SGPC ਲੜੇਗੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਸਿੱਖ ਨੌਜਵਾਨਾਂ ਦਾ ਕੇਸ, ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸੀ ਐਲਾਨ

Updated On: 

10 Apr 2023 10:06 AM

SGPC ਦੇ ਵਕੀਲ ਡਿਬਰੂਗੜ੍ਹ ਜੇਲ ਪਹੁੰਚੇ ਉੱਥੇ ਜੇਲ੍ਹ ਵਿੱਚ ਬੰਦ ਉਹ ਅੰਮ੍ਰਿਤਪਾਲ ਦੇ ਸਾਥੀਆਂ ਨਾਲ ਮੁਲਾਕਾਤ ਕਰਨਗੇ। ਪੁਲਿਸ ਨੇ ਆਪਰੇਸ਼ਨ ਅੰਮ੍ਰਿਤਪਾਲ ਦੇ ਤਹਿਤ ਇਨ੍ਹਾਂ ਲੋਕਾਂ ਨੂੰ ਗ੍ਰਿਫਤਾਰ ਕਰਕੇ ਡਿਬਰੂਗੜ੍ਹ ਜੇਲ ਵਿੱਚ ਭੇਜ ਦਿੱਤਾ ਸੀ।

SGPC ਲੜੇਗੀ ਡਿਬਰੂਗੜ੍ਹ ਜੇਲ੍ਹ ਚ ਬੰਦ ਸਿੱਖ ਨੌਜਵਾਨਾਂ ਦਾ ਕੇਸ, ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸੀ ਐਲਾਨ
Follow Us On

ਅੰਮ੍ਰਿਤਸਰ। ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਐਲਾਨ ਕੀਤਾ ਸੀ ਕਿ ਡਿਬਰੂਗੜ੍ਹ ਜੇਲ ਵਿੱਚ ਜਿਹੜੇ ਸਿੱਖ ਨੌਜਵਾਨ ਬੰਦ ਹਨ ਉਨ੍ਹਾਂ ਨੂੰ ਐੱਸਜੀਪੀਸੀ ਵੱਲੋਂ ਕਾਨੂੰਨੀ ਸਹਾਇਤਾ ਦਿੱਤੀ ਜਾਵੇਗੀ। ਇਸਦੇ ਤਹਿਤ ਐਸਜੀਪੀਸੀ ਦੇ ਵਕੀਲਾਂ ਦੀ ਟੀਮ ਡਿਬਰੂਗੜ੍ਹ ਪਹੁੰਚ ਗਈ ਹੈ। ਇੱਥੇ ਉਹ ਅੰਮ੍ਰਿਤਪਾਲ ਸਿੰਘ (Amritpal Singh) ਦੇ 8 ਸਾਥੀਆਂ ਨੂੰ ਮਿਲਣਗੇ। ਸ਼੍ਰੋਮਣੀ ਕਮੇਟੀ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਕਿ ਉਹ ਪਿਛਲੇ ਦਿਨੀਂ ਅੰਮ੍ਰਿਤਪਾਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਾਰੇ ਸਿੱਖ ਨੌਜਵਾਨਾਂ ਦੇ ਕੇਸ ਲੜਨਗੇ।

ਸ਼੍ਰੋਮਣੀ ਕਮੇਟੀ ਤੋਂ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਅਗਵਾਈ ਹੇਠ ਇਹ ਟੀਮ ਡਿਬਰੂਗੜ੍ਹ (Dibrugarh) ਪਹੁੰਚੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਪੰਜਾਬ ਤੋਂ ਗ੍ਰਿਫ਼ਤਾਰ ਕੀਤੇ ਇਹ ਨੌਜਵਾਨ ਪਿਛਲੇ ਦਿਨੀਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਨ। ਨੇ ਆਪਣੇ ਕੇਸ ਦੀ ਪੈਰਵੀ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਵਕੀਲਾਂ ਦੀ ਟੀਮ ਭੇਜਣ ਦਾ ਵਾਅਦਾ ਕੀਤਾ ਸੀ।

ਦੀਪ ਸਿੱਧੂ ਦੇ ਭਰਾ ਵੀ ਡਿਬਰੂਗੜ੍ਹ ਪਹੁੰਚੇ

ਸਵਰਗੀ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਨੂੰ ਵੀ ਸ਼੍ਰੋਮਣੀ ਕਮੇਟੀ ਦੇ ਕਹਿਣ ‘ਤੇ ਇਸ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਦੀਪ ਸਿੱਧੂ (Deep Sidhu) ਦਾ ਭਰਾ ਮਨਦੀਪ ਸਿੰਘ ਸਿੱਧੂ ਭਾਵੇਂ ਅੰਮ੍ਰਿਤਪਾਲ ਸਿੰਘ ਦਾ ਵਿਰੋਧ ਕਰਦਾ ਰਿਹਾ ਹੋਵੇ ਪਰ ਸ਼੍ਰੋਮਣੀ ਕਮੇਟੀ ਦੇ ਕਹਿਣ ‘ਤੇ ਉਹ ਬੰਦੀ ਸਿੰਘਾਂ ਨੂੰ ਮਿਲਣ ਡਿਬਰੂਗੜ੍ਹ ਜੇਲ੍ਹ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਐਡਵੋਕੇਟ ਰੋਹਿਤ ਸ਼ਰਮਾ ਵੀ ਉਨ੍ਹਾਂ ਦੇ ਨਾਲ ਹਨ।

ਸਿੱਖ ਨੌਜਵਾਨਾਂ ਨੂੰ ਕਾਨੂੰਨੀ ਮਦਦ ਦੇਵੇਗੀ ਐੱਸਜੀਪੀਸੀ

ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ 18 ਮਾਰਚ ਦੀ ਘਟਨਾ ਨੂੰ ਲੈ ਕੇ ਪੁਲਿਸ ਵੱਲੋਂ ਉਸ ਸਮੇਤ ਸਾਥੀਆਂ ਖ਼ਿਲਾਫ਼ ਛਾਪੇਮਾਰੀਆਂ ਚ ਗ੍ਰਿਫਤਾਰ ਕੀਤੇ ਸਿੱਖ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਰਿਹਾਅ ਕਰ ਦਿੱਤਾ ਗਿਆ ਹੈ। ਤੇ ਕੱਝ ਜਿਹੜੇ ਸਿੱਖ ਨੌਜਵਾਨਾਂ ਨੂੰ ਡਿਬਰੂਗੜ੍ਹ ਜੇਲ ਵਿੱਚ ਭੇਜਿਆ ਹੈ ਉਨ੍ਹਾਂ ਦਾ ਕੇਸ ਐੱਸਜੀਪੀਸੀ ਦੇ ਵਕੀਲ ਲੜਨਗੇ। ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੀ ਐੱਸਜੀਪੀਸੀ ਡਿਬਰੂਗੜ੍ਹ ਜੇਲਾ ਵਿੱਚ ਬੰਦ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਮਦਦ ਦੇਵੇਗੀ। ਜਿਸਦੇ ਤਹਿਤ ਐੱਸਜੀਪੀਸੀ ਦੇ ਵਕੀਲਾਂ ਦੀ ਇੱਕ ਟੀਮ ਹੁਣ ਡਿਬਰੂਗੜ੍ਹ ਪਹੁੰਚ ਗਈ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ