ਸੁਖਬੀਰ ਬਾਦਲ ‘ਤੇ ਹਮਲੇ ਦੇ ਮਾਮਲੇ ‘ਚ ਬੋਲੇ CM, ਕਿਹਾ- SGPC ਨਹੀਂ ਦੇ ਰਹੀ ਸੀ CCTV

Updated On: 

13 Dec 2024 02:34 AM

Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਨੂੰ ਲੈ ਕੇ ਜਾਂਚ ਕਰ ਰਹੀ ਹੈ, ਪਰ ਸ਼੍ਰੋਮਣੀ ਕਮੇਟੀ ਇਸ 'ਚ ਸਹਿਯੋਗ ਨਹੀਂ ਕਰ ਰਹੀ ਹੈ। ਪੰਜਾਬ ਪੁਲਿਸ ਨੂੰ ਇਸ ਲਈ ਕੋਰਟ ਜਾਣ ਪਿਆ ਸੀ, ਕਿਉਂਕੀ ਕਮੇਟੀ ਉਨ੍ਹਾਂ ਨੂੰ ਦਰਬਾਰ ਸਾਹਿਬ ਦੇ ਅੰਦਰ ਦੀਆਂ ਸੀਸੀਟੀਵੀ ਨਹੀਂ ਭੇਜੀ ਗਈ ਹੈ।

ਸੁਖਬੀਰ ਬਾਦਲ ਤੇ ਹਮਲੇ ਦੇ ਮਾਮਲੇ ਚ ਬੋਲੇ CM, ਕਿਹਾ- SGPC ਨਹੀਂ ਦੇ ਰਹੀ ਸੀ CCTV

ਮੁੱਖ ਮੰਤਰੀ ਭਗਵੰਤ ਸਿੰਘ ਮਾਨ

Follow Us On

Bhagwant Mann: ਸ਼੍ਰੀ ਦਰਬਾਰ ਸਾਹਿਬ ‘ਚ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਨੂੰ ਲੈ ਕੇ ਭਗਵੰਤ ਮਾਨ ਦਾ ਇੱਕ ਬਿਆਨ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਜ਼ਾਮ ਲਗਾਏ ਗਏ ਹਨ। ਬੀਤੇ ਦਿਨ ਪੰਜਾਬ ਪੁਲਿਸ ਨੇ ਵੀ ਇਸ ਤਰ੍ਹਾਂ ਦਾ ਬਿਆਨ ਦਿੱਤਾ ਸੀ, ਹੁਣ ਮੁੱਖ ਮੰਤਰੀ ਨੇ ਇਸ ਨੂੰ ਦੁਹਰਾਇਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਨੂੰ ਲੈ ਕੇ ਜਾਂਚ ਕਰ ਰਹੀ ਹੈ, ਪਰ ਸ਼੍ਰੋਮਣੀ ਕਮੇਟੀ ਇਸ ‘ਚ ਸਹਿਯੋਗ ਨਹੀਂ ਕਰ ਰਹੀ ਹੈ। ਪੰਜਾਬ ਪੁਲਿਸ ਨੂੰ ਇਸ ਲਈ ਕੋਰਟ ਜਾਣ ਪਿਆ ਸੀ, ਕਿਉਂਕੀ ਕਮੇਟੀ ਉਨ੍ਹਾਂ ਨੂੰ ਦਰਬਾਰ ਸਾਹਿਬ ਦੇ ਅੰਦਰ ਦੀਆਂ ਸੀਸੀਟੀਵੀ ਨਹੀਂ ਭੇਜੀ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ

ਪੰਜਾਬ ਪੁਲਿਸ ਨੂੰ ਦੇ ਚੁੱਕੇ ਸੀਸੀਟੀਵੀ: ਧਾਮੀ

ਇਸ ਤੋਂ ਪਹਿਲਾਂ ਵੀ ਪੰਜਾਬ ਪੁਲਿਸ ਨੇ ਕਿਹਾ ਸੀ ਕਿ ਸੁਖਬੀਰ ਬਾਦਲ ‘ਤੇ ਹਮਲੇ ਦੇ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਂਚ ‘ਚ ਸਹਿਯੋਗ ਨਹੀਂ ਕਰ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਵਾਬ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਪੰਜਾਬ ਪੁਲਿਸ ਨੂੰ ਸਾਰੀ ਸੀਸੀਟੀਵੀ ਫੁਟੇਜ ਮੁਹੱਈਆ ਕਰਵਾ ਦਿੱਤੀ ਗਈ ਹੈ।

4 ਦਸੰਬਰ ਨੂੰ ਹੋਇਆ ਸੀ ਹਮਲਾ

ਸ਼੍ਰੀ ਦਰਬਾਰ ਸਾਹਿਬ ਚ 4 ਦਸੰਬਰ ਨੂੰ ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਦਾ ਦੂਜੀ ਵਾਰ ਪੁਲਿਸ ਰਿਮਾਂਡ ਖਤਮ ਹੋਣ ਤੋਂ ਬੁਧਵਾਰ ਅਦਾਲਤ ਚ ਪੇਸ਼ ਕੀਤਾ ਗਿਆ ਸੀ। ਇਥੇ ਨਰਾਇਣ ਸਿੰਘ ਚੌੜਾ ਦਾ ਇੱਕ ਵਾਰ ਫਿਰ ਤੋਂ ਤਿੰਨ ਦਿਨ ਦਾ ਪੁਲਿਸ ਨੂੰ ਰਿਮਾਂਡ ਮਿਲਿਆ ਸੀ।