AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਦਿੱਲੀ ਤੋਂ ਪੰਜਾਬ ਆ ਰਹੇ ਕਾਰ ‘ਚ ਲੱਗੀ ਭਿਆਨਕ ਅੱਗ, ਚਾਲਕ ਨੇ ਛਾਲ ਮਾਰ ਬਚਾਈ ਜਾਨ

ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਾਬਾਦ ਵਿੱਚ ਦਿੱਲੀ-ਜੰਮੂ ਨੈਸ਼ਨਲ ਹਾਈਵੇਅ-44 (ਜੀ.ਟੀ. ਰੋਡ) 'ਤੇ ਦੇਰ ਰਾਤ ਇੱਕ ਚਲਦੀ ਟਾਟਾ ਨੇਕਸਾਨ ਕਾਰ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਚਾਲਕ ਨੇ ਆਪਣੀ ਸਮਝਦਾਰੀ ਦਾ ਸਬੂਤ ਦਿੰਦਿਆਂ ਕਾਰ ਦੀ ਰਫ਼ਤਾਰ ਧੀਮੀ ਕੀਤੀ ਅਤੇ ਤੁਰੰਤ ਬਾਹਰ ਨਿਕਲ ਗਿਆ।

ਦਿੱਲੀ ਤੋਂ ਪੰਜਾਬ ਆ ਰਹੇ ਕਾਰ 'ਚ ਲੱਗੀ ਭਿਆਨਕ ਅੱਗ, ਚਾਲਕ ਨੇ ਛਾਲ ਮਾਰ ਬਚਾਈ ਜਾਨ
tv9-punjabi
| Updated On: 27 Jul 2026 17:30 PM IST
Share

ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਾਬਾਦ ਵਿੱਚ ਦਿੱਲੀ-ਜੰਮੂ ਨੈਸ਼ਨਲ ਹਾਈਵੇਅ-44 (ਜੀ.ਟੀ. ਰੋਡ) ‘ਤੇ ਦੇਰ ਰਾਤ ਇੱਕ ਚਲਦੀ ਟਾਟਾ ਨੇਕਸਾਨ ਕਾਰ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਚਾਲਕ ਨੇ ਆਪਣੀ ਸਮਝਦਾਰੀ ਦਾ ਸਬੂਤ ਦਿੰਦਿਆਂ ਕਾਰ ਦੀ ਰਫ਼ਤਾਰ ਧੀਮੀ ਕੀਤੀ ਅਤੇ ਤੁਰੰਤ ਬਾਹਰ ਨਿਕਲ ਗਿਆ। ਚਾਲਕ ਦੇ ਹੇਠਾਂ ਉਤਰਦਿਆਂ ਹੀ ਕਾਰ ਪੂਰੀ ਤਰ੍ਹਾਂ ਅੱਗ ਦੀ ਲਪੇਟ ਵਿੱਚ ਆ ਗਈ ਅਤੇ ਦੇਖਦਿਆਂ ਹੀ ਦੇਖਦਿਆਂ ਧੂ-ਧੂ ਕੇ ਬਲਣ ਲੱਗੀ।

ਇਹ ਘਟਨਾ ਸ਼ਾਹਾਬਾਦ ਦੇ ਰਤਨਗੜ੍ਹ ਪਿੰਡ ਦੇ ਨੇੜੇ ਵਾਪਰੀ। ਕਾਰ ਚਲਾ ਰਹੇ ਨੀਤੀਸ਼ ਚੋਪੜਾ ਅਸਲ ਵਿੱਚ ਪੰਜਾਬ ਦੇ ਰਹਿਣ ਵਾਲੇ ਹਨ ਅਤੇ ਹੁਣ ਦਿੱਲੀ ਦੇ ਉੱਤਮ ਨਗਰ ਵਿਖੇ ਰਹਿ ਰਹੇ ਹਨ। ਉਹ ਦਿੱਲੀ ਤੋਂ ਆਪਣੇ ਘਰ ਵਾਪਸ ਜਾ ਰਹੇ ਸਨ। ਰਸਤੇ ਵਿੱਚ ਅਚਾਨਕ ਉਨ੍ਹਾਂ ਨੂੰ ਕਾਰ ਵਿੱਚੋਂ ਧੂੰਆਂ ਨਿਕਲਦਾ ਦਿਖਾਈ ਦਿੱਤਾ। ਹਾਲਾਤ ਨੂੰ ਭਾਂਪਦਿਆਂ ਹੀ ਉਨ੍ਹਾਂ ਨੇ ਬਿਨਾਂ ਦੇਰੀ ਕੀਤੇ ਕਾਰ ਦੀ ਸਪੀਡ ਘੱਟ ਕੀਤੀ ਅਤੇ ਗੱਡੀ ਨੂੰ ਸੜਕ ਦੇ ਕਿਨਾਰੇ ਰੋਕ ਕੇ ਬਾਹਰ ਨਿਕਲ ਆਏ।

ਕਾਰ ਤੋਂ ਉਤਰਦਿਆਂ ਹੀ ਭੜਕੀ ਅੱਗ

ਨੀਤੀਸ਼ ਦੇ ਕਾਰ ਵਿੱਚੋਂ ਬਾਹਰ ਨਿਕਲਣ ਦੇ ਕੁਝ ਹੀ ਸਕਿੰਟਾਂ ਬਾਅਦ ਅੱਗ ਨੇ ਪੂਰੀ ਗੱਡੀ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਦੇਖਦਿਆਂ ਹੀ ਦੇਖਦਿਆਂ ਅੱਗ ਦੀਆਂ ਲਪੇਟਾਂ ਬਹੁਤ ਤੇਜ਼ ਹੋ ਗਈਆਂ। ਹਾਈਵੇਅ ਤੋਂ ਲੰਘ ਰਹੇ ਹੋਰ ਵਾਹਨ ਚਾਲਕ ਵੀ ਮੌਕੇ ‘ਤੇ ਰੁਕ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਵਿਭਾਗ ਅਤੇ ਪੁਲਿਸ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚੀ।

ਫਾਇਰ ਬ੍ਰਿਗੇਡ ਨੇ ਅੱਗ ‘ਤੇ ਪਾਇਆ ਕਾਬੂ

ਫਾਇਰ ਬ੍ਰਿਗੇਡ ਦੀ ਗੱਡੀ ਨੇ ਲਗਭਗ ਅੱਧੇ ਘੰਟੇ ਦੀ ਕਰੜੀ ਮਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ, ਪਰ ਉਦੋਂ ਤੱਕ ਅੱਗ ਕਾਰਨ ਕਾਰ ਸੜ ਕੇ ਸਿਰਫ਼ ਲੋਹੇ ਦਾ ਢਾਂਚਾ ਹੀ ਰਹਿ ਗਈ ਸੀ। ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ, ਹਾਲਾਂਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਕੁਝ ਸਮੇਂ ਲਈ ਟਰੈਫਿਕ ਹੋਇਆ ਪ੍ਰਭਾਵਿਤ

ਇਸ ਹਾਦਸੇ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ। ਕਾਰ ਚਾਲਕ ਪੂਰੀ ਤਰ੍ਹਾਂ ਸੁਰੱਖਿਅਤ ਹੈ, ਪਰ ਕਾਰ ਪੂਰੀ ਤਰ੍ਹਾਂ ਜਲ ਕੇ ਸੁਆਹ ਹੋ ਗਈ। ਰਾਤ ਦੇ ਸਮੇਂ ਹਾਈਵੇਅ ‘ਤੇ ਵਾਪਰੀ ਇਸ ਘਟਨਾ ਕਾਰਨ ਕੁਝ ਸਮੇਂ ਲਈ ਆਵਾਜਾਈ ਪ੍ਰਭਾਵਿਤ ਰਹੀ। ਹਾਲਾਂਕਿ, ਪੁਲਿਸ ਟੀਮ ਨੇ ਮੁਸਤੈਦੀ ਦਿਖਾਉਂਦੇ ਹੋਏ ਕੁਝ ਹੀ ਸਮੇਂ ਵਿੱਚ ਟਰੈਫਿਕ ਨੂੰ ਮੁੜ ਸੁਚਾਰੂ ਕਰਵਾ ਦਿੱਤਾ।

Follow Us
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...