ਸ਼ਹੀਦ ਭਗਤ ਸਿੰਘ ਕਾਲਜ ਨੂੰ ਸਿੱਖਿਆ ਦੇ ਖੇਤਰ ‘ਚ ਮੋਹਰ ਬਣਾਇਆ ਜਾਵੇਗਾ : ਸੰਧਵਾਂ

Published: 

18 Jan 2023 13:34 PM

ਸਿੱਖਿਆ ਦੀ ਬਿਹਤਰੀ ਲਈ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਨੂੰ 3 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ।

ਸ਼ਹੀਦ ਭਗਤ ਸਿੰਘ ਕਾਲਜ ਨੂੰ ਸਿੱਖਿਆ ਦੇ ਖੇਤਰ ਚ ਮੋਹਰ ਬਣਾਇਆ ਜਾਵੇਗਾ : ਸੰਧਵਾਂ

ਲੁਧਿਆਣਾ ਪਹੁੰਚੇ ਸੰਧਵਾਂ, ਬੋਲੇ- MLA ਗੋਗੀ ਨਾਲ ਕਰਾਂਗਾ ਮੁਲਾਕਾਤ (ਪੁਰਾਣੀ ਤਸਵੀਰ)

Follow Us On

ਸਿੱਖਿਆ ਦੇ ਖੇਤਰ ‘ਚ ਹੋਰ ਬਿਹਤਰੀ ਲਿਆਉਣ ਦੇ ਉਦੇਸ਼ ਦੇ ਨਾਲ- ਨਾਲ ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੇ ਵਿਸ਼ੇਸ਼ ਯਤਨਾਂ ਸਦਕਾ 3 ਕਰੋੜ ਰੁਪਏ ਦੀ ਰਾਸ਼ੀ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਨੂੰ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪੀ. ਆਰ. ਓ . ਮਨਪ੍ਰੀਤ ਸਿੰਘ ਧਾਲੀਵਾਲ ਨੇ ਦਿੱਤੀ।

ਸਿਹਤ ‘ਤੇ ਸਿੱਖਿਆ ‘ਚ ਸੁਧਾਰ ਪੰਜਾਬ ਸਰਕਾਰ ਦਾ ਮੁੱਖ ਏਜੰਡਾ

ਜਾਣਕਾਰੀ ਦਿੰਦਿਆਂ PRO ਮਨਪ੍ਰੀਤ ਧਾਲੀਵਾਲ ਨੇ ਕਿਹਾ ਕਿ ਇਸ ਸਬੰਧ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਦੇ ਸੁਧਾਰ ਦਾ ਕੰਮ ਪੰਜਾਬ ਸਰਕਾਰ ਦੇ ਮੁੱਖ ਏਜੰਡੇ ‘ਤੇ ਹਨ। ਇਸੇ ਲਈ ਸਰਕਾਰ ਵਲੋਂ ਸਿਖਿਆ ਦੇ ਖੇਤਰ ਵਿਚ ਸੁਧਾਰ ਕੀਤੇ ਜਾ ਰਹੇ ਹਨ ਅਤੇ ਇਸੇ ਸਰਕਾਰ ਨੇ ਹਾਲ ਹੀ ਦੇ ਵਿਚ ਪੰਜਾਬ ਭਰ ਦੇ ਸਰਕਾਰੀ ਕਾਲਜਾਂ ਵਿਚ ਇੰਨਫ਼ਰਾਸਟਰਕਚਰ ਦੇ ਸੁਧਾਰ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ । ਇਸ ਸਬੰਧੀ ਉਨ੍ਹਾਂ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ 500 ਸੀਟ ਵਾਲੇ, ਮਲਟੀਪਰਪਜ਼ ਆਡੀਟੋਰੀਅਮ ਲਈ 2,68,51000 ਰੁਪਏ, ਕਾਲਜ ਦੇ ਬਾਥਰੂਮਾਂ ਲਈ 10.98 ਲੱਖ ਰੁਪਏ, ਕਾਲਜ ਦੇ ਸਟੇਡੀਅਮ ਦੇ ਨਵੀਨੀਕਰਨ ਲਈ 10.70 ਲੱਖ ਰੁਪਏ, ਕਾਲਜ ‘ਚ ਵਾਲੀਬਾਲ ਗਰਾਊਂਡ ਲਈ 19 ਲੱਖ ਰੁਪਏ ਅਤੇ ਕਾਲਜ ਦੇ ਗੇਟਾਂ ਦੀ ਨਵ-ਉਸਾਰੀ ਲਈ 2.79 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਿੱਖਿਆ ਅਦਾਰਿਆਂ ਦੀ ਬਿਹਤਰੀ ਲਈ ਹਰ ਸੰਭਵ ਯਤਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਖੇਡ ਦੇ ਖੇਤਰ ਵਿੱਚ ਅੱਗੇ ਲਿਜਾਣ ਵਿੱਚ ਫੰਡਾਂ ਦੀ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।