉਤਸ਼ਾਹਿਤ ਕਰਨਾ ਭਾਰਤੀ ਦੰਡ ਵਿਧਾਨ, ਸੂਚਨਾ ਤਕਨਾਲੋਜੀ ਐਕਟ 2001 ਅਤੇ ਸੂਚਨਾ ਤਕਨਾਲੋਜੀ ਨਿਯਮ 2021 ਦੀ ਉਲੰਘਣਾ ਹੈ।
ਪੰਜਾਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ X ਸੋਸ਼ਲ ਮੀਡੀਆ ਪਲੇਟਫਾਰਮ ਨੂੰ ਇੱਕ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਨੋਟਿਸ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫਰਜ਼ੀ ਖਾਤੇ ਦੇ ਸਬੰਧ ਵਿੱਚ ਭੇਜਿਆ ਗਿਆ ਹੈ। ਇਹ ਨੋਟਿਸ ਜਥੇਬੰਦੀ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀਆ ਵੱਲੋਂ 20 ਨਵੰਬਰ 2023 ਨੂੰ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੇ ਫੈਸਲੇ ਅਨੁਸਾਰ ਭੇਜਿਆ ਗਿਆ ਹੈ।
ਐਡਵੋਕੇਟ ਸਿਆਲੀ ਨੇ ਆਪਣੇ ਨੋਟਿਸ ਵਿੱਚ ਕਿਹਾ ਹੈ ਕਿ ਪੈਰੋਡੀ ਅਕਾਊਂਟ ਨੀਤੀ ਤਹਿਤ X ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਕਿਸੇ ਵੀ ਧਰਮ ਜਾਂ ਧਾਰਮਿਕ ਸੰਗਠਨ ਵਿਰੁੱਧ ਨਫ਼ਰਤ ਭਰਿਆ ਪ੍ਰਚਾਰ ਫੈਲਾਉਣਾ ਅਤੇ ਉਤਸ਼ਾਹਿਤ ਕਰਨਾ ਭਾਰਤੀ ਦੰਡ ਵਿਧਾਨ, ਸੂਚਨਾ ਤਕਨਾਲੋਜੀ ਐਕਟ 2001 ਅਤੇ ਸੂਚਨਾ ਤਕਨਾਲੋਜੀ ਨਿਯਮ 2021 ਦੀ ਉਲੰਘਣਾ ਹੈ।
ਸਮਾਜ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਖ਼ਤਰਾ
ਐਡਵੋਕੇਟ ਸਿਆਲੀ ਨੇ ਕਿਹਾ ਕਿ ਇਹ ਘਟਨਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਆਸਥਾ ਨੂੰ ਠੇਸ ਪਹੁੰਚਾਉਣ ਲਈ ਕੀਤੀ ਜਾ ਰਹੀ ਹੈ। ਇਸ ਹਰਕਤ ਕਾਰਨ ਸਮਾਜ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਵੀ ਖ਼ਤਰਾ ਪੈਦਾ ਹੋ ਰਿਹਾ ਹੈ, ਇਸ ਲਈ ਇਸ ਨੂੰ ਤੁਰੰਤ ਬੰਦ ਕੀਤਾ ਜਾਵੇ, ਨਹੀਂ ਤਾਂ ਸ਼੍ਰੋਮਣੀ ਕਮੇਟੀ ਹਰ ਪੱਧਰ ਤੇ ਕਾਨੂੰਨੀ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟੇਗੀ।
ਭੇਜੇ ਗਏ ਇਸ ਨੋਟਿਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਉਸ ਸਮੇਂ ਇਸ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਉਠਾਇਆ ਗਿਆ ਸੀ। ਜਦੋਂ ਸਿੱਖਾਂ ਦੀ ਸੰਵਿਧਾਨਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੈਰੋਡੀ ਐਕਸ ਅਕਾਊਂਟ ਸਾਹਮਣੇ ਆਇਆ, ਪਰ ਕਾਗਜ਼ਾਂ ਦੀ ਅਦਲਾ-ਬਦਲੀ ਤੋਂ ਬਾਅਦ ਉਨ੍ਹਾਂ ਨੇ ਇਸ ਨੂੰ ਬੰਦ ਕਰਨ ਤੋਂ ਇਨਕਾਰ ਕਰ ਦਿੱਤਾ। ਐਕਸ/ਟਵਿੱਟਰ ‘ਤੇ ਦੁਬਾਰਾ ਲਿਖਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਾਲੀ ਅੰਤ੍ਰਿੰਗ ਕਮੇਟੀ ਨੇ ਕਾਨੂੰਨੀ ਕਾਰਵਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ।
-SGPC sends legal notice to X (Twitter) @X
-Action initiated in case of fake/parody account of Sikh organisation SGPC@HMOIndia @AmitShah @GoI_MeitY @AshwiniVaishnaw @elonmusk @TwitterIndia pic.twitter.com/GcNBlMlXUQਇਹ ਵੀ ਪੜ੍ਹੋ
— Shiromani Gurdwara Parbandhak Committee (@SGPCAmritsar) January 11, 2024
ਸਿੱਖ ਕੌਮ ਖਿਲਾਫ ਨਫਰਤ ਭਰਿਆ ਪ੍ਰਚਾਰ
ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਇਸ ਫਰਜ਼ੀ ਅਕਾਊਂਟ ਰਾਹੀਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਅਤੇ ਸਿੱਖ ਕੌਮ ਵਿਰੁੱਧ ਨਫਰਤ ਭਰਿਆ ਪ੍ਰਚਾਰ ਕੀਤਾ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਿੱਖਾਂ ਦੀ ਸੰਵਿਧਾਨਕ ਸੰਸਥਾ ਦੇ ਅਕਸ ਨੂੰ ਢਾਹ ਲਾਉਣਾ ਕਿਸੇ ਵੀ ਤਰ੍ਹਾਂ ਉਚਿਤ ਨਹੀਂ ਹੈ।
ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ‘ਤੇ ਅਜਿਹੀਆਂ ਗਤੀਵਿਧੀਆਂ ਸਬੰਧੀ ਸ਼੍ਰੋਮਣੀ ਕਮੇਟੀ ਕਈ ਵਾਰ ਸਰਕਾਰਾਂ ਨੂੰ ਪੱਤਰ ਲਿਖ ਚੁੱਕੀ ਹੈ ਪਰ ਇਹ ਨਫਰਤ ਦੀ ਲਹਿਰ ਜਾਰੀ ਹੈ। ਇਹ ਵੀ ਕਿਹਾ ਕਿ ਸਰਕਾਰਾਂ ਦਾ ਫਰਜ਼ ਬਣਦਾ ਹੈ ਕਿ ਉਹ ਕਿਸੇ ਵੀ ਧਰਮ ਵਿਰੁੱਧ ਸਿਆਸੀ ਨਫਰਤ ਭਰੇ ਪ੍ਰਚਾਰ ਨੂੰ ਰੋਕੇ, ਪਰ ਇਸ ਨੂੰ ਰੋਕਣ ਲਈ ਕੋਈ ਪੁਖਤਾ ਕਦਮ ਨਹੀਂ ਚੁੱਕੇ ਜਾ ਰਹੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਖ਼ਿਲਾਫ਼ ਸਾਜ਼ਿਸ਼ਘਾੜਾ ਫੈਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।