ਸਿੱਧੂ ਮੂਸੇਵਾਲਾ ਦੇ ਮੈਨੇਜਰ ਰਹੇ ਸ਼ਗਨਪ੍ਰੀਤ ਖਿਲਾਫ ਜਾਰੀ ਹੋ ਸਕਦਾ ਹੈ ਰੈੱਡ ਕਾਰਨਰ ਨੋਟਿਸ, ਧਮਕੀਆਂ ਤੋਂ ਬਾਅਦ ਫਰਾਰ ਹੋ ਗਿਆ ਸੀ ਆਸਟ੍ਰੇਲੀਆ

Updated On: 

01 Jul 2023 12:35 PM

Red Cornor against Shaganpreet Singh: ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ 7 ਮਈ 2021 ਨੂੰ ਬੰਬੀਹਾ ਗੈਂਗ ਦੇ ਸ਼ੂਟਰਾਂ ਵੱਲੋਂ ਦਿਨ ਦਿਹਾੜੇ ਮਿੱਡੂਖੇੜਾ ਦਾ ਕਤਲ ਕਰ ਦਿੱਤਾ ਗਿਆ ਸੀ।

ਸਿੱਧੂ ਮੂਸੇਵਾਲਾ ਦੇ ਮੈਨੇਜਰ ਰਹੇ ਸ਼ਗਨਪ੍ਰੀਤ ਖਿਲਾਫ ਜਾਰੀ ਹੋ ਸਕਦਾ ਹੈ ਰੈੱਡ ਕਾਰਨਰ ਨੋਟਿਸ, ਧਮਕੀਆਂ ਤੋਂ ਬਾਅਦ ਫਰਾਰ ਹੋ ਗਿਆ ਸੀ ਆਸਟ੍ਰੇਲੀਆ
Follow Us On

ਮੁਹਾਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸੋਈ (SOI) ਦੇ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਨਾਮਜ਼ਦ ਸ਼ਗਨਪ੍ਰੀਤ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਹੋ ਸਕਦਾ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੈਨੇਜਰ ਰਿਹਾ ਸ਼ਗਨਪ੍ਰੀਤ ਮਿੱਡੂਖੇੜਾ ਦੇ ਕਤਲ ਤੋਂ ਬਾਅਦ ਲਾਰੈਂਸ ਗੈਂਗ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਆਸਟ੍ਰੇਲੀਆ ਫਰਾਰ ਹੋ ਗਿਆ ਸੀ।

ਮਿੱਡੂਖੇੜਾ ਹੱਤਿਆਕਾਂਡ ਦੀ ਜਾਂਚ ਵਿਚ ਪੁੱਛਗਿੱਛ ਲਈ ਪੰਜਾਬ ਪੁਲਿਸ ਜਲਦੀ ਹੀ ਸ਼ਗਨਪ੍ਰੀਤ ਨੂੰ ਭਾਰਤ ਲਿਆਉਣ ਦੀ ਤਿਆਰੀ ਵਿੱਚ ਹੈ। ਸੂਤਰਾਂ ਦੀ ਮੰਨੀਏ ਤਾਂ ਸ਼ਗਨਪ੍ਰੀਤ ਖਿਲਾਫ ਪੁਲਿਸ ਛੇਤੀ ਹੀ ਰੈੱਡ ਕਾਰਨਰ ਨੋਟਿਸ ਜਾਰੀ ਕਰ ਸਕਦੀ ਹੈ।

ਮਿੱਡੂਖੇੜਾ ਕਤਲ ਕੇਸ ‘ਚ ਸ਼ਗਨਪ੍ਰੀਤ ਦਾ ਨਾਂ ਆਇਆ ਸੀ ਸਾਹਮਣੇ

ਸ਼ਗਨਪ੍ਰੀਤ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸੀ। ਉਹ ਉਸਦੇ ਮੈਨੇਜਰ ਤੇ ਤੌਰ ਤੇ ਕੰਮ ਕਰਦਾ ਸੀ ਅਤੇ ਨਾਲ ਹੀ ਦੋਵਾਂ ਵਿਚਾਲੇ ਗਹਿਰੀ ਦੋਸਤੀ ਵੀ ਸੀ। ਮੂਸੇਵਾਲਾ ਦੇ ਸਾਰੇ ਸ਼ੋਅ ਸ਼ਗਨਪ੍ਰੀਤ ਹੀ ਹੈਂਡਲ ਕਰਦਾ ਸੀ। ਅਚਾਨਕ ਉਹ ਉਸ ਵੇਲ੍ਹੇ ਸੁਰਖੀਆਂ ਵਿੱਚ ਆਇਆ, ਜਦੋਂ ਉਸਦਾ ਨਾਮ ਮੋਹਾਲੀ ਵਿੱਚ ਦਿਨ ਦਿਹਾੜੇ ਹੋਏ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਸਾਹਮਣੇ ਆਇਆ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਜਾਂਚ ਵਿੱਚ ਸ਼ਗਨਪ੍ਰੀਤ ਦਾ ਸਬੰਧ ਮਿੱਡੂਖੇੜਾ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਕੌਸ਼ਲ ਚੌਧਰੀ ਦੇ ਸ਼ਾਰਪ ਸ਼ੂਟਰਾਂ ਨਾਲ ਸੀ।

ਆਸਟ੍ਰੇਲੀਆ ਭੱਜ ਗਿਆ ਸੀ ਸ਼ਗਨਪ੍ਰੀਤ

ਸ਼ਗਨਪ੍ਰੀਤ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਉਸ ਨੂੰ ਲਾਰੈਂਸ ਅਤੇ ਗੋਲਡੀ ਬਰਾੜ ਦੇ ਗੈਂਗ ਤੋਂ ਖਤਰਾ ਹੈ ਪਰ ਉਸ ਤੋਂ ਬਾਅਦ ਅਚਾਨਕ ਉਹ ਗਾਇਬ ਹੋ ਗਿਆ। ਬਾਅਦ ਵਿੱਚ ਸਾਹਮਣੇ ਆਇਆ ਕਿ ਉਹ ਆਸਟ੍ਰੇਲੀਆ ਫਰਾਰ ਹੋ ਗਿਆ ਹੈ। ਉਦੋਂ ਤੋਂ ਹੀ ਉਹ ਉਥੇ ਰਹਿ ਰਿਹਾ ਹੈ। ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਲਾਰੈਂਸ ਗੈਂਗ ਨੂੰ ਇਹ ਵੀ ਸ਼ੱਕ ਹੈ ਕਿ ਸ਼ਗਨਪ੍ਰੀਤ ਨੂੰ ਆਸਟ੍ਰੇਲੀਆ ਭੱਜਣ ਵਿੱਚ ਮੂਸੇਵਾਲਾ ਨੇ ਹੀ ਮਦਦ ਕੀਤੀ ਸੀ। ਇਹ ਵੀ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਸੇ ਦੁਸ਼ਮਣੀ ਕਾਰਨ ਹੀ ਲਾਰੈਂਸ ਗੈਂਗ ਨੇ ਮੂਸੇਵਾਲਾ ਦਾ ਕਤਲ ਕੀਤਾ ਸੀ। ਲਾਰੈਂਸ ਗੈਂਗ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਸ਼ਗਨਪ੍ਰੀਤ ਨੇ ਹੀ ਮਿੱਡੂਖੇੜਾ ਦਾ ਕਾਤਲ ਸ਼ਾਰਪ ਸ਼ੂਟਰਾਂ ਨੂੰ ਲੁਕਣ ਦੀ ਜਗ੍ਹਾ ਮੁਹਈਆ ਕਰਵਾਈ ਸੀ।

ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ