ਸਿੱਧੂ ਮੂਸੇਵਾਲਾ ਦੇ ਮੈਨੇਜਰ ਰਹੇ ਸ਼ਗਨਪ੍ਰੀਤ ਖਿਲਾਫ ਜਾਰੀ ਹੋ ਸਕਦਾ ਹੈ ਰੈੱਡ ਕਾਰਨਰ ਨੋਟਿਸ, ਧਮਕੀਆਂ ਤੋਂ ਬਾਅਦ ਫਰਾਰ ਹੋ ਗਿਆ ਸੀ ਆਸਟ੍ਰੇਲੀਆ
Red Cornor against Shaganpreet Singh: ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ 7 ਮਈ 2021 ਨੂੰ ਬੰਬੀਹਾ ਗੈਂਗ ਦੇ ਸ਼ੂਟਰਾਂ ਵੱਲੋਂ ਦਿਨ ਦਿਹਾੜੇ ਮਿੱਡੂਖੇੜਾ ਦਾ ਕਤਲ ਕਰ ਦਿੱਤਾ ਗਿਆ ਸੀ।
ਮੁਹਾਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸੋਈ (SOI) ਦੇ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਨਾਮਜ਼ਦ ਸ਼ਗਨਪ੍ਰੀਤ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਹੋ ਸਕਦਾ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੈਨੇਜਰ ਰਿਹਾ ਸ਼ਗਨਪ੍ਰੀਤ ਮਿੱਡੂਖੇੜਾ ਦੇ ਕਤਲ ਤੋਂ ਬਾਅਦ ਲਾਰੈਂਸ ਗੈਂਗ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਆਸਟ੍ਰੇਲੀਆ ਫਰਾਰ ਹੋ ਗਿਆ ਸੀ।
ਮਿੱਡੂਖੇੜਾ ਹੱਤਿਆਕਾਂਡ ਦੀ ਜਾਂਚ ਵਿਚ ਪੁੱਛਗਿੱਛ ਲਈ ਪੰਜਾਬ ਪੁਲਿਸ ਜਲਦੀ ਹੀ ਸ਼ਗਨਪ੍ਰੀਤ ਨੂੰ ਭਾਰਤ ਲਿਆਉਣ ਦੀ ਤਿਆਰੀ ਵਿੱਚ ਹੈ। ਸੂਤਰਾਂ ਦੀ ਮੰਨੀਏ ਤਾਂ ਸ਼ਗਨਪ੍ਰੀਤ ਖਿਲਾਫ ਪੁਲਿਸ ਛੇਤੀ ਹੀ ਰੈੱਡ ਕਾਰਨਰ ਨੋਟਿਸ ਜਾਰੀ ਕਰ ਸਕਦੀ ਹੈ।


