AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪਾਕਿਸਤਾਨ ਰਵਾਨਾ 2840 ਸ਼ਰਧਾਲੂਆਂ ਦਾ ਜੱਥਾ, ਗੁਆਂਢੀ ਮੁਲਕ ‘ਚ ਮਨਾਉਣਗੇ ਵਿਸਾਖੀ

ਅੰਮ੍ਰਿਤਸਰ ਤੋਂ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ਤੇ ਸਿੱਖ ਸ਼ਰਧਾਲੂਆਂ ਦਾ ਇੱਕ ਵੱਡਾ ਜਥਾ ਅੱਜ ਪਾਕਿਸਤਾਨ ਲਈ ਰਵਾਨਾ ਹੋਵੇਗਾ। ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ 1795 ਸ਼ਰਧਾਲੂਆਂ ਦੇ ਵੀਜ਼ਾ ਅਰਜ਼ੀਆਂ ਭੇਜੀਆਂ ਗਈਆਂ ਸਨ, ਜਿਨ੍ਹਾਂ ਚੋਂ 1763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ, ਜਦਕਿ 32 ਅਰਜ਼ੀਆਂ ਨੂੰ ਮਨਜ਼ੂਰੀ ਨਹੀਂ ਮਿਲੀ।

ਪਾਕਿਸਤਾਨ ਰਵਾਨਾ 2840 ਸ਼ਰਧਾਲੂਆਂ ਦਾ ਜੱਥਾ, ਗੁਆਂਢੀ ਮੁਲਕ 'ਚ ਮਨਾਉਣਗੇ ਵਿਸਾਖੀ
lalit-sharma
| Updated On: 10 Apr 2026 11:37 AM IST
Share

ਇਹ ਜਥਾ ਕੱਲ ਸਵੇਰੇ 8 ਵਜੇ ਅਟਾਰੀ-ਵਾਘਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 409 ਤੇ ਹਰਿਆਣਾ ਕਮੇਟੀ ਦੇ 255 ਸ਼ਰਧਾਲੂਆਂ ਨੂੰ ਵੀ ਵੀਜ਼ਾ ਪ੍ਰਾਪਤ ਹੋਇਆ ਹੈ। ਇਸ ਤਰ੍ਹਾਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਕੁੱਲ 2840 ਸ਼ਰਧਾਲੂ ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਸਥਿਤ ਆਪਣੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣਗੇ।

ਅੰਮ੍ਰਿਤਸਰ ਤੋਂ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ਤੇ ਸਿੱਖ ਸ਼ਰਧਾਲੂਆਂ ਦਾ ਇੱਕ ਵੱਡਾ ਜਥਾ ਅੱਜ ਪਾਕਿਸਤਾਨ ਲਈ ਰਵਾਨਾ ਹੋਵੇਗਾ। ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ 1795 ਸ਼ਰਧਾਲੂਆਂ ਦੇ ਵੀਜ਼ਾ ਅਰਜ਼ੀਆਂ ਭੇਜੀਆਂ ਗਈਆਂ ਸਨ, ਜਿਨ੍ਹਾਂ ਚੋਂ 1763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ, ਜਦਕਿ 32 ਅਰਜ਼ੀਆਂ ਨੂੰ ਮਨਜ਼ੂਰੀ ਨਹੀਂ ਮਿਲੀ।

ਇਹ ਜਥਾ ਅੱਜ ਸਵੇਰੇ 8 ਵਜੇ ਅਟਾਰੀ-ਵਾਘਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 409 ਤੇ ਹਰਿਆਣਾ ਕਮੇਟੀ ਦੇ 255 ਸ਼ਰਧਾਲੂਆਂ ਨੂੰ ਵੀ ਵੀਜ਼ਾ ਪ੍ਰਾਪਤ ਹੋਇਆ ਹੈ। ਇਸ ਤਰ੍ਹਾਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਕੁੱਲ 2840 ਸ਼ਰਧਾਲੂ ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਸਥਿਤ ਆਪਣੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣਗੇ।

ਬੀਤੇ ਦਿਨ SGPC ਵੱਲੋਂ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਵੰਡੇ ਗਏ। ਇਸ ਦੌਰਾਨ ਪਾਸਪੋਰਟ ਪ੍ਰਾਪਤ ਕਰਨ ਲਈ ਪਹੁੰਚੇ ਸ਼ਰਧਾਲੂਆਂ ਚ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਨਨਕਾਣਾ ਸਾਹਿਬ ਜਾ ਕੇ ਦਰਸ਼ਨ ਕਰਨ ਦੀ ਲੰਬੇ ਸਮੇਂ ਤੋਂ ਉਡੀਕ ਸੀ, ਜੋ ਹੁਣ ਗੁਰੂ ਦੀ ਕਿਰਪਾ ਨਾਲ ਪੂਰੀ ਹੋ ਰਹੀ ਹੈ। ਕਈ ਸ਼ਰਧਾਲੂ ਭਾਵੁਕ ਹੋ ਕੇ ਕਹਿੰਦੇ ਨਜ਼ਰ ਆਏ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦਾ ਸਭ ਤੋਂ ਵੱਡਾ ਸੁਭਾਗਾ ਹੈ ਤੇ ਉਹ ਪਹਿਲੀ ਵਾਰ ਇਸ ਪਵਿੱਤਰ ਯਾਤਰਾ ਤੇ ਜਾ ਰਹੇ ਹਨ।

ਕੁਝ ਸ਼ਰਧਾਲੂਆਂ ਨੇ 1947 ਦੀ ਵੰਡ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਬਜ਼ੁਰਗਾਂ ਤੋਂ ਗੁਰਧਾਮਾਂ ਦੀਆਂ ਕਹਾਣੀਆਂ ਸੁਣੀਆਂ ਸਨ ਤੇ ਹੁਣ ਉਨ੍ਹਾਂ ਨੂੰ ਖੁਦ ਉੱਥੇ ਜਾ ਕੇ ਮੱਥਾ ਟੇਕਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਨੇ ਗੁਰੂ ਰਾਮਦਾਸ ਜੀ ਤੇ ਗੁਰੂ ਗ੍ਰੰਥ ਸਾਹਿਬ ਜੀ ਦਾ ਧੰਨਵਾਦ ਕੀਤਾ ਤੇ SGPC ਦਾ ਵੀ ਆਭਾਰ ਪ੍ਰਗਟਾਇਆ, ਜਿਨ੍ਹਾਂ ਦੀ ਕੋਸ਼ਿਸ਼ ਨਾਲ ਇਹ ਯਾਤਰਾ ਸੰਭਵ ਹੋ ਸਕੀ। ਸ਼ਰਧਾਲੂਆਂ ਨੇ ਅਰਦਾਸ ਕੀਤੀ ਕਿ ਦੋਵੇਂ ਦੇਸ਼ਾਂ ਚ ਭਾਈਚਾਰਾ ਬਣਿਆ ਰਹੇ ਤੇ ਹਰ ਕਿਸੇ ਨੂੰ ਬਿਨਾਂ ਕਿਸੇ ਰੁਕਾਵਟ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਦਾ ਰਹੇ।

Follow Us
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP...
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...