AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ ਵਿੱਚ ਤਬਦੀਲੀ, ਹੁਣ 10 ਅਪ੍ਰੈਲ ਨੂੰ ਰਵਾਨਾ ਹੋਣਗੇ ਸ਼ਰਧਾਲੂ

ਖਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਪਵਿੱਤਰ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਸ ਵਾਰ ਵਿਸਾਖੀ ਜਥੇ ਦੇ ਨਿਰਧਾਰਿਤ ਪ੍ਰੋਗਰਾਮ ਵਿੱਚ ਕੁਝ ਤਬਦੀਲੀਆਂ ਕੀਤੀਆਂ ਗਈਆਂ ਹਨ।

ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ ਵਿੱਚ ਤਬਦੀਲੀ, ਹੁਣ 10 ਅਪ੍ਰੈਲ ਨੂੰ ਰਵਾਨਾ ਹੋਣਗੇ ਸ਼ਰਧਾਲੂ
ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ ਵਿੱਚ ਤਬਦੀਲੀ
tv9-punjabi
| Updated On: 04 Apr 2026 22:56 PM IST

ਖਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਪਵਿੱਤਰ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਸ ਵਾਰ ਵਿਸਾਖੀ ਜਥੇ ਦੇ ਨਿਰਧਾਰਿਤ ਪ੍ਰੋਗਰਾਮ ਵਿੱਚ ਕੁਝ ਤਬਦੀਲੀਆਂ ਕੀਤੀਆਂ ਗਈਆਂ ਹਨ।

ਯਾਤਰਾ ਦੇ ਸ਼ਡਿਊਲ ਵਿੱਚ ਹੋਇਆ ਬਦਲਾਅ

ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਜਥੇ ਨੇ 12 ਅਪ੍ਰੈਲ ਨੂੰ ਰਵਾਨਾ ਹੋ ਕੇ 21 ਅਪ੍ਰੈਲ ਨੂੰ ਵਾਪਸ ਆਉਣਾ ਸੀ। ਪਰ ਹੁਣ ਨਵੇਂ ਸ਼ਡਿਊਲ ਅਨੁਸਾਰ, ਸ਼ਰਧਾਲੂਆਂ ਦਾ ਇਹ ਜਥਾ 10 ਅਪ੍ਰੈਲ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਅਤੇ ਆਪਣੀ ਯਾਤਰਾ ਮੁਕੰਮਲ ਕਰਕੇ 19 ਅਪ੍ਰੈਲ ਨੂੰ ਵਤਨ ਵਾਪਸੀ ਕਰੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਯਾਤਰਾ ਲਈ ਕੁੱਲ 1860 ਪਾਸਪੋਰਟ ਭੇਜੇ ਗਏ ਹਨ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਲਗਭਗ 1800 ਸ਼ਰਧਾਲੂਆਂ ਨੂੰ ਵੀਜ਼ਾ ਪ੍ਰਾਪਤ ਹੋਵੇਗਾ।

ਬੀਬੀਆਂ ਦੀ ਯਾਤਰਾ ‘ਤੇ ਪਾਬੰਦੀ ਦੀਆਂ ਅਫਵਾਹਾਂ ਨੂੰ ਨਕਾਰਿਆ

ਯਾਤਰਾ ਦੌਰਾਨ ਇਕੱਲੀਆਂ ਬੀਬੀਆਂ ਦੇ ਜਾਣ ‘ਤੇ ਲਗਾਈ ਗਈ ਕਥਿਤ ਪਾਬੰਦੀ ਬਾਰੇ ਫੈਲੀਆਂ ਅਫਵਾਹਾਂ ‘ਤੇ ਵਿਰਾਮ ਲਗਾਉਂਦਿਆਂ ਮੁੱਖ ਸਕੱਤਰ ਨੇ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਜਿਹਾ ਕੋਈ ਵੀ ਮਤਾ ਪਾਸ ਨਹੀਂ ਕੀਤਾ ਗਿਆ ਅਤੇ ਨਾ ਹੀ ਕੋਈ ਅਧਿਕਾਰਤ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਹਰ ਮਾਈ-ਭਾਈ ਗੁਰੂ ਘਰ ਦੇ ਦਰਸ਼ਨ ਕਰਨ ਲਈ ਪੂਰੀ ਤਰ੍ਹਾਂ ਸੁਤੰਤਰ ਹੈ।

ਸੁਰੱਖਿਆ ਅਤੇ ਸਹੂਲਤ ਲਈ ਦਿੱਤਾ ਸੁਝਾਅ

ਹਾਲਾਂਕਿ, ਕੁਲਵੰਤ ਸਿੰਘ ਮੰਨਣ ਨੇ ਭਾਈਚਾਰਕ ਸਾਂਝ ਅਤੇ ਸੁਰੱਖਿਆ ਦੇ ਨਜ਼ਰੀਏ ਤੋਂ ਇੱਕ ਸੁਝਾਅ ਜ਼ਰੂਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬੀਬੀਆਂ ਆਪਣੇ ਨਾਲ ਕਿਸੇ ਪਰਿਵਾਰਕ ਮੈਂਬਰ ਜਿਵੇਂ ਕਿ ਭਰਾ, ਪੁੱਤਰ ਜਾਂ ਕਿਸੇ ਹੋਰ ਮਹਿਲਾ ਸਾਥੀ ਨੂੰ ਲੈ ਕੇ ਜਾਣ ਤਾਂ ਸਫ਼ਰ ਦੌਰਾਨ ਇੱਕ-ਦੂਜੇ ਦੀ ਦੇਖਭਾਲ ਕਰਨੀ ਸੌਖੀ ਹੁੰਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਜਥੇ ਵਿੱਚ ਇਕੱਠੇ ਜਾਣ ਦਾ ਇੱਕ ਵੱਖਰਾ ਹੀ ਆਨੰਦ ਅਤੇ ਰੂਹਾਨੀ ਸਕੂਨ ਹੁੰਦਾ ਹੈ, ਜਿੱਥੇ ਲੋੜ ਵੇਲੇ ਸ਼ਰਧਾਲੂ ਇੱਕ-ਦੂਜੇ ਦੀ ਮਦਦ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ 1947 ਦੀ ਵੰਡ ਵੇਲੇ ਜਿਹੜੇ ਗੁਰੂ ਘਰ ਪਾਕਿਸਤਾਨ ਵਿੱਚ ਰਹਿ ਗਏ ਸਨ, ਉਨ੍ਹਾਂ ਦੇ ਦਰਸ਼ਨਾਂ ਲਈ ਸੰਗਤਾਂ ਵਿੱਚ ਹਮੇਸ਼ਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਦਾ ਹੈ। ਸ਼੍ਰੋਮਣੀ ਕਮੇਟੀ ਦਾ ਮੁੱਖ ਉਦੇਸ਼ ਅਤੇ ਕਰਤੱਵ ਸ਼ਰਧਾਲੂਆਂ ਦੀ ਸਹੂਲਤ ਨੂੰ ਯਕੀਨੀ ਬਣਾਉਣਾ ਅਤੇ ਉਨ੍ਹਾਂ ਦੀ ਸੁਚੱਜੀ ਦੇਖਭਾਲ ਕਰਨਾ ਹੈ ਤਾਂ ਜੋ ਯਾਤਰਾ ਨਿਰਵਿਘਨ ਨੇਪਰੇ ਚੜ੍ਹ ਸਕੇ।

Follow Us
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...