ਸ੍ਰੀ ਹਰਿਮੰਦਰ ਸਾਹਿਬ ‘ਚ ਪੁਲਿਸ ਦੀ ਕਾਰਵਾਈ ‘ਤੇ ਭੜਕੀ SGPC, 2 ਮੁਲਾਜ਼ਮਾਂ ਨੂੰ ਕਮਰੇ ‘ਚ ਕੀਤਾ ਬੰਦ; ਜਾਣੋ ਕੀ ਹੈ ਪੂਰਾ ਮਾਮਲਾ

Updated On: 

30 Jan 2026 21:29 PM IST

ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਵਿੱਚ ਸ਼ੁੱਕਰਵਾਰ ਨੂੰ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਪਰਿਕਰਮਾ ਕਰ ਰਹੇ ਦੋ ਨੌਜਵਾਨਾਂ ਨੂੰ ਤਰਨਤਾਰਨ ਦੀ ਸੀ.ਆਈ.ਏ. (CIA) ਟੀਮ ਨੇ ਹਿਰਾਸਤ ਵਿੱਚ ਲੈ ਲਿਆ। ਪੁਲਿਸ ਦੀ ਇਸ ਅਚਨਚੇਤ ਕਾਰਵਾਈ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਸਖ਼ਤ ਨਾਰਾਜ਼ ਹੋ ਗਈ।

ਸ੍ਰੀ ਹਰਿਮੰਦਰ ਸਾਹਿਬ ਚ ਪੁਲਿਸ ਦੀ ਕਾਰਵਾਈ ਤੇ ਭੜਕੀ SGPC, 2 ਮੁਲਾਜ਼ਮਾਂ ਨੂੰ ਕਮਰੇ ਚ ਕੀਤਾ ਬੰਦ; ਜਾਣੋ ਕੀ ਹੈ ਪੂਰਾ ਮਾਮਲਾ

ਸ੍ਰੀ ਹਰਿਮੰਦਰ ਸਾਹਿਬ 'ਚ ਪੁਲਿਸ ਦੀ ਕਾਰਵਾਈ 'ਤੇ ਭੜਕੀ SGPC, ਜਾਣੋ ਕੀ ਹੈ ਮਾਮਲਾ

Follow Us On

ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਵਿੱਚ ਸ਼ੁੱਕਰਵਾਰ ਨੂੰ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਪਰਿਕਰਮਾ ਕਰ ਰਹੇ ਦੋ ਨੌਜਵਾਨਾਂ ਨੂੰ ਤਰਨਤਾਰਨ ਦੀ ਸੀ.ਆਈ.ਏ. (CIA) ਟੀਮ ਨੇ ਹਿਰਾਸਤ ਵਿੱਚ ਲੈ ਲਿਆ। ਪੁਲਿਸ ਦੀ ਇਸ ਅਚਨਚੇਤ ਕਾਰਵਾਈ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਸਖ਼ਤ ਨਾਰਾਜ਼ ਹੋ ਗਈ। ਇਸ ਦੇ ਵਿਰੋਧ ਵਜੋਂ ਐੱਸ.ਜੀ.ਪੀ.ਸੀ. ਦੀ ਟਾਸਕ ਫੋਰਸ ਨੇ ਕਾਰਵਾਈ ਕਰਨ ਆਏ ਦੋ ਪੁਲਿਸ ਕਰਮਚਾਰੀਆਂ ਨੂੰ ਫੜ ਲਿਆ ਅਤੇ ਉਨ੍ਹਾਂ ਨੂੰ ਕਮਰਾ ਨੰਬਰ 50 ਵਿੱਚ ਬੰਦ ਕਰ ਦਿੱਤਾ।

ਬਿਨਾਂ ਸੂਚਨਾ ਕਾਰਵਾਈ ਕਰਨ ਦਾ ਇਲਜ਼ਾਮ

ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਮੁਤਾਬਕ ਪੁਲਿਸ ਨੇ ਇਸ ਕਾਰਵਾਈ ਨੂੰ ਅੰਜਾਮ ਦੇਣ ਤੋਂ ਪਹਿਲਾਂ ਪ੍ਰਬੰਧਕਾਂ ਨੂੰ ਕੋਈ ਸੂਚਨਾ ਨਹੀਂ ਦਿੱਤੀ ਸੀ। ਐੱਸ.ਜੀ.ਪੀ.ਸੀ. ਦੇ ਅਹੁਦੇਦਾਰਾਂ ਨੇ ਸਪੱਸ਼ਟ ਕੀਤਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ ਆਉਂਦੇ ਹਨ।

ਜੇਕਰ ਪੁਲਿਸ ਨੂੰ ਕਿਸੇ ਸ਼ੱਕੀ ਵਿਅਕਤੀ ਦੀ ਭਾਲ ਹੋਵੇ ਜਾਂ ਕਿਸੇ ਨੂੰ ਗ੍ਰਿਫਤਾਰ ਕਰਨਾ ਹੋਵੇ, ਤਾਂ ਇਸ ਦੀ ਜਾਣਕਾਰੀ ਪਹਿਲਾਂ ਸ਼੍ਰੋਮਣੀ ਕਮੇਟੀ ਨੂੰ ਦੇਣੀ ਲਾਜ਼ਮੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਤਰਨਤਾਰਨ ਪੁਲਿਸ ਨੇ ਨਾ ਤਾਂ ਸ਼੍ਰੋਮਣੀ ਕਮੇਟੀ ਨੂੰ ਭਰੋਸੇ ਵਿੱਚ ਲਿਆ ਅਤੇ ਨਾ ਹੀ ਸਥਾਨਕ ਗਲਿਆਰਾ ਪੁਲਿਸ ਚੌਕੀ ਨੂੰ ਇਸ ਬਾਰੇ ਕੋਈ ਜਾਣਕਾਰੀ ਦਿੱਤੀ।

ਐੱਸ.ਜੀ.ਪੀ.ਸੀ. ਦਾ ਸਖ਼ਤ ਸਟੈਂਡ: “ਇੰਝ ਲਿਜਾਣ ਦੀ ਇਜਾਜ਼ਤ ਨਹੀਂ”

ਸੂਤਰਾਂ ਅਨੁਸਾਰ ਟਾਸਕ ਫੋਰਸ ਵੱਲੋਂ ਹਿਰਾਸਤ ਵਿੱਚ ਲਏ ਗਏ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਉਦੋਂ ਤੱਕ ਨਾ ਛੱਡਣ ਦਾ ਫੈਸਲਾ ਕੀਤਾ ਗਿਆ ਸੀ, ਜਦੋਂ ਤੱਕ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਇਸ ਪੂਰੀ ਕਾਰਵਾਈ ਬਾਰੇ ਸਪੱਸ਼ਟ ਜਾਣਕਾਰੀ ਨਹੀਂ ਦਿੰਦੇ।

ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਉਹ ਹਮੇਸ਼ਾ ਕਾਨੂੰਨ ਦਾ ਸਹਿਯੋਗ ਕਰਦੀ ਆਈ ਹੈ, ਪਰ ਬਿਨਾਂ ਕਿਸੇ ਪੁੱਛਗਿੱਛ ਜਾਂ ਪਹਿਲਾਂ ਤੋਂ ਦਿੱਤੀ ਜਾਣਕਾਰੀ ਦੇ ਪਵਿੱਤਰ ਅਸਥਾਨ ਤੋਂ ਕਿਸੇ ਵੀ ਵਿਅਕਤੀ ਨੂੰ ਇਸ ਤਰ੍ਹਾਂ ਚੁੱਕ ਕੇ ਲੈ ਜਾਣ ਦੀ ਇਜਾਜ਼ਤ ਬਿਲਕੁਲ ਨਹੀਂ ਦਿੱਤੀ ਜਾ ਸਕਦੀ।

ਸੀਨੀਅਰ ਅਧਿਕਾਰੀਆਂ ਦੇ ਦਖ਼ਲ ਤੋਂ ਬਾਅਦ ਮੁੱਕਿਆ ਵਿਵਾਦ

ਇਸ ਘਟਨਾ ਤੋਂ ਬਾਅਦ ਦਰਬਾਰ ਸਾਹਿਬ ਕੰਪਲੈਕਸ ਵਿੱਚ ਸਥਿਤੀ ਤਣਾਅਪੂਰਨ ਹੋ ਗਈ ਸੀ। ਮਾਮਲਾ ਵਧਦਾ ਦੇਖ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਤੁਰੰਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨਾਲ ਸੰਪਰਕ ਸਾਧਿਆ। ਅਧਿਕਾਰੀਆਂ ਵੱਲੋਂ ਪੂਰੀ ਜਾਣਕਾਰੀ ਸਾਂਝੀ ਕੀਤੇ ਜਾਣ ਅਤੇ ਮਾਮਲੇ ਨੂੰ ਸੁਲਝਾਉਣ ਤੋਂ ਬਾਅਦ ਹੀ ਹਿਰਾਸਤ ਵਿੱਚ ਲਏ ਗਏ ਪੁਲਿਸ ਮੁਲਾਜ਼ਮਾਂ ਨੂੰ ਰਿਹਾਅ ਕੀਤਾ ਗਿਆ। ਇਸ ਉਪਰੰਤ ਪੁਲਿਸ ਕਰਮਚਾਰੀ ਆਪਣੀ ਸਕਾਰਪੀਓ ਗੱਡੀ ਵਿੱਚ ਬੈਠ ਕੇ ਉੱਥੋਂ ਰਵਾਨਾ ਹੋ ਗਏ।

Related Stories
ਨਵਜੋਤ ਕੌਰ ਸਿੱਧੂ ਪਹੁੰਚੀ ਸੰਤ ਪ੍ਰੇਮਾਨੰਦ ਮਹਾਰਾਜ ਦੀ ਸ਼ਰਨ, ਮਿਲੀ ਸਮਾਜ ਸੇਵਾ ਬਾਰੇ ਡੂੰਘੀ ਸਿੱਖਿਆ
ਗੈਂਗਸਟਰਵਾਦ ਦੇ ਮੁੱਦੇ ‘ਤੇ ‘ਆਪ’ ਦਾ ਵੱਡਾ ਹਮਲਾ, ਪੰਨੂ ਨੇ ਸੁਖਬੀਰ ਬਾਦਲ ਤੇ ਧਾਮੀ ਦੀਆਂ ਤਸਵੀਰਾਂ ਜਾਰੀ ਕਰਕੇ ਪੁੱਛੇ ਤਿੱਖੇ ਸਵਾਲ
ਪਿਛਲੀਆਂ ਸਰਕਾਰਾਂ ਖਾ ਗਈਆਂ ਬੱਚਿਆਂ ਦੀ ਪੜ੍ਹਾਈ ਦੇ ਪੈਸੇ, ਸੀਐਮ ਮਾਨ ਦਾ ਵਿਰੋਧੀਆਂ ‘ਤੇ ਨਿਸ਼ਾਨਾ, ਮੁਹਾਲੀ ‘ਚ ਵੰਡੇ ਨਿਯੁਕਤੀ ਪੱਤਰ
‘AAP’ ਮੰਤਰੀ ਸੰਜੀਵ ਅਰੋੜਾ ਦੀ ਵਿਗੜੀ ਤਬੀਅਤ, ਮੋਹਾਲੀ ਦੇ ਹਸਪਤਾਲ ਵਿੱਚ ਭਰਤੀ, ਸੁਧਰ ਰਹੀ ਹੈ ਸਿਹਤ
328 ਪਾਵਨ ਸਰੂਪ ਮਾਮਲਾ: SGPC ਦੇ 7 ਮੈਂਬਰ ਬਿਆਨ ਦਰਜ ਕਰਵਾਉਣ ਪਹੁੰਚੇ ਪੁਲਿਸ ਕਮਿਸ਼ਨਰ ਦਫ਼ਤਰ, 40 ਲੋਕਾਂ ਨੂੰ ਭੇਜਿਆ ਗਿਆ ਸੀ ਸੰਮਨ
ਜਲੰਧਰ: ਮੁੱਖ ਮੰਤਰੀ ਨੇ SC ਵਿਦਿਆਰਥੀਆਂ ਨੂੰ ਵੰਡੀ 271 ਕਰੋੜ ਰੁਪਏ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ, ਬੋਲੇ- ਗਰੀਬ ਦਾ ਬੱਚਾ ਕਿਤਾਬ ਰਾਹੀਂ ਬਦਲ ਸਕਦਾ ਆਪਣੀ ਕਿਸਮਤ