ਸ਼ਹੀਦ ਭਗਤ ਸਿੰਘ ਦੀ ਜਯੰਤੀ: ਪੰਜਾਬ ਸਰਕਾਰ ਕਰੇਗੀ ਜਸ਼ਨ-ਏ-ਇਨਕਲਾਬ ਦਾ ਆਯੋਜਨ

Published: 

27 Sep 2026 13:34 PM IST

ਇਸ ਮੌਕੇ ਬੋਲਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਇਹ ਸਮਾਗਮ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜਯੰਤੀ ਦੇ ਮੌਕੇ ਤੇ ਕਰਵਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਇੱਕ ਨਾਟਕ ਵੀ ਪੇਸ਼ ਕੀਤਾ ਜਾਵੇਗਾ ਤੇ ਇਸ 'ਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ।

ਸ਼ਹੀਦ ਭਗਤ ਸਿੰਘ ਦੀ ਜਯੰਤੀ: ਪੰਜਾਬ ਸਰਕਾਰ ਕਰੇਗੀ ਜਸ਼ਨ-ਏ-ਇਨਕਲਾਬ ਦਾ ਆਯੋਜਨ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜਯੰਤੀ ਦੇ ਮੌਕੇ ਤੇ ਪੰਜਾਬ ਸਰਕਾਰ ਵੱਲੋਂ ਜਸ਼ਨ-ਏ-ਇਨਕਲਾਬ ਸਮਾਗਮ ਕਰਵਾਇਆ ਜਾਵੇਗਾ। ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਦਾ ਦੌਰਾ ਕਰਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਸ ਸਮਾਗਮ ਸਬੰਧੀ ਜਾਣਕਾਰੀ ਦਿੱਤੀ ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ।

ਇਸ ਮੌਕੇ ਬੋਲਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਇਹ ਸਮਾਗਮ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜਯੰਤੀ ਦੇ ਮੌਕੇ ਤੇ ਕਰਵਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਇੱਕ ਨਾਟਕ ਵੀ ਪੇਸ਼ ਕੀਤਾ ਜਾਵੇਗਾ ਤੇ ਇਸ ‘ਚ ਵੱਡੀ ਗਿਣਤੀ ‘ਚ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ।

ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਤੇ ਕਾਂਗਰਸ ਦੀ ਗੁੱਟਬਾਜ਼ੀ ‘ਤੇ ਬਿਆਨ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਨੂੰ ਖਾਰਜ ਕਰਨ ਸਬੰਧੀ ਪੁੱਛੇ ਸਵਾਲ ਤੇ ਪੰਨੂ ਨੇ ਕਿਹਾ ਕਿ ਚਾਹੇ ਇਕੱਲੇ ਲੜਨ ਜਾਂ ਮਿਲ ਕੇ, ਜ਼ੀਰੋ ਦਾ ਜੋੜ ਜ਼ੀਰੋ ਹੁੰਦਾ ਹੈ, ਜ਼ੀਰੋ ਹੀ ਰਹਿੰਦਾ ਹੈ।

ਕਾਂਗਰਸ ਪਾਰਟੀ ‘ਚ ਚੱਲ ਰਹੀ ਗੁੱਟਬਾਜ਼ੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਾਰਟੀ ‘ਚ ਅੱਧੀ ਦਰਜਨ ਤੋਂ ਵੱਧ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰ ਹਨ। ਉਨ੍ਹਾਂ ਸਵਾਲ ਕੀਤਾ ਕਿ ਅਜਿਹੇ ਹਾਲਾਤਾਂ ‘ਚ ਗੁੱਟਬਾਜ਼ੀ ਨੂੰ ਕਿਵੇਂ ਕੰਟਰੋਲ ਕੀਤਾ ਜਾਵੇਗਾ।

ਯੂਨੀਵਰਸਿਟੀਆਂ ਦੇ ਵਿਵਾਦ ਤੇ ਚਾਵਲਾ ਮਾਮਲੇ ‘ਤੇ ਪ੍ਰਤੀਕਿਰਿਆ

ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ‘ਚ ਵਾਪਰ ਰਹੀਆਂ ਘਟਨਾਵਾਂ ਸਬੰਧੀ ਸਾਹਮਣੇ ਆ ਰਹੀਆਂ ਖ਼ਬਰਾਂ ਬਾਰੇ ਪੰਨੂ ਨੇ ਕਿਹਾ ਕਿ ਇਹ ਸਿਰਫ਼ ਸੋਸ਼ਲ ਮੀਡੀਆ ਤੇ ਫੈਲਾਈ ਜਾ ਰਹੀ ਅਫਵਾਹ ਹੈ ਤੇ ਇਸ ਦਾ ਅਸਲ ਹਕੀਕਤ ਨਾਲ ਕੋਈ ਸਬੰਧ ਨਹੀਂ ਹੈ।

ਇਸੇ ਤਰ੍ਹਾਂ, ਅੱਜ ਰੂਪਨਗਰ ਪੁਲਿਸ ਵੱਲੋਂ SGPC ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਦੇ ਘਰ ਕੀਤੀ ਗਈ ਰੇਡ ਬਾਰੇ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ‘ਚ ਵਾਪਰੀ ਹੈ। ਇਸ ਮਾਮਲੇ ‘ਚ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਕਸਟੋਡੀਅਨ ਦੱਸਿਆ।

Loading...
Unable to load recommendations.
Follow Us
Related Stories
ਲੁਧਿਆਣਾ ‘ਚ ਪਤੀ ਦੀ ਸ਼ਰਮਨਾਕ ਕਰਤੂਤ, ਦਾਜ ‘ਚ ਥਾਰ ਨਾ ਮਿਲਣ ‘ਤੇ ਪਤਨੀ ਨੂੰ ਬੇਰਹਿਮੀ ਨਾਲ ਕੁੱਟਿਆ; ਦੇਖੋ ਵੀਡੀਓ
ਲੁਧਿਆਣਾ ‘ਚ ਫੂਡ ਸੇਫ਼ਟੀ ਟੀਮ ਦੀ ਰੇਡ, ਨਕਲੀ ਦੇਸੀ ਘਿਓ ਦਾ ਜਖ਼ੀਰਾ ਬਰਾਮਦ; ਵਪਾਰੀਆਂ ‘ਚ ਮਚਿਆ ਹੜਕੰਪ
ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ, ਪਾਕਿਸਤਾਨ ਨਾਲ ਜੁੜੇ ਤਾਰ
ਨਸ਼ਾ ਤਸਕਰਾਂ ਖ਼ਿਲਾਫ਼ ਬਟਾਲਾ ਪੁਲਿਸ ਵੱਲੋ ਪੂਰੇ ਜ਼ਿਲ੍ਹੇ ‘ਚ ਚਲਾਇਆ CASO ਆਪ੍ਰੇਸ਼ਨ, 50 ਵਿਅਕਤੀ ਰਾਊਂਡਅੱਪ; 15 ਗ੍ਰਿਫ਼ਤਾਰ
ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਜਲੰਧਰ ਪੁੱਜੀਆਂ ਕੌਮਾਂਤਰੀ ਟੀਮਾਂ ਦਾ ਨਿੱਘਾ ਸਵਾਗਤ, 27 ਅਕਤੂਬਰ ਨੂੰ ਤੋਂ ਹੋਵੇਗਾ ਸ਼ੁਰੂ
ਜਲੰਧਰ ‘ਚ ਸ਼ੋਭਾ ਯਾਤਰਾ ਦੌਰਾਨ ਪਿਸਤੌਲ ਲਹਿਰਾ ਦਿੱਤੀ ਮਾਰਨ ਦੀ ਧਮਕੀ, ਪੁਲਿਸ ਕੋਲ ਪੁੱਜਣ ‘ਤੇ ਘਰ ‘ਚ ਵੜ ਕੀਤਾ ਹਮਲਾ